Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

April 16, 2026 09:27 PM
Rozana Sehaj times

ਚੰਡੀਗੜ੍ਹ : ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ, ਅਤੇ ਨਾਲ ਹੀ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੇ ਬਣਦੇ ਹੱਕ ਦਿੰਦਿਆ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਭਵਿੱਖ ਵਿੱਚ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਭਵਨ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ, ਜਿਸ ਵਿੱਚ ਵਿੱਤ, ਪ੍ਰਸੋਨਲ (ਅਮਲਾ) ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ  ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲੇ ਜਲਦੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ, "ਸਰਕਾਰ ਇੱਕ ਅਜਿਹੀ ਯੋਜਨਾ 'ਤੇ ਕੰਮ ਕਰ ਰਹੀ ਹੈ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਬਿਨਾਂ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਕੀਤੇ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।" ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਦਫ਼ਤਰੀ ਕਰਮਚਾਰੀ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫਰੰਟ, 4161 ਮਾਸਟਰ ਕਾਡਰ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ, ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਸ਼ਾਮਲ ਸਨ, ਨਾਲ ਲਗਭਗ ਦੋ ਘੰਟੇ ਲੰਬੀਆਂ ਮੀਟਿੰਗਾਂ ਕੀਤੀਆਂ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਤ ਮੀਟਿੰਗਾਂ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੀ ਮੌਜੂਦ ਸਨ। ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਪ੍ਰਸ਼ਾਸਨਿਕ ਕਾਰਵਾਈਆਂ ਪਹਿਲਾਂ ਹੀ ਪ੍ਰਗਤੀ ਅਧੀਨ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗੀ ਪੱਧਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨਾਲ ਹੋਈ ਮੀਟਿੰਗ ਵਿੱਚ ਸੰਬੰਧਿਤ ਵਿਭਾਗਾਂ ਦੇ ਪ੍ਰਮੁੱਖ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਵਿੱਤ ਮੰਤਰੀ ਨੂੰ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਮੰਗਾਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਹਾਜ਼ਰ ਅਧਿਕਾਰੀਆਂ ਵਿੱਚ ਸਕੱਤਰ ਕਿਰਤ ਮਨਵੇਸ਼ ਸਿੰਘ ਸਿੱਧੂ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ, ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਵਿਸ਼ੇਸ਼ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਡਾ. ਸੱਯਦ ਸਹਿਰਿਸ਼ ਅਸਗਰ ਦੇ ਨਾਲ-ਨਾਲ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਨੁਮਾਇੰਦਗੀ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਰਮਨਦੀਪ ਸਿੰਘ, ਹਰਜਿੰਦਰਪਾਲ ਸਿੰਘ, ਲਛਮਣ ਸਿੰਘ ਅਤੇ ਜਗਦੀਪ ਸਿੰਘ ਨੇ ਕੀਤੀ। ਇਸ ਤੋਂ ਪਹਿਲਾਂ ਦਫ਼ਤਰੀ ਮੁਲਾਜ਼ਮ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ ਨੇ ਕੀਤੀ। ਰਾਜੀਵ ਕੁਮਾਰ, ਰੇਸ਼ਮ ਖੇਮੂਆਣਾ ਅਤੇ ਜਗਦੀਸ਼ ਕੁਮਾਰ ਜੱਗੀ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਨੁਮਾਇੰਦਗੀ ਕੀਤੀ। ਸੰਦੀਪ ਸਿੰਘ ਗਿੱਲ, ਗੁਰਦਾਸ ਸਿੰਘ ਮਾਨਸਾ ਅਤੇ ਬਲਕਾਰ ਮਘਾਣੀਆ ਨੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਕੀਤੀ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਨੁਮਾਇੰਦਗੀ ਡਾ. ਟੀਨਾ, ਡਾ. ਅਜੈ ਕੁਮਾਰ ਅਤੇ ਅਸ਼ਪ੍ਰੀਤ ਕੌਰ ਨੇ ਕੀਤੀ। ਰਮਨਜੀਤ ਸਿੰਘ ਗਿੱਲ, ਜਗਜੀਵਨ ਸਿੰਘ ਅਤੇ ਆਰਤੀ ਬਾਲਾ ਨੇ ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਦੀ ਨੁਮਾਇੰਦਗੀ ਕੀਤੀ, ਜਦਕਿ ਧੰਨਾ ਮੱਲ ਗੋਇਲ, ਐਚ.ਐਸ. ਰਾਣੂ ਅਤੇ ਸੁਰਜੀਤ ਸਿੰਘ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਚਿੰਤਾਵਾਂ ਪੇਸ਼ ਕੀਤੀਆਂ।

 
 

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ