Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

April 16, 2026 08:28 PM
Rozana Sehaj times

ਅੰਮ੍ਰਿਤਸਰ : ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਆਏ ਦਿਨ ਵੱਖ-2 ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ 16 ਅਪ੍ਰੈਲ 2026 ਨੂੰ ਮੇਅਰ ਜਤਿੰਦਰ ਸਿੰਘ ਭਾਟੀਆਂ ਅਤੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਵਲੋਂ ਇੱਕ ਪ੍ਰੈਸ ਕਾੰਨਫਰੇਂਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉਹਨਾਂ ਦਸਿਆ ਕਿ ਸ਼ਹਿਰ ਵਾਸੀਆਂ ਨੂੰ ਸਫਾਈ ਸਬੰਧੀ ਜਾਗਰੁਕ ਕਰਨ ਲਈ ਸਮਾਜ ਸੇਵੀ ਸੰਸਥਾਵਾ ਨਾਲ ਮਿਲ ਕੇ ਨਿਗਮ 20-21-22 ਅਪ੍ਰੈਲ 2026 ਨੂੰ ਸਵਛਤਾ ਰੈਲੀ ਦਾ ਆਯੋਜਨ ਕਰ ਰਿਹਾ ਹੈ ਜੋ ਕਿ ਸਮਾਜ ਸੇਵੀ ਸੰਸਥਾ ਇਕੋ ਸੇਵਾ ਅਤੇ ਸਵਛ ਪੰਜਾਬ ਫਾਉੰਡੇਸ਼ਨ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ । ਇਹ ਸਵਛਤਾ ਰੈਲੀ 20 ਅਪ੍ਰੈਲ 2026 ਨੂੰ ਵਾਰਡ ਨੰ.4 ਵਿੱਖੇ ਰਖੀ ਗਈ ਹੈ ਜਿਸ ਵਿੱਚ ਇਲਾਕਾ ਨਿਵਾਸੀਆਂ ਤੋ ਇਲਾਵਾ ਸਕੂਲਾ ਦੇ ਬਚੇ ਵੀ ਭਾਗ ਲੇਣਗੇ ਅਤੇ ਇਸ ਦੌਰਾਨ ਘਰ -2 ਜਾ ਕੇ ਸਾਫ ਸਫਾਈ ਰਖਣ ਸਬੰਧੀ ਸੁਝਾਵ ਦਿਤੇ ਜਾਣਗੇ ਇਸ ਤੋ ਇਲਾਵਾ ਬਚਿਆ ਵਲੋਂ ਛੋਟੇ-2 ਬਚਿਆ ਵਲੋਂ ਸਵਛਤਾ ਅਭਿਆਨ ਪ੍ਰਤੀ ਜਾਗਰੂਕਤਾ ਕਰਨ ਲਈ ਸਕਿਟ ਪੇਸ਼ ਕੀਤੇ ਜਾਣਗੇ ਇਸੇ ਤਰਾਂ 21 ਅਪ੍ਰੈਲ 2026 ਨੂੰ ਇਹ ਰੈਲੀ ਕੰਪਨੀ ਬਾਗ ਅਤੇ 22 ਅਪ੍ਰੈਲ 2026 ਨੂੰ ਹੇਰੀਟੇਜ ਸਟਰੀਟ ਵਿੱਖੇ ਰੱਖੀ ਗਈ ਹੈ ਤਾਂ ਜੋ ਵੱਧ ਤੋ ਵੱਧ ਸ਼ਹਿਰ ਵਾਸੀ ਇਸ ਅਭਿਆਨ ਵਿੱਚ ਸ਼ਾਮਲ ਹੋ ਕੇ ਸ਼ਹਿਰ ਦੀ ਸਾਫ-ਸਫਾਈ ਨੂੰ ਬਣਾਏ ਰਖਣ ਲਈ ਵਚਨਬੱਧ ਹੋ ਸਕਣ ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਨ ਇਸ ਸਲੋਗਨ ਤਹਿਤ ਇਹ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ।  

ਇਸ ਮੌਕੇ ਤੇ ਮੇਅਰ ਜਤਿੰਦਰ ਸਿੰਘ ਭਾਟੀਆਂ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ ਪ੍ਰੈਸ ਨੂੰ ਦਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਦਾ ਮੁੱਖ ਧਿਆਨ ਇਸ ਸਮੇਂ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਚੁਸਤ ਦਰੁਸਤ ਕਰਨਾ ਹੈ ਜਿਸ ਵਾਸਤੇ ਨਗਰ ਨਿਗਮ ਦੀ ਟੀਮ ਦਿਨ ਰਾਤ ਮਿਹਨਤ ਕਰ ਰਹੀ ਹੈ । ਸਫਾਈ ਵਿਭਾਗ ਵਲੋਂ ਤਿੰਨ-2 ਸ਼ਿਫਟਾ ਵਿੱਚ ਕੰਮ ਕਰਕੇ ਸੜਕਾਂ ਤੋ ਕੂੜਾ ਚੁੱਕਿਆਂ ਜਾ ਰਿਹਾ ਹੈ ਇਸ ਤੋ ਇਲਾਵਾਂ ਮੁੱਖ ਕਮਰਸ਼ੀਅਲ ਮਾਰਕਿਟਾਂ ਅਤੇ ਸੜਕਾਂ ਤੇ ਰਾਤ ਨੂੰ ਸਫਾਈ ਦਾ ਕੰਮ ਕੀਤਾ ਜਾ ਰਿਹਾ ਹੈ । ਉਹਨਾਂ ਦਸਿਆ ਕਿ ਸ਼ਹਿਰ ਵਿੱਚ ਇਸ ਸਮੇਂ ਰੋਜਾਨਾਂ 750 ਮੀਟ੍ਰਿਕ ਟਨ ਕੂੜੇ ਦੀ ਲਿਫਟਿੰਗ ਕੀਤੀ ਜਾ ਰਹੀ ਹੈ ਜੋ ਕਿ ਆਪਣੇ ਆਪ ਵਿੱਚ ਰਿਕਾਰਡ ਹੈ । ਘਰ-2 ਕੂੜੇ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਤਕਰੀਬਨ 80 ਪ੍ਰਤੀਸ਼ਤ ਘਰਾਂ ਨੂੰ ਕਿਊ ਆਰ ਕੋਡ ਫਿਕਸ ਕੀਤੇ ਜਾ ਚੁੱਕੇ ਹਨ ਕੂੜਾ ਨਾ ਚੁੱਕਣ ਦੀ ਸੁਰਤ ਵਿੱਚ ਸ਼ਹਿਰਵਾਸੀਆਂ ਦੀ ਸਹੂਲਤ ਲਈ ਸ਼ਿਕਾਇਤ ਦਰਜ ਕਰਾਉਣ ਲਈ ਟੋਲ ਫ੍ਰੀ ਨੰਬਰ ਵੀ ਜਾਰੀ ਕੀਤੇ ਗਏ ਹਨ । ਤਾਂ ਜੋਂ ਸੱਤ ਪ੍ਰਤੀਸ਼ਤ ਕੂੜੇ ਦੀ ਲਿਫਟਿੰਗ ਹੋ ਸਕੇ । ਕੂੜਾ ਚੁੱਕਣ ਵਾਲੀ ਕੰਪਨੀ ਵਲੋਂ ਹੋਰ ਵਾਹਨਾ ਦੀ ਗਿਣਤੀ ਵਧਾਈ ਜਾ ਰਹੀ ਹੈ ਇਸ ਤੋਂ ਇਲਾਵਾਂ ਲਿਟਰ ਪੀਕਿੰਗ ਵਾਹਨ ਵੀ ਮਗਵਾਏ ਜਾ ਰਹੇ । ਸ਼ਹਿਰ ਦੀਆਂ ਤੰਗ ਗਲੀਆਂ ਵਿੱਚੋਂ ਕੂੜਾ ਚੁੱਕਣ ਲਈ ਈ-ਰਿਕਸ਼ੇ ਦੀ ਖ੍ਰੀਦ ਵੀ ਕੀਤੀ ਜਾ ਰਹੀ ਹੈ । ਕਮਿਸ਼ਨਰ ਸ਼ੇਰਗਿਲ ਨੇ ਦਸਿਆ ਕਿ ਸ਼ਹਿਰ ਨੂੰ ਸਾਫ ਸੁਥਰਾ ਰਖਣ ਲਈ ਜਿੰਮੇਵਾਰੀ ਨਗਰ ਨਿਗਮ ਦੇ ਨਾਲ -2 ਸ਼ਹਿਰਵਾਸੀਆਂ ਦੀ ਆਪਣੀ ਵੀ ਹੈ । ਜੇਕਰ ਕਿਸੇ ਦਿਨ ਕੂੜਾ ਚੁੱਕਣ ਦੀ ਗੱਡੀ ਨਹੀ ਆਉਂਦੀ ਤਾਂ ਊਹ ਕੂੜਾ ਗਲੀਆਂ ਜਾਂ ਸੜਕਾਂ ਤੇ ਸੂਟਣ ਦੀ ਬਜਾਏ ਜਾ ਲੋਕ ਉਸ ਨੂੰ ਆਪਣੇ ਘਰਾਂ ਵਿੱਚ ਡਸਟਬੀਨਾਂ ਵਿੱਚ ਰਖਣ ਜੋ ਕਿ ਅਗਲੇ ਦਿਨ ਕੂੜਾ ਚੁੱਕਣ ਵਾਲੀ ਗਡੀ ਨੂੰ ਦੇ ਦਿਤਾ ਜਾਵੇ ਇਸ ਤਰਾਂ ਕਰਕੇ ਅਸੀ ਸਾਫ-ਸਫਾਈ ਦੀ ਸ਼ੁਰੂਆਤ ਆਪਣੇ ਘਰ ਤੋਂ ਹੀ ਕਰ ਸਕਦੇ ਹਾਂ । ਕਮਿਸ਼ਨਰ ਨੇ ਕਿਹਾ ਕਿ ਇਹਨਾਂ ਰੈਲੀਆਂ ਦਾ ਮੰਤਵ ਬਚਿਆਂ ਨੂੰ ਸਾਫ-ਸਫਾਈ ਸਬੰਧੀ ਸਿਖਿਤ ਕਰਨਾ ਹੈ ਤਾਂ ਜੋ ਇਹ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ । ਉਹਨਂ ਕਿਹਾ ਕਿ ਆਉਂ ਰਲ ਮਿਲ ਕੇ ਆਪਣੀ ਪਵਿੱਤਰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਨੂੰ ਸਾਫ-ਸੁਥਰਾ ਬਨਾ ਕੇ ਰਖਣ ਲਈ ਸਕੰਲਪ ਕਰੀਏ । 

 

Have something to say? Post your comment

 

More in Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼

ਐਡਿਸ਼ਨਲ ਕਮਿਸ਼ਨਰ ਨਗਰ ਨਿਗਮ ਵੱਲੋਂ ਕੀਤੀ ਗਈ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ