Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਅਮਰਿੰਦਰ ਸਿੰਘ ਨਹੀਂ ਗਏ ਬਾਜਵਾ ਦੇ ਘਰ : ਪਰਨੀਤ ਕੌਰ

June 18, 2021 12:00 PM
SehajTimes

ਚੰਡੀਗੜ੍ਹ : ਅੱਜ ਸਵੇਰੇ ਸਵੇਰੇ ਖ਼ਬਰ ਆਈ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਤਾਪ ਸਿੰਘ ਬਾਜਵਾ ਦੇ ਘਰ ਗਏ ਸਨ ਪਰ ਹੁਣ ਖ਼ਬਰਾਂ ਇਹ ਮਿਲ ਰਹੀਆਂ ਹਨ ਕਿ ਮੁੱਖ ਮੰਤਰੀ ਨੇ ਕਿਸੇ ਨਾਲ ਵੀ ਮੁਲਾਕਾਤ ਨਹੀ ਕੀਤੀ। ਸੱਚ ਜੋ ਵੀ ਹੈ ਜਲਦੀ ਹੀ ਸਾਫ਼ ਹੋ ਜਾਵੇਗਾ। ਦਰਅਸਲ ਹੁਣ ਇਸ ਗੱਲ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ ਨੇ ਦਸਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਬੀਤੇ ਦਿਨਾਂ ਵਿੱਚ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਦੇ ਘਰ ਸਮਝੌਤੇ ਲਈ ਨਹੀਂ ਗਏ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦੀ ਕੋਈ ਮੀਟਿੰਗ ਹੋਈ ਹੈ। ਇਹ ਸਿਰਫ਼ ਅਫ਼ਵਾਹਾਂ ਹਨ। ਇਨ੍ਹਾਂ ਅਫ਼ਵਾਹਾਂ ਤੋਂ ਸੰਸਦ ਮੈਂਬਰ ਪਰਨੀਤ ਕੌਰ ਅਤੇ ਸੰਸਦ ਮੈਂਬਰ ਜਸਬੀਰ ਡਿੰਪਾ ਨੇ ਸਾਫ਼ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਬਰਾਂ ਵਿੱਚ ਰਤੀ ਭਰ ਵੀ ਸਚਾਈ ਨਹੀਂ ਹੈ। ਪ੍ਰਤਾਪ ਬਾਜਵਾ ਨਾਲ ਉਨ੍ਹਾਂ ਦੀ ਪਿਛਲੇ ਕਾਫ਼ੀ ਸਮੇਂ ਤੋਂ ਕੋਈ ਗੱਲਬਾਤ ਹੀ ਨਹੀਂ ਹੋਈ ਹੈ ਤਾਂ ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ਕਿਵੇਂ ਕਰਵਾ ਸਕਦੇ ਹਨ।
ਸੰਸਦ ਮੈਂਬਰ ਪਰਨੀਤ ਕੌਰ ਨੇ ਤਾਂ ਹੈਰਾਨਗੀ ਜਤਾਈ ਕਿ ਉਹ ਤਾਂ ਪੰਜਾਬ ਜਾਂ ਫਿਰ ਚੰਡੀਗੜ੍ਹ ਹੀ ਨਹੀਂ ਹਨ, ਇਸ ਲਈ ਮੀਟਿੰਗ ਕਿਵੇਂ ਕਰਵਾਈ ਜਾ ਸਕਦੀ ਹੈ। ਇਥੇ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਰਹਿਣ ਵਾਲੇ ਇੱਕ ਸੀਨੀਅਰ ਅਧਿਕਾਰੀ ਨੇ ਵੀ ਇਨ੍ਹਾਂ ਖ਼ਬਰਾਂ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਪ੍ਰਤਾਪ ਬਾਜਵਾ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕੋਈ ਮੀਟਿੰਗ ਨਹੀਂ ਹੋਈ ਹੈ ਅਤੇ ਕਿਸੇ ਵੀ ਪ੍ਰਾਈਵੇਟ ਗੱਡੀ ਵਿੱਚ ਸਫ਼ਰ ਹੀ ਨਹੀਂ ਕਰਦੇ ਹਨ। ਉਨ੍ਹਾਂ ਨਾਲ ਪੁਖ਼ਤਾ ਸੁਰੱਖਿਆ ਚਲਦੀ ਹੈ, ਉਨ੍ਹਾਂ ਸਾਫ਼ ਕੀਤਾ ਕਿ ਸਾਰਾ ਕੁਝ ਅਫ਼ਵਾਹਾਂ ਹਨ।
ਇਥੇ ਜਿਕਰਯੋਗ ਹੈ ਕਿ ਬੀਤੇ ਦਿਨ ਤੋਂ ਖ਼ਬਰਾਂ ਚਲ ਰਹੀਆਂ ਹਨ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਇੱਕ ਪ੍ਰਾਈਵੇਟ ਗੱਡੀ 'ਤੇ ਸਵਾਰ ਹੋ ਕੇ ਬੁੱਧਵਾਰ ਨੂੰ ਸੰਸਦ ਮੈਂਬਰ ਪ੍ਰਤਾਪ ਬਾਜਵਾ ਦੇ ਘਰ ਗਏ ਸਨ ਅਤੇ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਦੋਹਾ ਵਿਚਕਾਰ ਸਮਝੌਤਾ ਹੋਣ ਦੀ ਰਾਹ ਪੱਧਰਾ ਹੋ ਗਿਆ ਹੈ। ਇਸ ਮੀਟਿੰਗ ਨੂੰ ਕਰਵਾਉਣ ਵਿੱਚ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ। ਦੂਜੇ ਪਾਸੇ ਪ੍ਰਤਾਪ ਬਾਜਵਾ ਵੀ ਇਸ ਤਰ੍ਹਾਂ ਦੀ ਕੋਈ ਵੀ ਮੀਟਿੰਗ ਹੋਣ ਦੀ ਗਲ ਤੋਂ ਇਨਕਾਰ ਕਰ ਰਹੇ ਹਨ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼