Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਲੋਕ ਵਿਕਾਸ ਪੁਰਸ਼ ਵਜੋਂ ਦੇਖ ਰਹੇ ਹਨ-ਵਿਧਾਇਕ ਜਸਵਿੰਦਰ ਸਿੰਘ ਰਮਦਾਸ

April 16, 2026 06:01 PM
Rozana Sehaj times
ਰਾਜਾਸਾਂਸੀ/ਅਜਨਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਦੇਖ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਪਿੰਡ ਕੰਬੋਅ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੀ ਹੈ ਅਤੇ ਵੱਖ-ਵੱਖ ਖੇਤਰਾਂ ਵਿਚ ਤਰੱਕੀ ਦਰਸਾਈ ਦੇ ਰਹੀ ਹੈ | ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਰੁਜ਼ਗਾਰ ਦੇ ਮੌਕਿਆਂ ਵਿਚ ਹੋ ਰਹੇ ਸੁਧਾਰਾਂ ਨਾਲ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਵਿਧਾਇਕ ਰਮਦਾਸ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਤੇ ਖਾਸ ਕਰਕੇ ਨੌਜਵਾਨ ਵਰਗ ਵਿਚ ਸਰਕਾਰ ਦੀਆਂ ਨੀਤੀਆਂ ਪ੍ਰਤੀ ਉਤਸ਼ਾਹ ਵਧਿਆ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਕਾਬਿਲ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਯੋਗਤਾ ਦੇ ਆਧਾਰ 'ਤੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਚਾਰ ਸਾਲਾਂ 'ਚ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪਹਿਲੀ ਵਾਰ ਐਸਾ ਵੇਖਣ ਨੂੰ ਮਿਲਿਆ ਹੈ ਕਿ ਯੋਗ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਰੁਜ਼ਗਾਰ ਮਿਲ ਰਿਹਾ ਹੈ, ਜਿਸ ਨੂੰ ਨੌਜਵਾਨ ਸਕਾਰਾਤਮਕ ਤਰੀਕੇ ਨਾਲ ਸਵੀਕਾਰ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਵਿਕਾਸ ਪ੍ਰੋਜੈਕਟਾਂ ਰਾਹੀਂ ਪੰਜਾਬ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮੁੱਖ ਮੰਤਰੀ ਨੂੰ ਮਿਲ ਰਿਹਾ ਵੱਡਾ ਸਹਿਯੋਗ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਸਰਕਾਰ ਲੋਕ-ਹਿਤ ਵਿਚ ਕੰਮ ਕਰ ਰਹੀ ਹੈ ਅਤੇ ਵਿਕਾਸ ਦੀ ਰਾਹ 'ਤੇ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ | ਇਸ ਮੌਕੇ ਪਰਮਿੰਦਰ ਸਿੰਘ ਥਿੰਦ ਸੀਨੀਅਰ ਆਗੂ ਆਮ ਆਦਮੀ ਪਾਰਟੀ, ਨਿਸ਼ਾਨ ਸਿੰਘ ਪੀ.ਏ. ਵਿਧਾਇਕ ਰਮਦਾਸ, ਸਰਕਲ ਪ੍ਰਧਾਨ ਹਰਦੇਵ ਸਿੰਘ ਗੌਂਸਾਬਾਦ ਤੋਂ ਇਲਾਵਾ ਰਾਜਬੀਰ ਸਿੰਘ ਰਾਜੂ ਜੋਸ਼ਨ, ਭੁਪਿੰਦਰ ਸਿੰਘ ਬੱਗਾ ਜੋਸ਼ਨ, ਸੁਖਚੈਨ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਭੱਟੀ, ਜਸਵਿੰਦਰ ਸਿੰਘ ਚੱਕੀ ਵਾਲੇ, ਸੁਖਦੇਵ ਸਿੰਘ, ਤਰਲੋਕ ਸਿੰਘ, ਬਿਕਰਮਜੀਤ ਸਿੰਘ, ਰਾਜਤਿੰਦਰ ਸਿੰਘ, ਐਡਵੋਕੇਟ ਸੁਨੀਲ ਸਰਮਾ, ਸਮਸ਼ੇਰ ਸਿੰਘ ਸ਼ੇਰਾ, ਨਮਰੀਤ ਸਿੰਘ, ਦਾਰਾ ਸਿੰਘ, ਬੀਬੀ ਕੁਲਵਿੰਦਰ ਕੌਰ ਥਿੰਦ, ਦਲਬੀਰ ਸਿੰਘ ਥਿੰਦ ਆਦਿ ਹਾਜ਼ਰ। ਤਸਵੀਰ ਕੈਪਸ਼ਨ- ਪਿੰਡ ਕੰਬੋਅ ਵਿਖੇ ਪਹੁੰਚੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

Have something to say? Post your comment

 

More in Majha

ਮਾਨ ਸਰਕਾਰ ਨੇ ਆੜਤੀਆਂ, ਪੱਲੇਦਾਰਾਂ, ਖਰੀਦ ਏਜੰਸੀਆਂ ਦੇ ਸੁਮੇਲ ਨਾਲ ਕਣਕ ਦੀ ਸਰਕਾਰੀ ਖਰੀਦ ਲਈ ਕੀਤੇ ਪੁੱਖਤਾ ਤੇ ਉਸਾਰੂ ਪ੍ਰਬੰਧ-ਧਾਲੀਵਾਲ

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਤੇ ਮਲਿਕਪੁਰ ਚੌਂਕ ਵਿੱਚ ਕੀਤਾ ਬਾਬਾ ਸਾਹਿਬ ਜੀ ਦਾ ਬੁੱਤ ਸਥਾਪਿਤ

ਨਾਬਾਲਿਗਾ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ ਅਤੇ 55000/- ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਨਿਵਾਸੀਆਂ ਨੂੰ ਗ੍ਰਾਂਟਾਂ ਦਾ ਵੱਡਾ ਤੋਹਫ਼ਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ

ਜਥੇਦਾਰ ਗੜਗੱਜ ਧਰਮ ਪਰਿਵਰਤਨ ਮਾਮਲੇ ‘ਤੇ ਗੈਰ-ਜ਼ਿੰਮੇਵਾਰ ਰਵੱਈਏ ਨਾਲ ਬੇਨਕਾਬ : ਪ੍ਰੋ. ਸਰਚਾਂਦ ਸਿੰਘ ਖਿਆਲਾ।

“ਬੇਅਦਬੀ ਬਿੱਲ: ਕਾਨੂੰਨੀ ਗੰਭੀਰਤਾ ਜਾਂ ਸਿਆਸਤ ?” 24 ਘੰਟਿਆਂ ਵਿੱਚ ਇਨਸਾਫ਼ ਦੇ ਵਾਅਦੇ ਕਰਨ ਵਾਲੇ ਅੱਜ ਟਰਾਇਲ ਰੋਕਣ ‘ਤੇ ਸਹਿਮਤ ਕਿਉਂ? : ਪ੍ਰੋ. ਸਰਚਾਂਦ ਸਿੰਘ ਖਿਆਲਾ।

ਸਿਹਤ ਵਿਭਾਗ ਵੱਲੋਂ ਲੰਗਜ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਫੇਫੜਿਆਂ ਦੀ ਬੀਮਾਰੀਆਂ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼ ਕੀਤੇ ਗਏ

ਅਜਨਾਲਾ ਦੀ ਪੁਰਾਣੀ ਤਹਿਸੀਲ ਦੀ ਖ਼ਸਤਾ ਹਾਲਤ ‘ਤੇ ਜੰਨਤਕ ਜਥੇਬੰਦੀਆਂ ਵੱਲੋਂ ਚਿੰਤਾ ਪ੍ਰਗਟ, ਤੁਰੰਤ ਕਾਰਵਾਈ ਦੀ ਮੰਗ

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ : ਧਾਲੀਵਾਲ