ਕੋਟਕਪੂਰਾ : ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਰਹਿਨੁਮਾਈ ਅਤੇ ਅਵਤਾਰ ਸਿੰਘ ਡੀ.ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਹੇਠ ਸੀ.ਆਈ.ਏ. ਸਟਾਫ ਜੈਤੋ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਦੋਸ਼ੀ ਨੂੰ 01 ਨਜਾਇਜ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ ਦਿਲਪ੍ਰੀਤ ਸਿੰਘ ਉਰਫ ਮਹੰਤੀ ਵਜੋ ਹੋਈ ਹੈ, ਜੋ ਕਿ ਫਰੀਦਕੋਟ ਜਿਲ੍ਹਾ ਦੇ ਪਿੰਡ ਕੋਹਾਰਵਾਲਾ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋ ਦੋਸ਼ੀ ਇੱਕ ਨਾਲੀ 12 ਬੋਰ ਗੰਨ ਸਮੇਤ 4 ਜਿੰਦਾ ਰੌਦ ਅਤੇ ਇੱਕ ਚੋਰੀ ਕੀਤਾ ਹੋਇਆ ਮੋਟਰਸਾਈਕਲ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੇ ਵੇਰਵਿਆ ਮੁਤਾਬਿਕ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ. ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਜਸਵੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਏਰੀਆ ਵਿੱਚ ਮੋਜੂਦ ਸੀ ਤਾਂ ਉਹਨਾ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਦੋਸ਼ੀ ਦਿਲਪ੍ਰੀਤ ਸਿੰਘ ਉਰਫ ਮਹੰਤੀ ਬਿਨ੍ਹਾ ਨੰਬਰ ਪਲੇਟ ਪਲਟੀਨਾ ਮੋਟਰਸਾਈਕਲ ਨਾਲ ਨਜਾਇਜ ਅਸਲੇ ਸਮੇਤ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹੈ। ਇਸ ਸਬੰਧੀ ਸੂਚਨਾ ਮਿਲਣ ਤੇ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਰੇਡ ਕਰਕੇ ਦੋਸ਼ੀ ਦਿਲਪ੍ਰੀਤ ਸਿੰਘ ਉਰਫ ਮਹੰਤੀ ਨੂੰ ਨਿਰੰਕਾਰੀ ਭਵਨ ਤੋ ਪਿੰਡ ਅਜਿੱਤ ਗਿੱਲ ਨੂੰ ਜਾਂਦੇ ਕੱਚੇ ਰਸਤੇ ਪਰ ਇੱਕ ਨਾਲੀ 12 ਬੋਰ ਗੰਨ ਸਮੇਤ 4 ਜਿੰਦਾ ਰੌਦ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿੰਨਾ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਇਸ ਤੋ ਇਲਾਵਾ ਦੋਸ਼ੀ ਪਾਸੋ ਬਰਾਮਦ ਕੀਤਾ ਗਿਆ ਮੋਟਰਸਾਈਕਲ ਵੀ ਉਸ ਵੱਲੋ ਕੁਝ ਦਿਨ ਪਹਿਲਾ ਚੋਰੀ ਕੀਤਾ ਗਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗ੍ਰਿਫਤਾਰ ਦੋਸ਼ੀ ਥਾਣਾ ਜੈਤੋ ਵਿਖੇ ਦਰਜ ਮੁਕੱਦਮਾ ਨੰਬਰ 133 ਮਿਤੀ 12.08.2021 ਅਧੀਨ ਧਾਰਾ 395, 397, 386, 148, 149, 201, 427 ਆਈ.ਪੀ.ਸੀ ਵਿੱਚ ਭਗੌੜਾ ਵੀ ਚੱਲ ਰਿਹਾ ਸੀ। ਇਸ ਤੋ ਇਲਾਵਾ ਜਦ ਗ੍ਰਿਫਤਾਰ ਦੋਸ਼ੀ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਸ ਦੇ ਖਿਲਾਫ ਇਸ ਤੋ ਪਹਿਲਾ ਵੀ ਚੋਰੀ, ਖੋਹ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 13 ਮੁਕੱਦਮੇ ਦਰਜ ਹਨ। ਪੁਲਿਸ ਟੀਮਾਂ ਵੱਲੋਂ ਦੋਸ਼ੀ ਦੇ ਹੋਰ ਸਾਥੀਆਂ ਅਤੇ ਸੰਭਾਵਿਤ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ, ਤਾਂ ਜੋ ਨਜਾਇਜ਼ ਅਸਲਾ ਸਪਲਾਈ ਚੇਨ ਨਾਲ ਸਬੰਧਤ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 82 ਮਿਤੀ 14.04.2026 ਅਧੀਨ ਧਾਰਾ 25/54/59 ਅਸਲਾ ਐਕਟ ਅਤੇ 303(2), 371(2) ਬੀ.ਐਨ.ਐਸ. ਦਰਜ ਰਜਿਸਟਰ ਕੀਤਾ ਗਿਆ ਹੈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਅਪਰਾਧਕ ਗਿਰੋਹਾਂ ’ਤੇ ਪੂਰੀ ਤਰ੍ਹਾਂ ਨਕੇਲ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੇ ਹਰ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਫਰੀਦਕੋਟ ਪੁਲਿਸ ਲਗਾਤਾਰ ਸਫਲਤਾ ਹਾਸਿਲ ਕਰ ਰਹੀ ਹੈ।