Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

April 16, 2026 09:45 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ  ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ, ਡਾ. ਸ਼ੁਭਕਰਨ ਸਿੰਘ ਦੀ ਅਗਵਾਈ ਹੇਠ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਰੱਖਿਆ ਗਿਆ। ਇਸ ਕੈਂਪ ਦਾ ਆਯੋਜਨ ਸਰਕਲ ਇੰਚਾਰਜ ਡਾ. ਸੁੱਚਾ ਸਿੰਘ ਸਿੱਧੂ, ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਕੀਤਾ ਗਿਆ। ਡਾ. ਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਦੱਸਿਆ ਗਿਆ ਅਤੇ ਖਾਦਾਂ ਦੀ ਵਰਤੋਂ ਘਟਾਉਣ ਲਈ ਮਿੱਟੀ ਪਰਖ ਦੀ ਕਿੰਨੀ ਜ਼ਰੂਰਤ ਹੈ, ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਪੰਜਾਬ ਖੇਤੀਬਾੜੀ ਐਡਵਾਈਜ਼ਰੀ ਸਰਵਿਸ ਸੈਂਟਰ ਦੇ ਇੰਚਾਰਜ ਡਾ. ਰਮਿੰਦਰ ਸਿੰਘ ਘੁੰਮਣ ਵੱਲੋਂ ਸੈਂਟਰ ਵਿੱਚ ਉਪਲਬਧ ਹੋਣ ਵਾਲੇ ਬੀਜਾਂ ਬਾਰੇ ਦੱਸਿਆ ਗਿਆ ਅਤੇ ਅੰਬਾਂ ਅਤੇ ਹੋਰ ਫਸਲਾਂ 'ਤੇ ਹੋ ਰਹੇ ਤੇਲੇ ਦੇ ਹਮਲੇ ਬਾਰੇ ਸਮਝਾਇਆ ਗਿਆ ਅਤੇ ਸੁਚੇਤ ਰਹਿਣ ਲਈ ਕਿਹਾ ਤਾਂ ਜੋ ਪਹਿਲਾਂ ਤੇਲੇ ਕਾਰਨ ਝੋਨੇ ਦੇ ਮੱਧਰੇਪਨ ਦੀ ਦਿੱਕਤ ਆਈ ਸੀ, ਉਸ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਡਾ. ਗੁਰਜੀਤ ਸਿੰਘ ਸਿੱਧੂ ਨੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀ ਖੇਤੀਬਾੜੀ ਮਸ਼ੀਨਰੀ ਸਬੰਧੀ ਸਬਸਿਡੀ  ਬਾਰੇ ਜਾਣੂ ਕਰਵਾਇਆ ਕਿ ਇਸ ਨੂੰ ਕਿਵੇਂ ਭਰਨਾ ਹੈ ਅਤੇ ਕਿਥੇ ਅਪਲਾਈ ਕਰਨਾ ਹੈ। ਮੈਡਮ ਦਿਵਿਆ, ਖੇਤੀਬਾੜੀ ਉਪ ਨਿਰੀਖਕ ਨੇ ਐਗਰੀਸਟੈਕ ਸਕੀਮ ਅਧੀਨ ਕਿਸਾਨ ਆਈ.ਡੀ. ਕਿਉਂ ਜਰੂਰੀ ਹੈ ਅਤੇ ਕਿਵੇਂ ਬਣਦੀ ਹੈ, ਇਸ ਬਾਰੇ ਜਾਣਕਾਰੀ ਦਿੱਤੀ। ਇਸ ਤੋ ਇਲਾਵਾ ਜਿਪਸਮ ਖੇਤਾਂ ਲਈ ਲਾਭਦਾਇਕ ਹੈ, ਇਸ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿੱਚ ਪਿੰਡ ਚਡਿਆਲਾ ਦੇ ਸਰਪੰਚ ਸ. ਬਲਵੀਰ ਸਿੰਘ ਸਮੇਤ ਮੈਂਬਰ ਪੰਚਾਇਤ, ਧਨੀ ਰਾਮ, ਬਚਿੱਤਰ ਸਿੰਘ ਸਮੇਤ 100 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

 

 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ