Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮਾਨ ਸਰਕਾਰ ਨੇ ਆੜਤੀਆਂ, ਪੱਲੇਦਾਰਾਂ, ਖਰੀਦ ਏਜੰਸੀਆਂ ਦੇ ਸੁਮੇਲ ਨਾਲ ਕਣਕ ਦੀ ਸਰਕਾਰੀ ਖਰੀਦ ਲਈ ਕੀਤੇ ਪੁੱਖਤਾ ਤੇ ਉਸਾਰੂ ਪ੍ਰਬੰਧ-ਧਾਲੀਵਾਲ

April 16, 2026 08:09 PM
Rozana Sehaj times
ਅਜਨਾਲਾ : ਅੱਜ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਤਹਿਸੀਲ ਅਜਨਾਲਾ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਅਜਨਾਲਾ ਸ਼ਹਿਰ, ਅਜਨਾਲਾ ਖੇਤਰ ਦੀਆਂ ਚਮਿਆਰੀ, ਸੁਧਾਰ ਤੇ ਅਵਾਣ ਨੇੜੇ ਰਮਦਾਸ ਦਾਣਾ ਮੰਡੀਆਂ ‘ਚ ਕਿਸਾਨਾਂ ਵਲੋਂ ਵਿਕਰੀ ਲਈ ਲਿਆਂਦੀ ਹੋਈ ਹਾੜੀ ਦੀ ਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਦੀ ਆਰੰਭਤਾ ਪੂਰੇ ਉਤਸ਼ਾਹ ਤੇ ਜੋਸ਼ੋ ਖਰੋਸ਼ ਨਾਲ ਕਰਵਾਈ ਗਈ । ਖਰੀਦ ਪ੍ਰਕਿਿਰਆ ਦੇ ਉਦਘਾਟਨ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ, ਆੜਤੀਆਂ ਤੇ ਮੰਡੀ ਮਜਦੂਰਾਂ(ਪੱਲੇਦਾਰਾਂ) ਦੇ ਹੱਕਾਂ ਤੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਪ੍ਰਤੀਬੱਧ ਹੈ ਅਤੇ ਇਸੇ ਪ੍ਰਤੀਬੱਧਤਾ ਦੇ ਰਾਜਧਰਮ ਨੂੰ ਨਿਭਾਉਂਦਿਆਂ ਸਰਕਾਰੀ ਖਰੀਦ ਏਜੰਸੀਆਂ , ਆੜਤੀਆਂ, ਪੱਲੇਦਾਰਾਂ ਤੇ ਕਿਸਾਨਾਂ ਦੇ ਸੁਮੇਲ ਨਾਲ ਕਣਕ ਦੀ ਸਰਕਾਰੀ ਖਰੀਦ ਪ੍ਰਕਿਿਰਆ ਦੌਰਾਨ ਅਜਨਾਲਾ ਖੇਤਰ ਸਮੇਤ ਪੰਜਾਬ ਦੀਆਂ ਦਾਣਾ ਮੰਡੀਆਂ ‘ਚ ਆਉਣ ਵਾਲੀ ਕਣਕ ਦੇ ਇਕ ਇਕ ਦਾਣੇ ਦੀ ਸਰਕਾਰੀ ਖਰੀਦ ਯਕੀਨੀ ਬਣਾਉਣ ਲਈ ਬਕਾਇਦਾ ਪੁਖਤਾ ਤੇ ਉਸਾਰੂ ਪ੍ਰਬੰਧ ਕਰ ਲਏ ਗਏ ਹਨ। ਸ. ਧਾਲੀਵਾਲ ਨੇ ਕੇਂਦਰੀ ਸਰਕਾਰ ਦੀ ਪੰਜਾਬ ਦੇ ਕਿਸਾਨਾਂ, ਆੜਤੀਆਂ, ਤੇ ਪੱਲੇਦਾਰਾਂ ਪ੍ਰਤੀ ਮਾਰੂ ਤੇ ਮਤਰੇਈ ਮਾਂ ਵਾਲੇ ਸਲੂਕ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਦੇ ਮਾਰੂ ਰਵੱਈਏ ਦੇ ਬਾਵਜੂਦ ਕਣਕ ਦੀ ਸਰਕਾਰੀ ਖਰੀਦ ‘ਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕੇਂਦਰੀ ਸਰਕਾਰ ਤੇ ਤਾਬੜਤੋੜ ਹਮਲੇ ਜਾਰੀ ਰੱਖਦਿਆਂ ਕੇਂਦਰੀ ਸਰਕਾਰ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਉਚੇਚੇ ਤੌਰ ਤੇ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਪ੍ਰਲਾਹਦ ਜੋਸ਼ੀ ਨਾਲ ਮੀਟਿੰਗ ਕਰਕੇ ਪੰਜਾਬ ‘ਚ ਹੋਈ ਕੁਦਰਤੀ ਆਫਤ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਣ ਕਰੀਬ 1.30 ਲੱਖ ਏਕੜ ਕਣਕ ਦੇ ਪ੍ਰਭਾਵਿਤ ਹੋਏ ਰਕਬੇ ‘ਚੋਂ ਬਦਰੰਗ ਪਏ ਕਣਕ ਦੇ ਦਾਣਿਆਂ ਦੀ ਸਰਕਾਰੀ ਨਿਰਧਾਰਿਤ ਖਰੀਦ ਨਿਯਮਾਂ ‘ਚ ਛੋਟ ਦੇਣ ਅਤੇ ਕੇਂਦਰ ਸਰਕਾਰ ਵਲੋਂ ਕੁਦਰਤੀ ਤਬਾਹੀ ਕਾਰਣ ਨੁਕਸਾਨੀਆਂ ਫਸਲਾਂ ਦਾ ਮੁਆਵਜਾ 6800 ਰੁਪਏ ਪ੍ਰਤੀ ਏਕੜ ਦੇਣ ਦੀ ਬਜਾਏ ਮੁਆਵਜਾ ਰਾਸ਼ੀ ‘ਚ ਵਾਧਾ ਕੀਤੇ ਜਾਣ , ਆੜਤੀਆਂ ਦੀ ਕਮਿਸ਼ਨ ਐਮਐਸਪੀ ਰੇਟਾਂ ਤੇ 2.5 ਫੀਸਦੀ ਕਰਨ, ਅਤੇ ਕੇਂਦਰ ਵਲੋਂ ਜਾਮ ਕੀਤੇ ਹੋਏ 9 ਹਜਾਰ ਕਰੋੜ ਰਪਏ ਪੇਂਡੂ ਵਿਕਾਸ ਫੰਡ ਜਾਰੀ ਕੀਤੇ ਜਾਣ , ਪਰਾਲੀ ਸਮੇਤ ਖੇਤਾਂ ‘ਚ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਮਸ਼ੀਨਾਂ ਨਾਲ ਸਾਂਭ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਰਾਹਤ ਰਾਸ਼ੀ ਦਿੱਤੇ ਜਾਣ, ਪੱਲੇਦਾਰਾਂ ਦਾ ਏਪੀਐਫ ਵਧਾਏ ਜਾਣ ਅਤੇ ਕਣਕ ਝੋਨੇ ਦੀ ਖਰੀਦ ਦੌਰਾਨ ਬੈਂਕਾਂ ਵਲੋਂ ਪੰਜਾਬ ਸਰਕਾਰ ਕੋਲੋਂ ਕਰੀਬ 500 ਕਰੋੜ ਰੁਪਏ ਦੀ ਵਾਧੂ ਰਾਸ਼ੀ ਵਿਆਜ ਦਰ ਵਜੋਂ ਵਸੂਲੇ ਜਾਣ ਨੂੰ ਤਰਕ ਸੰਗਤ ਬਣਾਉਣ ਆਦਿ ਭਖਦੀਆਂ ਮੰਗਾਂ ਨੂੰ ਤਰਕ ਨਾਲ ਉਠਾਇਆ ਗਿਆ ਸੀ। ਪਰ ਕੇਂਦਰੀ ਮੰਤਰੀ ਸ੍ਰੀ ਪ੍ਰਲਾਹਦ ਜੋਸ਼ੀ ਵਲੋਂ ਹਾਂ ਪੱਖੀ ਹੁੰਗਾਰਾ ਭਰਨ ਦੇ ਬਾਵਜੂਦ ਕੇਂਦਰੀ ਸਰਕਾਰ ਆਪਣੇ ਪੰਜਾਬ ਵਿਰੋਧੀ ਰਵੱਈਏ ‘ਚ ਟੱਸ ਤੋਂ ਮੱਸ ਨਹੀਂ ਹੋਈ। ਸ. ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਕੁਦਰਤੀ ਆਫਤਾਂ ਨਾਲ ਨੁਕਸਾਨੀਆਂ ਜਾਣ ਵਾਲੀਆਂ ਫਸਲਾਂ ਦਾ 20 ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ‘ਚ ਮਾਨ ਸਰਕਾਰ ਦੀ ਅਗਵਾਈ ‘ਚ ਪੰਜਾਬ ਦੇਸ਼ ‘ਚੋਂ ਪਹਿਲਾ ਰਾਜ ਬਣਿਆ ਹੈ। ਪਰਾਲੀ ਸਮੇਤ ਰਹਿੰਦ ਖੂੰਹਦ ਨੂੰ ਖੇਤਾਂ ‘ਚ ਸਾੜਣ ਦੀਆਂ ਘਟਨਾਵਾਂ ‘ਚ 94 ਫੀਸਦੀ ਕਮੀ ਲਿਆ ਕੇ ਕਿਸਾਨਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਕੌਮੀ ਪੱਧਰ ਤੇ ਐਵਾਰਡ ਨਾਲ ਸਨਮਾਨਿਆ ਗਿਆ ਹੈ। ਸ. ਧਾਲੀਵਾਲ ਨੇ ਦੱਸਿਆ ਕਿ ਕਣਕ ਦੀ ਫਸਲ ਲਈ ਪਿਛਲੇ 2-3 ਦਿਨ ਤੋਂ ਮੌਸਮ ਖੁਸ਼ਗੁਆਰ ਹੋਣ ਦੇ ਮੱਦੇਨਜ਼ਰ ਸੂਬੇ ਦੀਆਂ ਮੰਡੀਆਂ ‘ਚ ਹੁਣ ਤੱਕ 5 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ , ਜਿਸ ‘ਚੋਂ ਕਰੀਬ 1 ਲੱਖ ਟਨ ਐਮਐਸਪੀ ਮੁੱਲ ਦੇ ਖਰੀਦ ਕੀਤੀ ਗਈ ਹੈ। ਸਰਕਾਰੀ ਤੌਰ ਤੇ ਖਰੀਦ ਕੀਤੀ ਗਈ ਕਣਕ ਦੇ ਪੈਸੇ ਦੀ ਅਦਾਇਗੀ 24 ਘੰਟਿਆਂ ‘ਚ ਕਿਸਾਨਾਂ ਦੇ ਖਾਤਿਆਂ ‘ਚ ਪਾਉਣ ਅਤੇ 72 ਘੰਟਿਆਂ ‘ਚ ਕਣਕ ਦੀ ਲਿਫਟਿੰਗ ਕਰਨ ਲਈ ਵੀ ਪ੍ਰਬੰਧ ਕੀਤੇ ਗਏ ਹਨ। ਖਰੀਦ ਪ੍ਰਕਿਿਰਆ ਉਦਘਾਟਨ ਮੌਕੇ ਵੱਖ ਵੱਖ ਮੰਡੀਆਂ ‘ਚ ਮੁੱਖ ਬੁਲਾਰੇ ਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ, ਕਿਸਾਨਾਂ ਸਮੇਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਮਾਰਕੀਟ ਕਮੇਟੀ ਅਮਲੇ ਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਮਾਰਕੀਟ ਕਮੇਟੀ ਅਜਨਾਲਾ ਸਕੱਤਰ ਅਮਰਦੀਪ ਸਿੰਘ ਕੌੜਾ, ਮੰਡੀ ਸੁਪਰਵਾਈਜ਼ਰ ਕਾਬਲ ਸਿੰਘ ਸੰਧੂ ਗੁਜਰਪੁਰਾ, ਨਗਰ ਪੰਚਾਇਤ ਪ੍ਰਧਾਨ ਭੱਟੀ ਜਸਪਾਲ ਸਿੰਘ ਢਿਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਵਾਰਡ ਇੰਚਾਰਜ 14 ਨੰਬਰ ਦੇ ਦਵਿੰਦਰ ਸਿੰਘ ਸੋਨੂ ਇੰਦਰਜੀਤ ਸਿੰਘ ਪੰਡੋਰੀ, ਹਰਜੀਤ ਸਿੰਘ ਅਲੀਵਾਲ, ਦਲਬੀਰ ਸਿੰਘ ਘੁੱਲੀ, ਏਐਫਐਸਓ ਸੰਦੀਪ ਸਿੰਘ ਸਮੇਤ ਆੜਤੀ ਯੁਨੀਅਨਾਂ ਦੇ ਆਹੁਦੇਦਾਰ, ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਮੁਲਾਜਮ ਆਦਿ ਮੌਜੂਦ ਸਨ। ਕੈਪਸ਼ਨ: ਅਜਨਾਲਾ ਸ਼ਹਿਰ ਦੀ ਪ੍ਰਮੁੱਖ ਅਨਾਜ ਮੰਡੀ ‘ਚ ਕਣਕ ਦੀ ਸਰਕਾਰੀ ਖਰੀਦ ਦੀ ਅਰੰਭਤਾ ਕਰਵਾਉਣ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਤੇ ਹੋਰ।
 
 

Have something to say? Post your comment

 

More in Majha

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼

ਐਡਿਸ਼ਨਲ ਕਮਿਸ਼ਨਰ ਨਗਰ ਨਿਗਮ ਵੱਲੋਂ ਕੀਤੀ ਗਈ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ