Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਕੇਨ ਕਮਿਸ਼ਨਰ

April 15, 2026 11:02 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਗੰਨੇ ਦੀ ਫ਼ਸਲ ਇੱਕ ਲੰਬੇ ਸਮੇਂ ਦੀ ਅਤੇ ਭਾਰੀ ਖੁਰਾਕ ਦੀ ਵਰਤੋਂ ਕਰਨ ਵਾਲੀ ਫਸਲ ਹੈ ਅਤੇ ਤੰਦਰੁਸਤ ਫ਼ਸਲ, ਵਧੇਰੇ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਲੈਣ ਲਈ ਖਾਦਾਂ ਦੀ ਸਹੀ ਅਤੇ ਸੰਤੁਲਿਤ ਵਰਤੋਂ ਕਰਨ ਦੀ ਜ਼ਰੂਰਤ ਹੈ। ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕੇਨ ਕਮਿਸ਼ਨਰ ਪੰਜਾਬ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਸਹੀ ਮਾਤਰਾ ਵਿਚ ਖਾਦਾਂ ਨੁੰ ਸਹੀ ਸਮੇਂ ਵਰਤਣ ਨਾਲ ਮੋਟੇ, ਲੰਬੇ ਗੰਨੇ ਪੈਦਾ ਹੋਣ ਕਾਰਨ ਵਧੇਰੇ ਖੰਡ ਦੀ ਰਿਕਵਰੀ, ਪੈਦਾਵਾਰ ਅਤੇ ਆਮਦਨ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਨੂੰ ਮੁੱਖ ਤੌਰ 'ਤੇ ਨਾਈਟ੍ਰੋਜਨ , ਫਾਸਫੋਰਸ ਅਤੇ ਪੋਟਾਸ਼ੀਅਮ ਖੁਰਾਕੀ ਤੱਤਾਂ ਦੀ ਜ਼ਰੂਰਤ ਹੁੰਦੀ ਹੈ । ਉਨ੍ਹਾਂ ਕਿਹਾ ਕਿ ਨਾਈਟ੍ਰੋਜਨ ਫ਼ਸਲ ਦੇ ਤੇਜ਼ ਵਾਧੇ, ਹਰੇ ਪੱਤਿਆਂ ਅਤੇ ਵਧੇਰੇ ਸ਼ਾਖਾਵਾਂ ਬਣਨ ਵਿੱਚ ਮਦਦ ਕਰਦੀ ਹੈ । ਉਨ੍ਹਾਂ ਕਿਹਾ ਕਿ ਵਧੇਰੇ ਯੂਰੀਆ ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਆਮ ਕਰਕੇ ਗੰਨਾ ਕਾਸ਼ਤਕਾਰ ਗੰਨੇ ਦੀ ਫ਼ਸਲ ਨੂੰ ਸਿਫਾਰਸ਼ਾਂ ਤੋਂ ਜ਼ਿਆਦਾ ਯੂਰੀਆ ਦੀ ਵਰਤੋਂ ਕਰਦੇ ਹਨ ਜਿਸ ਨਾਲ ਫ਼ਸਲ ਉੱਪਰ ਕੀੜਿਆਂ, ਬਿਮਾਰੀਆਂ ਦਾ ਪ੍ਰਕੋਪ ਵਧਦਾ ਹੈ ਅਤੇ ਫ਼ਸਲ ਵੀ ਡਿੱਗਦੀ ਹੈ। ਇਸ ਦੇ ਨਾਲ ਹੀ ਗੰਨੇ ਦਾ ਭਾਰ ਘਟਦਾ ਹੈ ਅਤੇ ਖੰਡ ਦੀ ਰਿਕਵਰੀ ਵੀ ਘਟਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨੁਕਸਾਨ ਤੋਂ ਬਚਣ ਲਈ ਯੂਰੀਆ ਦੀ ਵਰਤੋਂ ਕਿਸ਼ਤਾਂ ਵਿੱਚ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬੀਜੜ ਫ਼ਸਲ ਨੂੰ 130 ਕਿਲੋ ਅਤੇ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਯੂਰੀਆ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿਫਾਰਸ਼ ਕੀਤੀ ਯੂਰੀਆ ਦੀ ਮਾਤਰਾ ਨੂੰ 2 ਬਰਾਬਰ ਕਿਸ਼ਤਾਂ ਵਿਚ ,ਪਹਿਲੀ ਗੰਨੇ ਦੇ ਜੰਮਣ ਤੋਂ ਬਾਅਦ ਪਹਿਲੇ ਪਾਣੀ ਅਤੇ ਦੂਜੀ ਕਿਸ਼ਤ ਮਈ ਜੂਨ ਵਿਚ ਛੱਟੇ ਦੀ ਬਿਜਾਏ ਡਰਿੱਲ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਮੂਢੀ ਫਸਲ ਨੂੰ ਸਿਫਾਰਸ਼ ਕੀਤੀ ਯੂਰੀਆ ਦੀ ਮਾਤਰਾ ਤਿੰਨ ਬਰਾਬਰ ਕਿਸ਼ਤਾਂ ਵਿਚ, ਪਹਿਲੀ ਕਿਸ਼ਤ ਪਹਿਲੀ ਗੋਡੀ ਜਾਂ ਵਾਹੀ ਸਮੇਂ ,ਦੂਜੀ ਕਿਸ਼ਤ ਅਪ੍ਰੈਲ ਵਿਚ ਅਤੇ ਤੀਜੀ ਕਿਸ਼ਤ ਮਈ ਵਿਚ ਗੰਨੇ ਦੀਆਂ ਲਾਈਨਾਂ ਦੇ ਨਾਲ ਨਾਲ ਪਾ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਫਾਸਫੋਰਸ ਖੁਰਾਕੀ ਮਜ਼ਬੂਤ ਜੜ੍ਹਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਸ਼ੁਰੂਆਤੀ ਵਿਕਾਸ ਅਤੇ ਬਿਹਤਰ ਸਥਾਪਨਾ ਵਿੱਚ ਮਦਦ ਕਰਦਾ ਹੈ ਜੇਕਰ ਮਿੱਟੀ ਵਿਚ ਫਾਸ ਫੋਰਸ ਤੱਤ ਦੀ ਕਮੀਂ ਹੈ ਤਾਂ 150 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਬਿਜਾਈ ਸਮੇਂ ਖਾਲੀਆਂ ਵਿਚ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੋਟਾਸ਼ੀਅਮ ਗੰਨੇ ਦੀ ਮੋਟਾਈ ਅਤੇ ਜੂਸ ਦੀ ਗੁਣਵੱਤਾ ਵਿੱਚ ਸੁਧਾਰ ਕਰਦਾ ਹੈ ਅਤੇ
ਕੀੜਿਆਂ, ਬਿਮਾਰੀਆਂ ਦਾ ਕਰਨ ਵਿਚ ਮਦਦ ਕਰਦਾ ਹੈ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ