Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

April 15, 2026 11:14 PM
Rozana Sehaj times

ਜ਼ੀਰਕਪੁਰ : ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਹਲਕੇ ਜ਼ੀਰਕਪੁਰ ਦੇ ਪਿੰਡ ਲੋਹਗੜ੍ਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਵਾਸਤੇ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨਾਂ ਲਈ ਸ਼ਰਧਾਲੂਆਂ ਦੀ 22ਵੀਂ ਬੱਸ ਰਵਾਨਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਿਖੇ ਸ਼੍ਰੀ ਬਾਲਮੀਕੀ ਮੰਦਰ, ਵਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਜਾਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਭ ਯਾਤਰੀਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੇ ਰਹਿਣ, ਖਾਣ-ਪੀਣ ਅਤੇ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਹਰ ਬੱਸ ਦੇ ਨਾਲ ਇੱਕ ਗਾਈਡ ਅਤੇ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਸਿਹਤ ਮਾਹਿਰ ਵੀ ਮੁਹੱਈਆ ਕਰਵਾਇਆ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸਾਰੇ ਧਰਮਾਂ ਦੇ ਲੋਕਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਅਤੇ ਇਹ ਸੰਦੇਸ਼ ਦੇਣਾ ਹੈ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦੀ ਲੋਕਾਂ ਖਾਸ ਕਰਕੇ ਬਜ਼ੁਰਗਾਂ ਦੀ ਬਹੁਤ ਇੱਛਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਦਾ ਪ੍ਰਬੰਧ ਕਰਕੇ ਇਨ੍ਹਾਂ ਲੋਕਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਦਾ ਹਿੱਸਾ ਬਣਨ ਲਈ ਅਤਿ ਉਤਸ਼ਾਹਿਤ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਅਜਿਹੇ ਲੋਕ ਪੱਖੀ ਉਪਰਾਲੇ ਲਈ ਧੰਨਵਾਦ ਕੀਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਵਿੱਚੋਂ ਬਹੁਤੇ ਤੀਰਥ ਯਾਤਰਾ ’ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਜਾ ਸਕੇ ਸਨ। ਪੰਜਾਬ ਸਰਕਾਰ ਦੇ ਇਸ ਉਪਰਾਲੇ ਕਾਰਨ ਉਨ੍ਹਾਂ ਲਈ ਅੱਜ ਦਾ ਦਿਨ ਖੁਸ਼ੀਆਂ ਨਾਲ ਭਰਿਆ ਹੋਇਆ ਹੈ। ਬਜ਼ੁਰਗਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਨੇਕ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

 

 

Have something to say? Post your comment

 

More in Chandigarh

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਕੇਨ ਕਮਿਸ਼ਨਰ

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਵਿਧਾਇਕ ਕੁਲਵੰਤ ਸਿੰਘ ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨਾਲ ਲੋਕ ਸੰਤੁਸ਼ਟ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੈਬਤਪੁਰ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ