Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

April 16, 2026 08:37 PM
Rozana Sehaj times

ਚੰਡੀਗੜ੍ਹ :  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ। ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹੋਏ ਆਤਮ-ਨਿਰਭਰ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨੂੰ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਕੋਲ 2.5 ਏਕੜ ਤੱਕ ਨਹਿਰੀ/ਚਾਹੀ ਜ਼ਮੀਨ, ਜਾਂ 5 ਏਕੜ ਤੱਕ ਬਾਰਾਨੀ ਜ਼ਮੀਨ, ਜਾਂ ਪਾਣੀ ਵਾਲੇ ਇਲਾਕੇ ਵਿੱਚ 5 ਏਕੜ ਤੱਕ ਜ਼ਮੀਨ (ਪਤੀ-ਪਤਨੀ ਦੀ ਮਿਲੀ ਹੋਈ ਜ਼ਮੀਨ ਸਮੇਤ) ਹੈ, ਉਹ ਵੀ ਇਸ ਸਕੀਮ ਲਈ ਯੋਗ ਹਨ। ਕੈਬਨਿਟ ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਾਂ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ ਅਤੇ ਬਕਾਇਆ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਿਯਮਿਤ ਨਿਗਰਾਨੀ ਅਤੇ ਫੀਲਡ ਪੱਧਰ 'ਤੇ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਬਜ਼ੁਰਗ ਲਾਭ ਤੋਂ ਵਾਂਝਾ ਨਾ ਰਹੇ ਅਤੇ ਪਾਰਦਰਸ਼ੀ ਢੰਗ ਨਾਲ ਲਾਭਪਾਤਰੀਆਂ ਤੱਕ ਰਕਮ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜ ਦਾ ਹਰ ਬਜ਼ੁਰਗ ਇੱਜ਼ਤ, ਆਤਮ-ਨਿਰਭਰਤਾ ਅਤੇ ਸੁਰੱਖਿਆ ਨਾਲ ਜੀਵਨ ਬਤੀਤ ਕਰ ਸਕੇ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ