Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ ਮਿਹਨਤੀ ਵਿਦਿਆਰਥੀ: ਉਪ-ਕੁਲਪਤੀ ਡਾ. ਜਗਦੀਪ ਸਿੰਘ

April 15, 2026 10:36 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਯੂ.ਪੀ.ਐੱਸ.ਸੀ. ਵੱਲੋਂ ਆਯੋਜਿਤ ਸਿਵਿਲ ਸਰਵਿਸਿਜ਼ ਪ੍ਰੀਖਿਆਵਾਂ ਵਿੱਚ 422ਵਾਂ ਰੈਂਕ ਹਾਸਲ ਕਰਨ ਵਾਲ਼ੀ ਯੂਨੀਵਰਸਿਟੀ ਵਿਦਿਆਰਥਣ ਜਸਪ੍ਰੀਤ ਕੌਰ ਦਾ ਸਨਮਾਨ ਕੀਤਾ। ਜਸਪ੍ਰੀਤ ਕੌਰ ਅੱਜ ਇੱਥੇ ਯੂਨੀਵਰਸਿਟੀ ਵਿਚਲੇ ਆਪਣੇ ਸਿਵਿਲ ਇੰਜਨੀਅਰਿੰਗ ਵਿਭਾਗ ਵੱਲੋਂ ਦਿੱਤੇ ਗਏ ਵਿਸ਼ੇਸ਼ ਸੱਦੇ 'ਤੇ ਯੂਨੀਵਰਸਿਟੀ ਕੈਂਪਸ ਪਹੁੰਚੀ ਸੀ। ਡਾ. ਜਗਦੀਪ ਸਿੰਘ ਨੇ ਜਸਪ੍ਰੀਤ ਕੌਰ ਅਤੇ ਉਸ ਦੇ ਸਿਵਿਲ ਇੰਜਨੀਅਰਿੰਗ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਜਸਪ੍ਰੀਤ ਕੌਰ ਅਤੇ ਉਸ ਦੇ ਪਰਿਵਾਰ ਲਈ, ਸਗੋਂ ਸਮੁੱਚੀ ਯੂਨੀਵਰਸਿਟੀ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜਸਪ੍ਰੀਤ ਵਰਗੇ ਮਿਹਨਤੀ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ ਅਤੇ ਸਾਬਤ ਕਰਦੇ ਹਨ ਕਿ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਨਾਲ਼ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਜਸਪ੍ਰੀਤ ਕੌਰ ਨੂੰ ਉਸ ਦੇ ਭਵਿੱਖ ਦੇ ਪ੍ਰਸ਼ਾਸਨਿਕ ਸਫ਼ਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਇੱਕ ਇਮਾਨਦਾਰ ਅਤੇ ਲੋਕ-ਪੱਖੀ ਅਧਿਕਾਰੀ ਵਜੋਂ ਦੇਸ਼ ਦੀ ਸੇਵਾ ਕਰੇਗੀ। ਇਸ ਮੌਕੇ ਸਿਵਿਲ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਮਨਿੰਦਰ ਸਿੰਘ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ, ਜਿਨ੍ਹਾਂ ਨੇ ਜਸਪ੍ਰੀਤ ਦੀਆਂ ਅਕਾਦਮਿਕ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।  ਡਾ. ਮਨਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਸੈਸ਼ਨ 2014 ਤੋਂ 2018 ਦੌਰਾਨ ਵਿਭਾਗ ਦੀ ਹੋਣਹਾਰ ਅਤੇ ਮਿਹਨਤੀ ਵਿਦਿਆਰਥਣ ਰਹੀ ਹੈ। ਇਸ ਮੌਕੇ ਹਾਜ਼ਰ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਵੱਲੋਂ ਵੀ ਜਸਪ੍ਰੀਤ ਕੌਰ ਨੂੰ ਵਧਾਈ ਦਿੱਤੀ ਗਈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ