ਪਠਾਨਕੋਟ : ਅੱਜ ਜ਼ਿਲ੍ਹਾ ਪਠਾਨਕੋਟ ਦੇ ਮਲਿਕਪੁਰ ਪੀਰ ਬਾਬਾ ਚੌਂਕ ਵਿਖੇ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਬਾਬਾ ਸਾਹਿਬ ਜੀ ਦੇ ਬੁੱਤ ਦੀ ਸਥਾਪਨਾ ਕੀਤੀ ਗਈ। ਇਸ ਸਮਾਰੋਹ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਅਤੇ ਡੇਰਾ ਸਵਾਮੀ ਜਗਤਗਿਰੀ ਦੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਰੋਹ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਅਤੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਜੀ ਵੱਲੋਂ ਸਾਂਝੇ ਤੌਰ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ, ਅਤੇ ਬਾਬਾ ਸਾਹਿਬ ਜੀ ਦੇ ਬੁੱਤ ਤੇ ਫੁੱਲਾਂ ਦੇ ਹਾਰ ਪਾ ਕੇ ਨਤਮਸਤਕ ਹੋਏ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਅਮਨਦੀਪ ਸੰਧੂ ਜ਼ਿਲ੍ਹਾ ਪ੍ਰਧਾਨ, ਸੌਰਭ ਬਹਿਲ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ, ਪਵਨ ਕੁਮਾਰ ਫੌਜੀ ਹਲਕਾ ਸੰਗਠਨ ਇੰਚਾਰਜ ਅਤੇ ਚੇਅਰਮੈਨ ਬਲਾਕ ਸੰਮਤੀ ਘਰੋਟਾ, ਰੋਬਿਨ ਕਟਾਰੂ ਚੱਕ, ਨਰੇਸ਼ ਸੈਣੀ ਮਾਝਾ ਜੋਨ ਪ੍ਰਧਾਨ ਬੀਸੀ ਵਿੰਗ, ਭੁਪਿੰਦਰ ਸਿੰਘ ਮੁੰਨਾ ਮੈਂਬਰ ਜਿਲਾ ਪਰਿਸ਼ਦ, ਨਿਤਿਨ ਠਾਕੁਰ ਮੈਂਬਰ ਜ਼ਿਲ੍ਾ ਪਰੀਸ਼ਦ, ਕਿਰਨ ਕੁਮਾਰੀ ਮੈਂਬਰ ਜਿਲਾ ਪਰਿਸ਼ਦ, ਬਲਜੀਤ ਬਲਾਕ ਸੰਮਤੀ ਮੈਂਬਰ, ਕਰਨ ਕੁਮਾਰ ਬਲਾਕ ਸੰਮਤੀ ਮੈਂਬਰ, ਸਰਪੰਚ ਮੰਗਲ ਗੁਲਪੁਰ, ਬੋਬੀ ਸੈਣੀ, ਸਾਹਿਲ ਗੋਬਿੰਦਸਰ, ਰਵੀ ਮਨਹਾਸ ਸਰਪੰਚ ਨਵੀਂ ਜਸਵਾਲੀ, ਐਡਵੋਕੇਟ ਰਮੇਸ਼ ਚੰਦਰ, ਸਤੀਸ਼ ਮਹਿੰਦਰੂ ਚੇਅਰਮੈਨ ਦਾ ਹਿੰਦੂ ਕੋਆਪਰੇਟਿਵ ਬੈਂਕ ਪਠਾਨਕੋਟ, ਸੰਜੀਵ ਕੁਮਾਰ ਸਰਪੰਚ ਘਰੋਟਾ, ਰਣਜੀਤ ਬਲਾਕ ਪ੍ਰਧਾਨ, ਸੁਨੀਲ ਕੁਮਾਰ ਸਰਪੰਚ ਭੋਆ, ਲਵਲੀ ਮਜੀਰੀ ਸਰਪੰਚ ਮੰਜੀਰੀ, ਦਵਿੰਦਰ ਕੁਮਾਰ, ਮਾਸਟਰ ਹਜਾਰੀ ਲਾਲ, ਡਾ. ਨਵਤੇਜ ਬੈਂਸ, ਸ਼ਿਵ ਕੁਮਾਰ ਨਰੋਟ ਮਹਿਰਾ, ਠੇਕੇਦਾਰ ਅਮਰਜੀਤ ਸਿੰਘ, ਹੇਮਰਾਜ ਮੈਂਬਰ ਪੰਚਾਇਤ ਕਟਾਰੂ ਚੱਕ, ਕੈਲਾਸਪਤੀ,ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ।
ਸਮਾਰੋਹ ਦੌਰਾਨ ਸੰਬੋਧਨ ਕਰਦੇ ਹੋਏ ਸ੍ਰੀ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਦੇ ਦਿਨ ਸਾਰੇ ਦੇਸ਼ ਅਤੇ ਵਿਸ਼ਵ ਭਰ ਵਿੱਚ ਬਾਬਾ ਸਾਹਿਬ ਦਾ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੇ ਸਮਾਜ ਦੇ ਪੀੜਤ ਵਰਗਾਂ ਨੂੰ ਹੱਕ ਦਿਵਾਉਣ, ਮਹਿਲਾਵਾਂ ਦੀ ਸਥਿਤੀ ਸੁਧਾਰਨ ਅਤੇ ਸਮਾਜ ਵਿੱਚ ਸਮਾਨਤਾ ਲਿਆਉਣ ਲਈ ਅਹਿਮ ਯੋਗਦਾਨ ਪਾਇਆ।
ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਵੀ ਰਾਜ ਪੱਧਰੀ ਸਮਾਗਮ ਆਦਮਪੁਰ ਵਿਖੇ ਆਯੋਜਿਤ ਕੀਤਾ ਗਿਆ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਹੋਰ ਆਗੂ ਸ਼ਾਮਲ ਹੋਏ ਹਨ ।
ਉਹਨਾਂ ਕਿਹਾ ਕਿ ਅੱਜ ਹੋਰ ਵੀ ਖੁਸ਼ੀ ਦਾ ਦਿਨ ਹੈ ਕਿ ਅੱਜ ਮਲਕਪੁਰ ਚੋਂਕ ਅੰਦਰ ਬਾਬਾ ਸਾਹਿਬ ਜੀ ਦੇ ਬੁੱਤ ਦੀ ਸਥਾਪਨਾ ਹੋਣ ਤੋਂ ਬਾਅਦ ਇਸ ਚੌਂਕ ਨੂੰ ਹੁਣ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਨਾਮ ਦੇ ਨਾਲ ਜਾਣਿਆ ਜਾਵੇਗਾ, ਜੋ ਪਠਾਨਕੋਟ ਨੂੰ ਪੰਜਾਬ ਅਤੇ ਪੂਰੇ ਭਾਰਤ ਅੰਦਰ ਇੱਕ ਵੱਖਰੀ ਪਹਿਚਾਣ ਦਿਲਾਵੇਗਾ। ਉਹਨਾਂ ਕਿਹਾ ਕਿ ਅੱਜ ਬਾਬਾ ਸਾਹਿਬ ਜੀ ਦੇ 135ਵੇਂ ਜਨਮ ਦਿਨ ਤੇ ਇਸ ਬੁੱਤ ਦੀ ਸਥਾਪਨਾ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਰੀਬ 40 ਲੱਖ ਰੁਪਏ ਖਰਚ ਕਰਕੇ ਇਸ ਪਾਰਕ ਨੂੰ ਹੋਰ ਵੀ ਸੁੰਦਰ ਬਣਾਇਆ ਜਾਵੇਗਾ ਤਾਂ ਜੋ ਇਸਦੀ ਛਵੀ ਵੱਖਰੀ ਦਿਖਾਈ ਦੇ।
ਇਸ ਮੌਕੇ ਤੇ ਸੰਬੋਧਿਤ ਕਰਦਿਆਂ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਜੀ ਨੇ ਕਿਹਾ ਕਿ ਬਾਬਾ ਸਾਹਿਬ ਜੀ ਦੇ ਜਨਮ ਦਿਹਾੜੇ ਤੇ ਅੱਜ ਉਸ ਸਮੁੱਚੇ ਸਮਾਜ ਨੂੰ ਬਹੁਤ ਬਹੁਤ ਵਧਾਈ ਦਿੰਦੇ ਹਨ ਅਤੇ ਅੱਜ ਜੋ ਬਾਬਾ ਸਾਹਿਬ ਜੀ ਦਾ ਬੁੱਤ ਮਲਕਪੁਰ ਚੌਂਕ ਵਿੱਚ ਸਥਾਪਿਤ ਕੀਤਾ ਗਿਆ ਹੈ ਜੋ ਯੁਗਾ ਯੁਗਾਂ ਤੱਕ ਆਉਣ ਵਾਲੀ ਪੀੜੀ ਨੂੰ ਉਹਨਾਂ ਦੇ ਕੀਤੇ ਕਾਰਜਾਂ ਪ੍ਰਤੀ ਜਾਗਰੂਕ ਕਰੇਗਾ।
ਇਸ ਮੌਕੇ ’ਤੇ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਜਿਲ੍ਹਾ ਪਠਾਨਕੋਟ ਨੂੰ ਇੱਕ ਹੋਰ ਵੱਖਰੀ ਪਹਿਚਾਣ ਮਿਲੀ ਹੈ ਮਲਿਕਪੁਰ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੂੰ ਇਹ ਚੌਂਕ ਸਮਰਪਿਤ ਕੀਤਾ ਗਿਆ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੌਂਕ ਦੀ ਸੁੰਦਰਤਾ ਬਣਾਈ ਰੱਖਣ। ਇਸ ਮੌਕੇ ਤੇ ਸਮੁੱਚੇ ਜਿਲ੍ਾ ਵਾਸੀਆਂ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮਦਿਨ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ।
ਅੰਤ ਵਿੱਚ ਸਭ ਨੂੰ ਬਾਬਾ ਸਾਹਿਬ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸਮਾਰੋਹ ਦੌਰਾਨ ਢੋਲ-ਨਗਾਰਿਆਂ ਅਤੇ ਪਟਾਕਿਆਂ ਨਾਲ ਖੁਸ਼ੀ ਮਨਾਈ ਗਈ ਅਤੇ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗਈ।
ਪੇਸ਼ਕਸ਼: ਲੇਖਕ ਰਾਜਿੰਦਰ ਸਿੰਘ ਰਾਜਨ ਪਠਾਨਕੋਟ,
ਮੋਬਾਇਲ ਫੋਨ ਨੰਬਰ 9417427656