Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

‘ਮੁੱਖ ਮੰਤਰੀ ਮਾਵਾਂ/ਧੀਆਂ ਸਤਿਕਾਰ ਯੋਜਨਾ’ ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ ਦਾ ਆਯੋਜਨ ਮਹਿਲਾ ਸਤਿਕਾਰ ਸਖੀਆਂ ਨੂੰ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਦਿੱਤੀ ਜਾਣਕਾਰੀ

April 15, 2026 09:57 PM
Rozana Sehaj times
ਕੋਟਕਪੂਰਾ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ/ਧੀਆਂ ਸਤਿਕਾਰ ਯੋਜਨਾ’ ਤਹਿਤ ਸਥਾਨਕ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਮਹਿਲਾ ਸਤਿਕਾਰ ਸਖੀ ਟਰੇਨਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਮੈਡਮ ਕਮਲਜੀਤ ਕੌਰ ਸੁਪਰਵਾਈਜਰ ਆਈ.ਸੀ.ਡੀ.ਐੱਸ. ਨੇ ਮਹਿਲਾ ਸਤਿਕਾਰ ਸਖੀ ਵਲੰਟੀਅਰਾਂ ਨੂੰ ਯੋਜਨਾ ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਆਪਣੇ ਜੀਵਨ ਵਿੱਚ ਸੁਧਾਰ ਲਿਆ ਸਕਣ। ਕਾਰਜਕ੍ਰਮ ਦੌਰਾਨ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟਰੇਨਿੰਗ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਇਸ ਟਰੇਨਿੰਗ ਵਿੱਚ ਫਾਰਮ ਭਰਨ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ ਅਤੇ ਆਨਲਾਈਨ ਅਰਜ਼ੀ ਦੇਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿੰਦੀ ਮਹਿਲਾਵਾਂ ਦਾ ਸਹੀ ਮਾਰਗਦਰਸ਼ਨ ਕਰ ਸਕਣ। ਇਸ ਮੌਕੇ ਸ਼੍ਰੀਮਤੀ ਰਤਨਦੀਪ ਕੌਰ ਸੰਧੂ, ਜਿਲ੍ਹਾ ਪ੍ਰੋਗਰਾਮ ਅਫਸਰ ਫ਼ਰੀਦਕੋਟ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮਹਿਲਾਵਾਂ ਤੱਕ ਪਹੁੰਚ ਬਣਾ ਕੇ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ, ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਯੋਜਨਾ ਦਾ ਫਾਇਦਾ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਭਲਾਈ ਵੱਲ ਇਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਸਮਾਜ ਵਿੱਚ ਸਕਾਰਾਤਮਕ ਬਦਲਾਅ ਆਵੇਗਾ। ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਸਿਮਰਨਜੀਤ ਸਿੰਘ ਕੌਂਸਲਰ, ਸੰਜੀਵ ਕੁਮਾਰ ਕਾਲੜਾ, ਸਪ੍ਰੀਤ ਕੌਰ ਜੱਸੀ ਕਲਿਆਣ, ਅਮਨਦੀਪ ਕੌਰ ਸੁਰਗਾਪੁਰੀ ਆਦਿ ਵੀ ਹਾਜਰ ਸਨ।
 
 

Have something to say? Post your comment

 

More in Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’