Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

April 16, 2026 08:40 PM
Rozana Sehaj times
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ 25,000 ਰੁਪਏ ਰਿਸ਼ਵਤ ਮੰਗੀ ਸੀ। ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ। ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ