Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

April 16, 2026 09:33 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 86ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 238 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,652 ਹੋ ਗਈਆਂ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 171 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 411ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 998 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 21 ਕਿਲੋ ਭੁੱਕੀ, 616 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1840 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 411 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59,175 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ