Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

April 16, 2026 09:30 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ। ਉਦਘਾਟਨ ਉਪਰੰਤ ਮੰਤਰੀ ਨੇ ਸੂਬੇ ਭਰ ਵਿੱਚ ਈਐਸਆਈ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਸੂਬੇ ਦੀ ਤਿੰਨ ਕਰੋੜ ਆਬਾਦੀ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਖਾਸ ਤੌਰ 'ਤੇ 15 ਲੱਖ ਬੀਮਾਯੁਕਤ ਵਿਅਕਤੀਆਂ (ਆਈਪੀ) ਅਤੇ ਉਨ੍ਹਾਂ ਦੇ 15 ਲੱਖ ਆਸ਼ਰਿਤਾਂ ਨੂੰ ਪ੍ਰਦਾਨ ਕੀਤੀ ਗਈ ਸਮਾਜਿਕ ਸੁਰੱਖਿਆ ਦੇ ਵਿਆਪਕ ਨੈਟਵਰਕ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਈਐਸਆਈ ਅਧੀਨ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ ਅਤੇ ਇਹ ਹੁਣ 6 ਵਿਸ਼ੇਸ਼ ਹਸਪਤਾਲਾਂ ਅਤੇ 69 ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਅਧੀਨ ਕਾਰਜਸ਼ੀਲ ਹਨ, ਜਿਸ ਤਹਿਤ ਸੂਬੇ ਭਰ ਦੀ ਹਰੇਕ ਡਿਸਪੈਂਸਰੀ ‘ਚ ਡੇਅਕੇਅਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਸਮੀਖਿਆ ਮੀਟਿੰਗ ਦੌਰਾਨ, ਡਾਇਰੈਕਟਰ ਸਿਹਤ ਸੇਵਾਵਾਂ (ਈਐਸਆਈ) ਡਾ. ਅਨਿਲ ਗੋਇਲ ਨੇ ਵਿਕਾਸ ਸਬੰਧੀ ਅਹਿਮ ਅੰਕੜੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਓਪੀਡੀ ਵਿੱਚ ਮੈਡੀਕਲ ਪਹੁੰਚ ‘ਚ 14 ਫ਼ੀਸਦ ਵਾਧਾ ਹੋਇਆ ਅਤੇ ਆਈਪੀਡੀ ਵਿੱਚ ਦਾਖਲ ਹੋਣ ਦੀ ਦਰ ਵਿੱਚ 21 ਫੀਸਦ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਦੇ ਨਤੀਜੇ ਵਜੋਂ ਲੈਬ ਟੈਸਟਾਂ ਵਿੱਚ 43 ਫ਼ੀਸਦ ਵਾਧਾ ਅਤੇ ਐਕਸ-ਰੇ ਸੇਵਾਵਾਂ ਵਿੱਚ 22 ਫ਼ੀਸਦ ਵਾਧਾ ਹੋਇਆ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਚਾਰ ਪ੍ਰਮੁੱਖ ਈਐਸਆਈ ਹਸਪਤਾਲਾਂ ਵਿੱਚ ਅਲਟਰਾਸਾਊਂਡ ਮਸ਼ੀਨਾਂ ਸਥਾਪਿਤ ਅਤੇ ਕਾਰਜਸ਼ੀਲ ਕੀਤੀਆਂ ਗਈਆਂ ਹਨ ਅਤੇ ਡਾਇਗਨੌਸਟਿਕਸ ਸੇਵਾਵਾਂ ਦੇ ਆਧੁਨਿਕੀਕਰਨ ਲਈ 7 ਹੈਂਡਹੈਲਡ ਐਕਸ-ਰੇ ਯੂਨਿਟਾਂ ਸਥਾਪਤ ਕਰਨਾ ਵਿਚਾਰ ਅਧੀਨ ਹੈ। ਮਰੀਜ਼ਾਂ ਦੀ ਸੁਰੱਖਿਆ ਅਤੇ ਨਿਰਵਿਘਨ ਦੇਖਭਾਲ ਨੂੰ ਯਕੀਨੀ ਬਣਾਉਣ ਲਈ, ਸਾਰੇ ਹਸਪਤਾਲਾਂ ਨੂੰ ਆਈਪੀਐਚਐਸ ਮਿਆਰਾਂ ਅਨੁਸਾਰ ਆਕਸੀਜਨ ਬੈਕਅੱਪ ਨਾਲ ਲੈਸ ਕੀਤਾ ਗਿਆ ਹੈ ਅਤੇ ਇਸ ਸਬੰਧੀ ਇਕ ਮਜ਼ਬੂਤ ਪਾਵਰ ਬੁਨਿਆਦੀ ਢਾਂਚਾ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ ਹੌਟਲਾਈਨਾਂ, ਜਨਰੇਟਰ ਸੈੱਟ ਅਤੇ ਜਲੰਧਰ, ਫਗਵਾੜਾ ਅਤੇ ਅੰਮ੍ਰਿਤਸਰ ਵਿੱਚ ਨਵੇਂ ਸੂਰਜੀ ਊਰਜਾ ਪਲਾਟ ਸ਼ਾਮਲ ਹਨ। ਸਿਹਤ ਮੰਤਰੀ ਨੇ ਤੀਜੇ ਦਰਜੇ ਅਤੇ ਦੂਜੇ ਦਰਜੇ ਦੀ ਦੇਖਭਾਲ ਦੇ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਈਐਸਆਈ ਲਾਭਪਾਤਰੀ ਹੁਣ 140 ਹਸਪਤਾਲਾਂ ਵਿੱਚ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ, ਜਿਨ੍ਹਾਂ ਵਿੱਚ 139 ਨਿੱਜੀ ਸੰਸਥਾਵਾਂ ਅਤੇ ਜੀਐਮਸੀ ਪਟਿਆਲਾ, ਅੰਮ੍ਰਿਤਸਰ ਅਤੇ ਪੰਜਾਬ ਬਿਲੀਅਰੀ ਇੰਸਟੀਚਿਊਟ ਵਰਗੀਆਂ ਪ੍ਰਮੁੱਖ ਸਰਕਾਰੀ ਸੰਸਥਾਵਾਂ ਸ਼ਾਮਲ ਹਨ। ਉਨ੍ਹਾਂ ਨੇ ਭਵਿੱਖੀ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਨ੍ਹਾਂ ਵਿੱਚ ਮਾਲੇਰਕੋਟਲਾ ਵਿੱਚ ਇੱਕ ਮੈਡੀਕਲ ਕਾਲਜ, ਡੇਰਾਬੱਸੀ ਅਤੇ ਬਠਿੰਡਾ ਵਿੱਚ 100 ਬੈੱਡਾਂ ਵਾਲੇ ਹਸਪਤਾਲ ਅਤੇ ਫੋਕਲ ਪੁਆਇੰਟ ਪਟਿਆਲਾ ਵਿਖੇ ਇੱਕ ਨਵੇਂ ਪੌਲੀਕਲੀਨਿਕ ਦੀ ਸਥਾਪਨਾ ਸ਼ਾਮਲ ਹੈ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਕੋਲ ਪਹਿਲਾਂ ਹੀ 784 ਜ਼ਰੂਰੀ ਦਵਾਈਆਂ ਦਾ ਸਟਾਕ ਉਪਲੱਬਧ ਹੈ ਜਿਸ ਲਈ 10 ਫੀਸਦ ਗੁਣਵੱਤਾ ਜਾਂਚ ਸਬੰਧੀ ਸਖਤ ਪ੍ਰੋਟੋਕੋਲ ਲਾਗੂ ਕੀਤਾ ਗਿਆ ਹੈ। ਈਐਸਆਈਸੀ ਨਿਯਮਾਂ ਮੁਤਾਬਕ 86 ਮਾਹਰ ਡਾਕਟਰਾਂ ਅਤੇ 47 ਸਟਾਫ ਨਰਸਾਂ ਦੀ ਮੌਜੂਦਾ ਘਾਟ ਨੂੰ ਵੇਖਦਿਆਂ, ਉਨ੍ਹਾਂ ਭਰੋਸਾ ਦਿੱਤਾ ਕਿ ਡਿਸਪੈਂਸਰੀਆਂ ਵਿੱਚ ਰੱਖ-ਰਖਾਅ ਅਤੇ ਡਬਲ-ਸ਼ਿਫਟ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਭਰਤੀ ਅਤੇ "ਈਐਸਆਈ ਸੋਸਾਇਟੀ" ਦਾ ਗਠਨ ਪ੍ਰਗਤੀ ਅਧੀਨ ਹੈ। ਡਾ. ਬਲਬੀਰ ਸਿੰਘ ਨੇ ਫੀਲਡ ਅਫਸਰਾਂ ਨੂੰ ਉਨ੍ਹਾਂ ਦੀ ਨਿਗਰਾਨੀ ਸਬੰਧੀ ਕਾਰਜਾਂ ਵਿੱਚ ਸਹਾਇਤਾ ਲਈ ਕਿਰਾਏ 'ਤੇ ਲਏ ਗਏ 10 ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਿਸ ਨਾਲ ਬਿਹਤਰ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਅੰਤ ਵਿੱਚ, ਮੰਤਰੀ ਨੇ ਕਿਹਾ ਕਿ ਹੁਣ ਬਿਹਤਰ ਅਤੇ ਨਿਰਵਿਘਨ ਢੰਗ ਨਾਲ ਈਐਸਆਈ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਦੀ ਇਮਾਰਤ ਦੇ ਨਵੀਨੀਕਰਨ ਨਾਲ ਸਟਾਫ ਲਈ ਕੰਮ ਕਰਨ ਲਈ ਬਿਹਤਰ ਮਾਹੌਲ ਯਕੀਨੀ ਬਣਾਇਆ ਗਿਆ ਹੈ। ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਹਤਿੰਦਰ ਕੌਰ; ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਦੇ ਡਾਇਰੈਕਟਰ ਡਾ. ਅਦਿਤੀ ਸਲਾਰੀਆ; ਈਐਸਆਈ ਦੇ ਰਿਜ਼ਨਲ ਡਾਇਰੈਕਟਰ ਡਾ. ਪੰਕਜ ਵੋਹਰਾ ਸਮੇਤ ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ, ਪ੍ਰੋਗਰਾਮ ਅਫ਼ਸਰ ਅਤੇ ਹੋਰ ਅਧਿਕਾਰੀ ਤੇ ਸਟਾਫ਼ ਵੀ ਮੌਜੂਦ ਸੀ।
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ