Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Doaba

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

April 16, 2026 08:15 PM
Rozana Sehaj times
ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਜ਼ਿਲ੍ਹੇ ਨੂੰ ਵਿਕਾਸ ਪਖੋਂ ਇਕ ਪ੍ਰਗਤੀਸ਼ੀਲ ਜ਼ਿਲ੍ਹੇ ਵਿੱਚ ਤਬਦੀਲ ਕਰਨ ਲਈ ਆਪਣੀਆਂ ਪ੍ਰਮੁੱਖ ਤਰਜੀਹਾਂ ਦੀ ਰੂਪਰੇਖਾ ਸਾਂਝੀ ਕੀਤੀ। 
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਨਕ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਚੰਗੇ ਪ੍ਰਸ਼ਾਸਨ ’ਤੇ ਕੇਂਦਰਿਤ ਵਿਆਪਕ ਵਿਉਂਤਬੰਦੀ ְ’ਤੇ ਚਾਨਣਾ ਪਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਕਣਕ ਦੇ ਚੱਲ ਰਹੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਕਿਸਾਨਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਇਕ ਹੋਰ ਪ੍ਰਮੁੱਖ ਤਰਜੀਹ ਦੱਸਦਿਆਂ ਉਨ੍ਹਾਂ ਕਿਹਾ ਕਿ ਨਾਗਰਿਕ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਖਾਸ ਤੌਰ ’ਤੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ’ ਯੋਜਨਾ ਅਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੀ ਸੁਚਾਰੂ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇਗੀ। ਪਾਰਦਰਸ਼ੀ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਮੀਡੀਆ ਦੇ ਚੌਥੇ ਸਤੰਭ ਵਜੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵਲੋਂ ਸਮੇਂ ਸਿਰ ਨਿਪਟਾਰੇ ਲਈ ਲੋਕ ਮਸਲੇ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾਂਦੀ ਹੈ।

Have something to say? Post your comment

More in Doaba

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ