Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਿਉਂਸਪਲ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

April 16, 2026 09:48 PM
Rozana Sehaj times
ਪਟਿਆਲਾ : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਆਮ /ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਲਈ ਸਮਾਂ –ਸਾਰਣੀ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣਕਾਰ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ' ਚ ਨਗਰ ਨਿਗਮ ਅਧੀਨ ਮਿਉਂਸਪਲ ਕੌਂਸਲ ਨਾਭਾ/ ਪਾਤੜਾ/ ਰਾਜਪੁਰਾ ਅਤੇ ਸਮਾਣਾ ਅਧੀਨ ਚੋਣਾਂ ਹੋਣੀਆਂ ਹਨ। ਓਹਨਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਲਈ ਜਿਲ੍ਹਾ ਪਟਿਆਲਾ ਦੀ ਵੈੱਬਸਾਈਟ patiala.gov.in ਉਪਰ ਸਬੰਧਤ ਵੋਟਰ ਸੂਚੀਆਂ ਅੱਪਲੋਡ ਕਾਰਵਾਈਆਂ ਜਾਣ । ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਨੈਕਾਰ ਵੱਲੋਂ ਆਪਣਾ ਨਾਮ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਯੋਗ ਹੋਣ ਦੀ ਯੋਗਤਾ 23 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ। ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹੋਣ ਲਈ, ਬਿਨੈਕਾਰ ਦੀ ਉਮਰ ਯੋਗਤਾ ਮਿਤੀ ਨੂੰ 18 ਸਾਲ ਪੂਰੀ ਹੋਣੀ ਚਾਹੀਦੀ ਹੈ ਅਤੇ ਉਹ ਆਮ ਤੌਰ 'ਤੇ ਉਸ ਇਲਾਕੇ ਦਾ ਨਿਵਾਸੀ ਹੋਣਾ ਚਾਹੀਦਾ ਹੈ ਜਿਸ ਇਲਾਕੇ ਵਿੱਚ ਉਹ ਰਹਿੰਦਾ ਹੈ। ਉਹਨਾ ਇਹ ਵੀ ਦਸਿਆ ਕਿ ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 15 ਅਪ੍ਰੈਲ 2026 ਨੂੰ ਕੀਤੀ ਜਾ ਚੁੱਕੀ ਹੈ ਅਤੇ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 30 ਅਪ੍ਰੈਲ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਮਈ 2026 ਨੂੰ ਕੀਤੀ ਜਾਵੇਗੀ।

Have something to say? Post your comment

 

More in Malwa

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਪੌਦੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਕਲਾ: ਡਾ. ਜਗਦੀਪ ਸਿੰਘ

ਸਰਕਾਰੀ ਸਕੂਲ ਸੁਰਗਾਪੁਰੀ ਦੇ ਵਿਦਿਆਰਥੀਆਂ ਦਾ ਲਵਾਇਆ ਜੈਪੁਰ ਵਿਦਿਅਕ ਟੂਰ

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ

ਸਾਦਿਕ ਵਿਖੇ ਘੋੜਾ ਟਰਾਲਾ ਚੋਰੀ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ