Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਵਿਧਾਇਕ ਕੁਲਵੰਤ ਸਿੰਘ ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨਾਲ ਲੋਕ ਸੰਤੁਸ਼ਟ

April 15, 2026 10:29 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਬੱਲੋ ਮਾਜਰਾ ਅਤੇ ਫੇਜ਼-6 ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਬਣੇ ਕਲਾਸਰੂਮਜ਼ ਦਾ ਉਦਘਾਟਨ ਕੀਤਾ ਗਿਆ। ਪਿੰਡ ਬੱਲੋ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ 2 ਐਡੀਸ਼ਨਲ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ, ਜਦਕਿ ਫੇਜ਼-6 ਦੇ ਸਕੂਲ ਵਿੱਚ 9.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਕ ਹੋਰ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿੱਚ ਸਰਬਪੱਖੀ ਵਿਕਾਸ ਦੀ ਰਫ਼ਤਾਰ ਤੇਜ਼ ਹੋਈ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ਬੌਖਲਾਹਟ ਵਿੱਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਉਮੀਦਾਂ ਨਾਲ ਸਰਕਾਰ ਬਣਾਈ ਸੀ, ਉਹਨਾਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਜਿਸ ਕਾਰਨ ਲੋਕ ਸਰਕਾਰ ਦੇ ਕੰਮਾਂ ਨਾਲ ਸੰਤੁਸ਼ਟ ਅਤੇ ਅਨੰਦਿਤ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਹੀ ਹੈ ਅਤੇ ਸੂਬੇ ਭਰ ਵਿੱਚ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਮੁਹੱਲਾ ਕਲੀਨਿਕਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਮੁਫ਼ਤ ਇਲਾਜ ਅਤੇ ਟੈਸਟਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਮੈਡਮ ਪ੍ਰਭਜੋਤ ਕੌਰ (ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ), ਦਰਸ਼ਨ ਸਿੰਘ (ਡੀ.ਈ.ਓ. ਪ੍ਰਾਇਮਰੀ), ਗੁਰਪ੍ਰੀਤਪਾਲ ਸਿੰਘ ਅਤੇ ਹਰਪ੍ਰੀਤ ਸਿੰਘ (ਮੁੱਖ ਅਧਿਆਪਕ), ਜਸਪਾਲ ਮਸੀਹ (ਜੇ.ਈ.), ਹਰਜੀਤ ਸਿੰਘ ਛਿੱਬਰ, ਗਗਨਦੀਪ ਕੌਰ, ਗੁਰਜਿੰਦਰ ਸਿੰਘ ਸਰਪੰਚ, ਮਲਕੀਤ ਸਿੰਘ, ਆਰ.ਪੀ. ਸ਼ਰਮਾ, ਰਜਿੰਦਰ ਸਿੰਘ ਰਾਜੂ, ਮਨਪ੍ਰੀਤ ਸਿੰਘ ਰਾਏਪੁਰ, ਤਰਲੋਚਨ ਸਿੰਘ ਮਟੌਰ, ਅਕਬਿੰਦਰ ਸਿੰਘ ਗੋਸਲ, ਸਤਨਾਮ ਸਿੰਘ, ਮਖਣ ਸਿੰਘ, ਗਿਰੀਨਾਥ ਝਾਅ ਅਤੇ ਐਡਵੋਕੇਟ ਜਲਬੀਰ ਸਿੰਘ ਸਮੇਤ ਹੋਰ ਵੀ ਮੌਜੂਦ ਸਨ।

 
 

Have something to say? Post your comment

 

More in Chandigarh

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਕੇਨ ਕਮਿਸ਼ਨਰ

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੈਬਤਪੁਰ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ