Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

April 15, 2026 09:45 PM
Rozana Sehaj times

ਚੰਡੀਗੜ੍ਹ : ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ 'ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਕੁੱਲ 14 ਕਲਰਕਾਂ ਅਤੇ 1 ਲੈਬ ਸਹਾਇਕ ਨੂੰ ਤਰਸ ਦੇ ਆਧਾਰ 'ਤੇ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਸੂਬੇ ਭਰ ਦੇ ਪਸ਼ੂ ਪਾਲਕਾਂ ਅਤੇ ਡੇਅਰੀ ਮਾਲਕਾਂ ਨੂੰ ਸਮੇਂ ਸਿਰ ਅਤੇ ਮਿਆਰੀ ਵੈਟਰਨਰੀ ਸੇਵਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਰਹਿਣ ਅਤੇ ਜਨਤਕ ਸੇਵਾ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਿਆ ਹੈ ਬਲਕਿ ਇਸ ਦੌਰਾਨ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਹੈ। ਇਨ੍ਹਾਂ ਨਵੀਆਂ ਭਰਤੀਆਂ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ, ਡੇਅਰੀ ਉਤਪਾਦਕਤਾ ਨੂੰ ਹੁਲਾਰਾ ਮਿਲੇਗਾ ਅਤੇ ਬਿਮਾਰੀਆਂ ਦੀ ਰੋਕਥਾਮ ਤੇ ਕੰਟਰੋਲ ਵਿੱਚ ਵੱਡੀ ਮਦਦ ਮਿਲੇਗੀ।

Have something to say? Post your comment

 

More in Chandigarh

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਕੇਨ ਕਮਿਸ਼ਨਰ

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਵਿਧਾਇਕ ਕੁਲਵੰਤ ਸਿੰਘ ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨਾਲ ਲੋਕ ਸੰਤੁਸ਼ਟ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੈਬਤਪੁਰ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ