Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

April 16, 2026 08:50 PM
Rozana Sehaj times
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86 ਹੈਂਡ ਗ੍ਰਨੇਡ ਅਤੇ ਗੋਲੀ ਸਿੱਕੇ ਸਮੇਤ ਦੋ ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸਾਗਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਗੱਲੂਵਾਲ ਦਾ ਰਹਿਣ ਵਾਲਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਐਸਐਸਓਸੀ ਮੋਹਾਲੀ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ 'ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਉਸ ਦੇ ਸਬੰਧ ਹਨ। ਉਨ੍ਹਾਂ ਕਿਹਾ ਕਿ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਗ੍ਰਿਫ਼ਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਇੱਕ ਖੇਪ ਪਾਕਿਸਤਾਨ ਤੋਂ ਭੇਜੀ ਗਈ ਹੈ, ਜਿਸਨੂੰ ਮਾਡਿਊਲ ਦੇ ਭਾਰਤ ਵਿਚਲੇ ਸਥਾਨਕ ਕਾਰਕੁਨਾਂ, ਜੋ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਹਨ, ਨੇ ਸਫ਼ਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੇ ਚਲਦਿਆਂ ਮੁਲਜ਼ਮ ਸਾਗਰ ਸਿੰਘ ਨੂੰ ਅੰਮ੍ਰਿਤਸਰ ਦੇ ਖਾਸਾ-ਰਾਮ ਤੀਰਥ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸ਼ੁਰੂ ਵਿੱਚ ਜਨਵਰੀ 2026 ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਉਕਤ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਦੋਂ ਤੋਂ ਉਸਨੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖੇਪ ਪ੍ਰਾਪਤ ਕਰਕੇ ਉਸਨੂੰ ਨਿਰਧਾਰਤ ਥਾਂ 'ਤੇ ਪਹੁੰਚਾਇਆ, ਜਿਸ ਲਈ ਉਸਨੂੰ ਪ੍ਰਤੀ ਖੇਪ ਬਦਲੇ ਪੈਸੇ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਸਦੇ ਹੈਂਡਲਰ ਨੇ ਪੈਸੇ ਦੇ ਲਾਲਾਚ ਬਦਲੇ ਉਸਨੂੰ ਇਹ ਕੰਮ ਕਰਨ ਲਈ ਰਾਜ਼ੀ ਕੀਤਾ। ਉਨ੍ਹਾਂ ਕਿਹਾ ਕਿ ਫਰਵਰੀ 2026 ਵਿੱਚ ਮੁਲਜ਼ਮ ਸਾਗਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਨਾਲ ਗ੍ਰਿਫ਼ਤਾਰ ਕੀਤਾ ਸੀ ਅਤੇ ਮਾਰਚ 2026 ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਸਨੇ ਏਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਆਪਣੇ ਹੈਂਡਲਰ ਨਾਲ ਮੁੜ ਸੰਪਰਕ ਕਾਇਮ ਕੀਤਾ ਅਤੇ ਉਸ ਦੇ ਨਿਰਦੇਸ਼ਾਂ 'ਤੇ ਮੁੜ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4, ਅਸਲਾ ਐਕਟ ਦੀ ਧਾਰਾ 25 (1) (ਡੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਐਫਆਈਆਰ ਨੰਬਰ 22 ਮਿਤੀ 15.04.2026 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼

ਐਡਿਸ਼ਨਲ ਕਮਿਸ਼ਨਰ ਨਗਰ ਨਿਗਮ ਵੱਲੋਂ ਕੀਤੀ ਗਈ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ