ਬਠਿੰਡਾ : ਡਾਕਟਰ ਭੀਮ ਰਾਓ ਅੰਬੇਦਕਰ ਦੇ 135ਵੇਂ ਜਨਮਦਿਨ ਮੌਕੇ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ‘ਤੇ ਸਮਾਗਮ ਕਰਵਾਏ ਗਏ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਵੱਲੋਂ ਆਪਣੇ ਸਾਥੀਆਂ ਸਮੇਤ ਲੱਡੂ ਵੰਡੇ ਗਏ ਅਤੇ ਕੇਕ ਕੱਟ ਕੇ ਡਾਕਟਰ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਬੱਲੀ ਨੇ ਕਿਹਾ ਕਿ ਡਾ. ਅੰਬੇਦਕਰ ਦੀ ਸਮਾਜ ਨੂੰ ਦਿੱਤੀ ਦੇਣ ਅਮੋਲਕ ਹੈ ਅਤੇ ਉਹਨਾਂ ਦਾ ਨਾਮ ਰਹਿੰਦੀ ਦੁਨੀਆਂ ਤੱਕ ਸਨਮਾਨ ਨਾਲ ਲਿਆ ਜਾਂਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਾ. ਅੰਬੇਦਕਰ ਦੀਆਂ ਸਿੱਖਿਆਵਾਂ ਅਤੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲ ਰਹੀ ਹੈ। ਉਨ੍ਹਾਂ ਹੋਰ ਦੱਸਿਆ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤਾ ਵਾਅਦਾ ਪੂਰਾ ਕਰਦਿਆਂ ਜਲੰਧਰ ਦੇ ਆਦਮਪੁਰ ਵਿਖੇ ‘ਮਾਵਾਂ ਧੀਆਂ ਦੇ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯੋਜਨਾ ਪੰਜਾਬ ਦੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਸਾਬਤ ਹੋਵੇਗੀ ਅਤੇ ਆਰਥਿਕ, ਸਮਾਜਿਕ ਤੇ ਰਾਜਨੀਤਿਕ ਮਜ਼ਬੂਤੀ ਵਿੱਚ ਯੋਗਦਾਨ ਪਾਏਗੀ। ਇਸ ਮੌਕੇ ਚੇਅਰਮੈਨ ਬੱਲੀ ਨੇ ਕਿਹਾ ਕਿ ਬਠਿੰਡਾ ਵਿੱਚ ਡਾ. ਅੰਬੇਦਕਰ ਦਾ ਜਨਮਦਿਨ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਅਰਜਨ ਦਾਸ, ਰਾਧੇ ਸ਼ਾਮ, ਰਮਣ ਵਿਰਕ ਕਲਾਂ, ਰਾਜੂ ਪ੍ਰਧਾਨ, ਹਰਦੀਪ ਬਿੱਟੂ, ਪ੍ਰਿਤਪਾਲ ਸਿੰਘ, ਰਮਾ