Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੈਬਤਪੁਰ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

April 15, 2026 10:14 PM
Rozana Sehaj times

ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 07, ਡੇਰਾਬੱਸੀ ਵਿਖੇ ਨਗਰ ਕੌਂਸਲ ਰਾਹੀਂ ਲਗਭਗ 1 ਕਰੋੜ 98 ਲੱਖ 64 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਹੈਬਤਪੁਰ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੈਬਤਪੁਰ ਰੋਡ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਦੀ ਸੁਵਿਧਾ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਲੋਕਾਂ ਦਾ ਸੜਕੀ ਸਫਰ ਹੋਰ ਸੁਖਾਲਾ ਹੋ ਜਾਵੇਗਾ। ਇਸ ਦੇ ਨਾਲ-ਨਾਲ ਇਲਾਕੇ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਨੂੰ ਵੀ ਨਵਾਂ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਉੱਚ ਮਿਆਰੀ ਸਮੱਗਰੀ ਨਾਲ ਤਿਆਰ ਕੀਤਾ ਜਾਵੇਗਾ ਅਤੇ ਕੰਮ ਨੂੰ ਤਹਿ ਸਮੇਂ ਅੰਦਰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਡੇਰਾਬੱਸੀ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਇਲਾਕੇ ਦੀ ਤਸਵੀਰ ਬਦਲੇਗੀ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਸਥਾਨਕ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

 

 

Have something to say? Post your comment

 

More in Chandigarh

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਕੇਨ ਕਮਿਸ਼ਨਰ

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਵਿਧਾਇਕ ਕੁਲਵੰਤ ਸਿੰਘ ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨਾਲ ਲੋਕ ਸੰਤੁਸ਼ਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ