Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

April 16, 2026 09:50 PM
Rozana Sehaj times
ਅੰਮ੍ਰਿਤਸਰ :  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਏ ਇੰਗਲੈਂਡ ਨਿਵਾਸੀ ਪਰਿਵਾਰ ਦਾ ਗੁੰਮ ਹੋਇਆ ਬੈਗ ਜਿਸ ਵਿਚ ਪਾਸਪੋਰਟ ਅਤੇ ਕਰੀਬ 20 ਲੱਖ ਰੁਪਏ ਦੀ ਕੀਮਤ ਦੇ ਪੌਂਡ ਸਨ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲੱਭ ਕੇ ਪਰਿਵਾਰ ਨੂੰ ਸੌਂਪੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਮਾਨਦਾਰੀ ਤੇ ਸਮਰਪਨ ਭਾਵ ਨਾਲ ਡਿਊਟੀ ਕਰਨ ਵਾਲੇ ਸ੍ਰੀ ਦਰਬਾਰ ਸਾਹਿਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।  ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਪੁੱਜਦੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤਾਇਨਾਤ ਸਟਾਫ਼ ਹਮੇਸ਼ਾ ਸੰਗਤ ਦੀ ਸਹੂਲਤ ਲਈ ਯਤਨਸ਼ੀਲ ਰਹਿੰਦਾ ਹੈ। ਸਟਾਫ਼ ਵੱਲੋਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ਕਿ ਕਿਸੇ ਵੀ ਸ਼ਰਧਾਲੂ ਦੇ ਕੀਮਤੀ ਸਮਾਨ ਨੂੰ ਨੁਕਸਾਨ ਨਾ ਪੁੱਜੇ। ਡਿਊਟੀ ’ਤੇ ਤਾਇਨਾਤ ਸਟਾਫ਼ ਵੱਲੋਂ ਕਈ ਵਾਰ ਸੰਗਤਾਂ ਦਾ ਗੁੰਮ ਹੋਇਆ ਸਮਾਨ ਲੱਭ ਕੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਇੰਗਲੈਂਡ ਦਾ ਇਕ ਪਰਿਵਾਰ ਦਰਸ਼ਨਾਂ ਲਈ ਆਇਆ ਸੀ, ਜਿਨ੍ਹਾਂ ਦਾ ਗੁੰਮ ਹੋਇਆ ਬੈਗ ਜਿਸ ਵਿਚ ਕਰੀਬ 20 ਲੱਖ ਦੀ ਕੀਮਤ ਦੇ ਪੌਂਡ ਅਤੇ ਪਾਸਪੋਰਟ ਸਨ, ਇਹ ਮਾਮਲਾ ਧਿਆਨ ਵਿਚ ਆਉਣ ’ਤੇ ਗੁੰਮ ਹੋਇਆ ਸਮਾਨ ਲੱਭ ਕੇ ਸ਼ਰਧਾਲੂ ਪਰਿਵਾਰ ਨੂੰ ਸੌਂਪਿਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁਲਾਜ਼ਮਾਂ ਵੱਲੋਂ ਇਮਾਨਦਾਰੀ ਨਾਲ ਨਿਭਾਈ ਡਿਊਟੀ ਲਈ ਉਨ੍ਹਾਂ ਦੀ ਸਹਾਰਨਾ ਕੀਤੀ ਅਤੇ ਇਸੇ ਤਰ੍ਹਾਂ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਡਿਊਟੀ ਕਰਨ ਦੀ ਪ੍ਰੇਰਣਾ ਵੀ ਕੀਤੀ। ਇਸੇ ਦੌਰਾਨ ਇੰਗਲੈਂਡ ਨਿਵਾਸੀ ਸ. ਸੋਢੀ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।
 
 

Have something to say? Post your comment

 

More in Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼

ਐਡਿਸ਼ਨਲ ਕਮਿਸ਼ਨਰ ਨਗਰ ਨਿਗਮ ਵੱਲੋਂ ਕੀਤੀ ਗਈ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ