Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ

April 15, 2026 09:13 PM
Rozana Sehaj times

 ਜੰਡਿਆਲਾ ਗੁਰੂ/ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਅਧੀਨ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਆਮ ਯਾਤਰਾ ਨਹੀਂ, ਸਗੋਂ ਸਾਡੇ ਵੱਡੇ-ਵਡੇਰਿਆਂ ਦੀ ਸ਼ਰਧਾ, ਭਗਤੀ ਅਤੇ ਆਤਮਿਕ ਸ਼ਾਂਤੀ ਨਾਲ ਜੁੜਿਆ ਇਕ ਪਵਿੱਤਰ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਸਾਡੇ ਸਮਾਜਿਕ ਅਤੇ ਧਾਰਮਿਕ ਮੁੱਲਾਂ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਬਜ਼ੁਰਗਾਂ ਨੂੰ ਆਦਰ ਦੇਣ ਦੀ ਸੱਭਿਆਚਾਰਕ ਪਰੰਪਰਾ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਉਨ੍ਹਾਂ ਅਰਦਾਸ ਕੀਤੀ ਕਿ ਇਹ ਯਾਤਰਾ ਸਾਰੇ ਯਾਤਰੀਆਂ ਲਈ ਸੁਖਦ, ਸੁਰੱਖਿਅਤ ਅਤੇ ਆਤਮਿਕ ਸੰਤੁਸ਼ਟੀ ਨਾਲ ਭਰਪੂਰ ਹੋਵੇ। ਇਸ ਦੌਰਾਨ ਪਿੰਡ ਵਾਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਯਾਤਰਾ ਦੀ ਸੁਚੱਜੀ ਵਿਵਸਥਾ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ