Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

April 16, 2026 08:55 PM
Rozana Sehaj times

ਖਰੜ : ਜ਼ਿਲ੍ਹਾ ਐੱਸ ਏ ਐੱਸ ਨਗਰ ਪੁਲਿਸ ਦੇ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ, ਉਸ ਪਾਸੋਂ 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗੇ ਹਨ। ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਅਨੁਸਾਰ ਮਿਤੀ 15-04-2026 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਐਰੋ ਹੋਮਜ਼-2 ਪਿੰਡ ਜੰਡਪੁਰ ਪੁੱਜੀ ਤਾਂ ਫਲੈਟ ਨੰ: 215 ਪਾਸ ਐਰੋ ਹੋਮਜ-2 ਦੇ ਬਾਹਰ ਇੱਕ ਸ਼ੱਕੀ ਗੱਡੀ ਨੰ: CH01-BM-5576, ਮਾਰਕਾ ਬਲੈਨੋ ਖੜੀ ਦਿਖਾਈ ਦਿੱਤੀ, ਜਿਸ ਵਿੱਚ ਇੱਕ ਮੋਨਾ ਸਖਸ਼ ਸਵਾਰ ਸੀ। ਜੋ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨ੍ਹਾਂ ਤੇ ਗੱਡੀ ਨੂੰ ਚੈੱਕ ਕੀਤਾ ਤਾਂ ਗੱਡੀ ਦੇ ਡੈਸ਼ਬੋਰਡ ਵਿੱਚੋਂ ਇੱਕ ਮੋਮੀ ਲਿਫਾਫਾ ਵਿੱਚੋਂ 20 ਗ੍ਰਾਮ ਹੈਰੋਇਨ ਅਤੇ ਇੱਕ ਡਿਜੀਟਲ ਕੰਡਾ ਬ੍ਰਾਮਦ ਹੋਇਆ। ਗੱਡੀ ਦੀ ਡਰਾਈਵਰ ਸੀਟ ਦੇ ਥੱਲੋ ਤੋਂ ਇੱਕ ਕਾਲ਼ੇ ਲਿਫਾਫੇ ਵਿੱਚੋਂ ਇੱਕ ਦੇਸੀ ਪਿਸਤੌਲ .315 ਬੋਰ ਅਤੇ 02 ਜਿੰਦਾ ਰੌਂਦ .315 ਬੋਰ ਬ੍ਰਾਮਦ ਹੋਏ। ਜਿਸ ਤੇ ਦੋਸ਼ੀ ਵਿਰੁੱਧ ਮੁਕੱਦਮਾ ਨੰ: 146 ਮਿਤੀ 15-04-2026 ਅ/ਧ 21-61-85 NDPS Act ਅਤੇ 25-54-59 Arms Act ਥਾਣਾ ਸਦਰ ਖਰੜ੍ਹ ਦਰਜ ਰਜਿਸਟਰ ਕਰਕੇ, ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।

ਪੁੱਛਗਿੱਛ ਦੋਸ਼ੀ:-

ਦੋਸ਼ੀ ਅਮਨਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਦਾਊਂ, ਥਾਣਾ ਬਲੌਂਗੀ, ਜਿਲਾ ਐਸ.ਏ.ਐਸ. ਨਗਰ ਹਾਲ ਵਾਸੀ ਫਲੈਟ ਨੰ: 215 ਐਰੋ ਹੋਮਜ-2 ਗਰਾਊਂਡ ਫਲੋਰ ਪਿੰਡ ਜੰਡਪੁਰ ਥਾਣਾ ਸਦਰ ਖਰੜ, ਜਿਲਾ ਐਸ.ਏ.ਐਸ. ਨਗਰ। ਜਿਸਦੀ ਉਮਰ ਕ੍ਰੀਬ 26 ਸਾਲ ਹੈ, ਜੋ 12 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਦੇਸੀ ਪਿਸਤੌਲ ਕਿੱਥੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ ਅਤੇ ਹੈਰੋਇਨ ਕਿੱਥੋਂ ਲੈ ਕੇ, ਕਿੱਥੇ-ਕਿੱਥੇ ਸਪਲਾਈ ਕਰਦਾ ਹੈ। ਦੋਸ਼ੀ ਨਾਲ਼ ਇਸ ਧੰਦੇ ਵਿੱਚ ਜੁੜੇ ਇਸਦੇ ਸਾਥੀ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ