Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

April 16, 2026 08:48 PM
Rozana Sehaj times
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ਜ਼ਿਲ੍ਹਾ ਲੁਧਿਆਣਾ (ਸਰਕਾਰੀ ਸਹਾਇਤਾ ਪ੍ਰਾਪਤ) ਵਿਖੇ ਤਾਇਨਾਤ ਪ੍ਰਿੰਸੀਪਲ ਗੁਰਮੀਤ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮੋਹਿਤ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕੋਵਿਡ ਦੇ ਸਮੇਂ ਦੌਰਾਨ 10ਵੀਂ ਜਮਾਤ ਪਾਸ ਕੀਤੀ ਸੀ ਅਤੇ ਉਸਨੂੰ ਅਜੇ ਤੱਕ 10ਵੀਂ ਜਮਾਤ ਪਾਸਿੰਗ ਸਰਟੀਫਿਕੇਟ ਨਹੀਂ ਮਿਲਿਆ ਸੀ। ਉਸਨੇ ਡੁਪਲੀਕੇਟ ਸਰਟੀਫਿਕੇਟ ਲਈ ਵੀ ਔਨਲਾਈਨ ਅਰਜ਼ੀ ਦਿੱਤੀ ਸੀ ਪਰ ਉਸਨੂੰ ਉਹ ਵੀ ਨਹੀਂ ਮਿਲਿਆ। ਇਸ ਤੋਂ ਬਾਅਦ ਉਸਨੇ ਆਪਣਾ ਮੈਟ੍ਰਿਕ ਸਰਟੀਫਿਕੇਟ ਲੈਣ ਲਈ ਆਪਣੇ ਸਕੂਲ ਦੇ ਪ੍ਰਿੰਸੀਪਲ ਕੋਲ ਪਹੁੰਚ ਕੀਤੀ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪ੍ਰਿੰਸੀਪਲ ਨੇ ਉਸ ਤੋਂ 15800 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ 'ਤੇ ਹੀ ਉਸਤੋਂ 10,000 ਰੁਪਏ ਰਿਸ਼ਵਤ ਲੈ ਵੀ ਲਈ। ਦੱਸਣਯੋਗ ਹੈ ਕਿ ਡੁਪਲੀਕੇਟ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਰਕਾਰੀ ਫੀਸ 900 ਰੁਪਏ ਅਤੇ ਤਤਕਾਲ ਸਰਕਾਰੀ ਫੀਸ 2000 ਰੁਪਏ ਹੈ। ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪ੍ਰਿੰਸੀਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
 

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ