Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

April 16, 2026 08:44 PM
Rozana Sehaj times

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਐਸ.ਬੀ.ਐਸ. ਨਗਰ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮਾਣਯੋਗ ਅਦਾਲਤ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਹੁਕਮ ਦਿੱਤਾ ਸੀ ਅਤੇ ਇਹ ਕੰਮ ਦੋਸ਼ੀ ਰਮਨ ਕੁਮਾਰ ਨੂੰ ਸੌਂਪਿਆ ਗਿਆ ਸੀ। ਸ਼ਿਕਾਇਤਕਰਤਾ ਦੇ ਕੰਮ ਨੂੰ ਗੁੰਝਲਦਾਰ ਦੱਸਦਿਆਂ ਮੁਲਜ਼ਮ ਨੇ ਉਸ ਕੋਲੋਂ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਵਿੱਚੋਂ, ਉਸ ਨੇ ਸ਼ਿਕਾਇਤਕਰਤਾ ਕੋਲੋਂ 33,000 ਰੁਪਏ (15,000 ਰੁਪਏ ਨਕਦ ਅਤੇ 18,000 ਰੁਪਏ ਆਨਲਾਈਨ/ਕਿਊਆਰ ਕੋਡ ਰਾਹੀਂ) ਰਿਸ਼ਵਤ ਵਜੋਂ ਲਏ। ਰਿਸ਼ਵਤ ਲੈਣ ਸਬੰਧੀ ਆਡੀਓ ਰਿਕਾਰਡਿੰਗ, ਆਨਲਾਈਨ ਲੈਣ-ਦੇਣ ਦੇ ਵੇਰਵਿਆਂ ਸਮੇਤ ਹੋਰ ਸਬੰਧਿਤ ਸਬੂਤ ਉਪਲਬਧ ਹਨ। ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ  ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ