Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਮੰਡੀ ਵਿੱਚ ਕਣਕ ਦੀ ਖਰੀਦ ਦੀ ਸ਼ੁਰੂਆਤ

April 15, 2026 10:42 PM
Rozana Sehaj times
ਖਨੌਰੀ : ਪੰਜਾਬ ਸਰਕਾਰ ਵੱਲੋਂ ਰਬੀ ਸੀਜ਼ਨ ਦੌਰਾਨ ਕਿਸਾਨਾਂ ਦੀ ਫਸਲ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਵਿਧਿਵਤ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਰਨ ਇਕ ਤਾਂ ਲਸਟਰ ਲੌਸ ਹੋਇਆ, ਦੂਜਾ ਦਾਣੇ ਦਾ ਸਾਈਜ਼ ਪ੍ਰਭਾਵਿਤ ਹੋਇਆ ਅਤੇ ਤੀਜਾ ਬੱਲੀ ਕਾਲੀ ਹੋਣ ਦੀ ਦਿੱਕਤ ਆਈ ਹੈ। ਕੇਂਦਰ ਸਰਕਾਰ ਫੌਰੀ ਤੌਰ ਉੱਤੇ ਇਹਨਾਂ ਮੁਸ਼ਕਲਾਂ ਸਬੰਧੀ ਰਾਹਤ ਦੇਵੇ, ਜਿਵੇਂ ਕੇਂਦਰ ਨੇ ਰਾਜਸਥਾਨ ਨੂੰ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ 125 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾਂਦੀ ਹੈ, ਜਿਸ ਵਿੱਚੋਂ ਪੰਜਾਬ ਵਿੱਚ ਸਿਰਫ 08 ਲੱਖ ਮੀਟ੍ਰਿਕ ਟਨ ਕਣਕ ਦੀ ਖਪਤ ਹੁੰਦੀ ਹੈ। 117 ਲੱਖ ਮੀਟ੍ਰਿਕ ਟਨ ਕਣਕ ਪੂਰੇ ਭਾਰਤ ਵਿੱਚ ਭੇਜੀ ਜਾਂਦੀ ਹੈ, ਜਿਹੜੀ ਕਿ ਐੱਫ.ਸੀ. ਆਈ ਦੇ ਮਾਪ ਦੰਡਾਂ ਮੁਤਾਬਕ ਭੇਜਣੀ ਪੈਂਦੀ ਹੈ। ਸਪੈਸ਼ਲਾਂ ਰੁਕਣ ਦਾ ਮਾਮਲਾ ਵੀ ਆਉਂਦਾ ਹੈ ਤੇ ਸੀ.ਸੀ. ਲਿਮਿਟ ਦਾ ਸਾਰਾ ਹਿਸਾਬ ਅਗਲੀ ਫਸਲ ਤੋਂ ਪਹਿਲਾਂ ਕਲੀਅਰ ਕਰਨਾ ਪੈਂਦਾ ਹੈ। ਇਸ ਲਈ ਕੇਂਦਰ ਸਰਕਾਰ ਇਹਨਾਂ ਮਾਪਦੰਡਾਂ ਸਬੰਧੀ ਛੋਟ ਬਾਬਤ ਫੌਰੀ ਰਾਹਤ ਦੇਵੇ ਜਿਵੇਂ ਕਿ ਰਾਜਸਥਾਨ ਨੂੰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਵਿਰੋਧੀਆਂ ਵੱਲੋਂ ਕਣਕ ਦੀ ਖਰੀਦ ਸਬੰਧੀ ਤੱਥਹੀਣ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸ ਵੱਲ ਲੋਕਾਂ ਨੂੰ ਬਿਲਕੁਲ ਧਿਆਨ ਨਹੀਂ ਦੇਣਾ ਚਾਹੀਦਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਅਸੁਵਿਧਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਸ਼੍ਰੀ ਗੋਇਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਿਜਲੀ, ਸਫਾਈ, ਬੈਠਣ ਦੀ ਵਧੀਆ ਵਿਵਸਥਾ ਅਤੇ ਛਾਂ ਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਤੋਂ ਇਲਾਵਾ ਫਸਲ ਦੀ ਤੁਰੰਤ ਚੁਕਾਈ ਅਤੇ ਸਮੇਂ ਸਿਰ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਵਿਚਕਾਰ ਪੂਰੇ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਮੌਕੇ 'ਤੇ ਮੰਡੀ ਦਾ ਦੌਰਾ ਕਰਦੇ ਹੋਏ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Have something to say? Post your comment

 

More in Malwa

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 2.50 ਕਰੋੜ ਰੁਪਏ ਨਾਲ ਵਿਕਾਸ ਕੰਮ ਸ਼ੁਰੂ ਕਰਨ ਦਾ ਐਲਾਨ

ਮੁਹੰਮਦ ਮੁਸਤਫਾ ਸਾਬਕਾ ਡੀ.ਜੀ.ਪੀ ਪੰਜਾਬ ਵੱਲੋਂ ਸ਼ਮਸ਼ੂਦੀਨ ਚੌਧਰੀ ਅਤੇ ਹੋਰ ਵਿਅਕਤੀਆਂ ਦੇ ਖਿਲਾਫ ਬੀ.ਐਨ.ਐਸ ਅਤੇ ਆਈ ਟੀ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਸਾਈਬਰ ਕ੍ਰਾਈਮ ਮਲੇਰਕੋਟਲਾ ਵਿਖੇ ਕਰਵਾਇਆ ਗਿਆ ਮੁਕੱਦਮਾ ਦਰਜ

ਬਠਿੰਡਾ ਦਿਹਾਤੀ ਕਾਂਗਰਸ ਨੂੰ ਮਿਲੀ ਮਜ਼ਬੂਤੀ ਜਗਮੀਤ ਸਿੰਘ ਘੜੈਲੀ ਮੀਤ ਪ੍ਰਧਾਨ ਨਿਯੁਕਤ

ਕੋਟਕਪੂਰਾ ਵਿੱਚ 2 ਮਈ ਨੂੰ ਸਜੇਗਾ ਬਾਬਾ ਸ਼ਿਆਮ ਜੀ ਦਾ ਸੁੰਦਰ ਦਰਬਾਰ : ਧੀਰ/ਸਿੰਗਲਾ

ਬਠਿੰਡਾ ਵਿੱਚ ਡਾ. ਭੀਮ ਰਾਓ ਅੰਬੇਦਕਰ ਦਾ 135ਵਾਂ ਜਨਮਦਿਨ ਉਤਸ਼ਾਹ ਨਾਲ ਮਨਾਇਆ

ਰਾਮਪੁਰਾ ਫੂਲ ਵਿੱਚ 19 ਅਪ੍ਰੈਲ ਨੂੰ ਬਾਲਾ ਜੀ ਦਾ ਵਿਸ਼ਾਲ ਸੰਕੀਰਤਨ ਤੇ ਭੰਡਾਰਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ ਮਿਹਨਤੀ ਵਿਦਿਆਰਥੀ: ਉਪ-ਕੁਲਪਤੀ ਡਾ. ਜਗਦੀਪ ਸਿੰਘ

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ

‘ਭਗਵੰਤ ਮਾਨ ਸਰਕਾਰ ਦੀ ਸ਼ਲਾਘਾ’ ਵਿਸਾਖੀ ਮੌਕੇ ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਸਰਬਸੰਮਤੀ ਨਾਲ ਪਾਸ : ਡਾ. ਹਰਪਾਲ ਢਿੱਲਵਾਂ