Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੀ.ਬੀ.ਐਸ.ਈ. 10ਵੀਂ ’ਚ ਬਾਬਾ ਫ਼ਰੀਦ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਰਘੁਬੀਰ ਸਿੰਘ 99.4 ਫੀਸਦੀ ਲੈ ਕੇ ਟਾਪਰ

April 16, 2026 07:07 PM
Rozana Sehaj times
ਕੋਟਕਪੂਰਾ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਫ਼ਰੀਦਕੋਟ ਸਥਿਤ ਬਾਬਾ ਫ਼ਰੀਦ ਪਬਲਿਕ ਸਕੂਲ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਸਕੂਲ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜੇ ਨਾਲ ਅਕਾਦਮਿਕ ਉੱਤਮਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੇ ਹੋਣਹਾਰ ਵਿਦਿਆਰਥੀ ਰਘੁਬੀਰ ਸਿੰਘ ਨੇ 99.4 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਏਕਮਜੋਤ ਕੌਰ ਨੇ 99 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜਸਨੂਰਦੀਪ ਕੌਰ ਨੇ 98.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਭੁਵੇਸ਼ ਗਰਗ, ਸਿਮਰਨ ਕੌਰ ਅਤੇ ਸੁਖਰਾਜ ਸਿੰਘ ਨੇ 98.4-98.4 ਫ਼ੀਸਦੀ ਅੰਕ ਲੈ ਕੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਦੇ 45 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅਤੇ 85 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ ਹਨ। ਇਸ ਮੌਕੇ ਸਕੂਲ ਦੇ ਕਾ. ਪ੍ਰਿੰਸੀਪਲ ਸ੍ਰੀਮਤੀ ਸੁਖਦੀਪ ਕੌਰ ਨੇ ਕਿਹਾ ਕਿ ਸਾਡੇ ਸੰਸਥਾਪਕ ਚੇਅਰਮੈਨ ਸਵਰਗਵਾਸੀ ਸਰਦਾਰ ਇੰਦਰਜੀਤ ਸਿੰਘ ਖ਼ਾਲਸਾ ਜੀ ਦਾ ਸਿੱਖਿਆ ਪ੍ਰਤੀ ਸਮਰਪਣ ਹੀ ਸਾਡੀ ਪ੍ਰੇਰਨਾ ਹੈ। ਰਘੁਬੀਰ ਸਿੰਘ, ਏਕਮਜੋਤ ਕੌਰ, ਜਸਨੂਰਦੀਪ ਕੌਰ ਸਮੇਤ ਸਾਰੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ। ਸਕੂਲ ਦੇ ਚੇਅਰਮੈਂਨ ਸਿਮਰਜੀਤ ਸਿੰਘ ਸੇਖੋ, ਕਮੇਟੀ ਮੈਂਬਰ ਗੁਰਜਾਪ ਸਿੰਘ, ਸੁਰਿੰਦਰ ਸਿੰਘ ਰੋਮਾਣਾ ਜੀ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਬਾਨੀ ਚੇਅਰਮੈਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਕਾ. ਵਾਈਸ ਪ੍ਰਿੰਸੀਪਲ ਸ੍ਰੀਮਤੀ ਹਰਸਿਮਰਨਜੀਤ ਕੌਰ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ। ਨਤੀਜਾ ਐਲਾਨੇ ਜਾਣ ਮਗਰੋਂ ਸਕੂਲ ਕੈਂਪਸ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅਵੱਲ ਦਰਜੇ ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਜਸ਼ਨ ਮਨਾਇਆ। ਸ਼ਹਿਰ ਦੇ ਪਤਵੰਤਿਆਂ ਅਤੇ ਮਾਪਿਆਂ ਨੇ ਵੀ ਸਕੂਲ ਪਹੁੰਚ ਕੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ਼ਨੀਵਾਰ ਦੀ ਛੁੱਟੀ ਦਾ ਐਲਾਨ ਕੀਤਾ।
 
 

Have something to say? Post your comment

 

More in Malwa

ਸਰਕਾਰੀ ਸਕੂਲ ਸੁਰਗਾਪੁਰੀ ਦੇ ਵਿਦਿਆਰਥੀਆਂ ਦਾ ਲਵਾਇਆ ਜੈਪੁਰ ਵਿਦਿਅਕ ਟੂਰ

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ

ਸਾਦਿਕ ਵਿਖੇ ਘੋੜਾ ਟਰਾਲਾ ਚੋਰੀ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਜਿਲ੍ਹੇ ਦੇ 8ਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਪੰਜਾਬ ਸਰਕਾਰ ਦੀ ਤਰੱਕੀ ਦੇ ਰਾਹ ‘ਤੇ ਕਦਮ ਮਾਰਕਫੈਡ ਚੇਅਰਮੈਨ ਇੰਦਰਜੀਤ ਸਿੰਘ ਮਾਨ ਵੱਲੋਂ ਕੋਠਾ ਗੁਰੂ ਕਾ ‘ਚ ਕਣਕ ਦੀ ਬੋਲੀ ਦੀ ਸ਼ੁਰੂਆਤ

ਟਾਪਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਦਾ ਵਿਸ਼ੇਸ਼ ਸਨਮਾਨ ਭਲਕੇ : ਪਵਨ ਪ੍ਰਜਾਪਤੀ

ਸੁਨਾਮ 'ਚ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦਾ ਕੀਤਾ ਅਗਾਜ਼ 

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 2.50 ਕਰੋੜ ਰੁਪਏ ਨਾਲ ਵਿਕਾਸ ਕੰਮ ਸ਼ੁਰੂ ਕਰਨ ਦਾ ਐਲਾਨ

ਮੁਹੰਮਦ ਮੁਸਤਫਾ ਸਾਬਕਾ ਡੀ.ਜੀ.ਪੀ ਪੰਜਾਬ ਵੱਲੋਂ ਸ਼ਮਸ਼ੂਦੀਨ ਚੌਧਰੀ ਅਤੇ ਹੋਰ ਵਿਅਕਤੀਆਂ ਦੇ ਖਿਲਾਫ ਬੀ.ਐਨ.ਐਸ ਅਤੇ ਆਈ ਟੀ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਸਾਈਬਰ ਕ੍ਰਾਈਮ ਮਲੇਰਕੋਟਲਾ ਵਿਖੇ ਕਰਵਾਇਆ ਗਿਆ ਮੁਕੱਦਮਾ ਦਰਜ

ਬਠਿੰਡਾ ਦਿਹਾਤੀ ਕਾਂਗਰਸ ਨੂੰ ਮਿਲੀ ਮਜ਼ਬੂਤੀ ਜਗਮੀਤ ਸਿੰਘ ਘੜੈਲੀ ਮੀਤ ਪ੍ਰਧਾਨ ਨਿਯੁਕਤ