Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

April 16, 2026 10:04 PM
Rozana Sehaj times
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਰਾਜਕੁਮਾਰ ਵੇਰਕਾ ਨੇ ਮਹਿਲਾ ਰਾਖਵੇਂਕਰਨ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੀਅਤ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਵੇਰਕਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨਾ ਤਾਂ ਔਰਤਾਂ ਨੂੰ ਅਸਲ ਪ੍ਰਤੀਨਿਧਤਾ ਦੇਣਾ ਚਾਹੁੰਦੀ ਹੈ ਅਤੇ ਨਾ ਹੀ ਸਮਾਜ ਦੇ ਪਛੜੇ ਤੇ ਕਮਜ਼ੋਰ ਵਰਗਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਇੱਛਾ ਰੱਖਦੀ ਹੈ। ਡਾ. ਵੇਰਕਾ ਨੇ ਕਾਂਗਰਸ ਦੇ ਸਿਧਾਂਤ "ਜਿਸਦੀ ਜਿੰਨੀ ਸੰਖਿਆ ਭਾਰੀ, ਉਸਦੀ ਉੱਨੀ ਹਿੱਸੇਦਾਰੀ" ਦਾ ਹਵਾਲਾ ਦਿੰਦਿਆਂ ਕਿਹਾ ਕਿ ਸੰਵਿਧਾਨ ਦੀ ਇਸ ਮੂਲ ਭਾਵਨਾ ਨੂੰ ਭਾਜਪਾ ਜਾਣਬੁੱਝ ਕੇ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਰਾਖਵੇਂਕਰਨ ਵਿੱਚ OBC, ਘੱਟ ਗਿਣਤੀਆਂ ਅਤੇ ਹੋਰ ਪਛੜੇ ਵਰਗਾਂ ਦੀਆਂ ਔਰਤਾਂ ਲਈ ਵੱਖਰਾ ਕੋਟਾ ਹੋਣਾ ਬੇਹੱਦ ਜ਼ਰੂਰੀ ਹੈ, ਜਿਸ ਬਾਰੇ ਭਾਜਪਾ ਚੁੱਪ ਧਾਰੀ ਬੈਠੀ ਹੈ।
ਜਨਗਣਨਾ ਅਤੇ ਹੱਦਬੰਦੀ (Delimitation) ਦੇ ਮੁੱਦੇ 'ਤੇ ਬੋਲਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਪਹਿਲਾਂ ਰਾਸ਼ਟਰੀ ਜਨਗਣਨਾ ਅਤੇ ਖਾਸ ਕਰਕੇ ਜਾਤੀ ਜਨਗਣਨਾ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੇਸ਼ ਦੀ ਅਸਲ ਸਮਾਜਿਕ ਬਣਤਰ ਸਾਹਮਣੇ ਨਹੀਂ ਆਉਂਦੀ, ਉਦੋਂ ਤੱਕ ਹੱਦਬੰਦੀ ਦੀ ਪ੍ਰਕਿਰਿਆ ਸਹੀ ਨਹੀਂ ਹੋ ਸਕਦੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਭਾਜਪਾ ਔਰਤਾਂ ਨੂੰ ਹੱਕ ਦੇਣ ਲਈ ਗੰਭੀਰ ਸੀ, ਤਾਂ 2023 ਵਿੱਚ ਬਿੱਲ ਪਾਸ ਹੋਣ ਦੇ ਬਾਵਜੂਦ ਇਸ ਨੂੰ ਤੁਰੰਤ ਲਾਗੂ ਕਿਉਂ ਨਹੀਂ ਕੀਤਾ ਗਿਆ?
ਡਾ. ਵੇਰਕਾ ਨੇ ਦੋਸ਼ ਲਾਇਆ ਕਿ ਇਸ ਬਿੱਲ ਨੂੰ ਜਨਗਣਨਾ ਅਤੇ ਹੱਦਬੰਦੀ ਨਾਲ ਜੋੜ ਕੇ ਭਾਜਪਾ ਨੇ ਇਸ ਨੂੰ ਅਣਮਿੱਥੇ ਸਮੇਂ ਲਈ ਲਟਕਾ ਦਿੱਤਾ ਹੈ, ਜੋ ਕਿ ਇੱਕ ਸਿਆਸੀ ਚਾਲ ਹੈ। ਕਾਂਗਰਸ ਪਾਰਟੀ ਦੀ ਤਰਫੋਂ ਉਨ੍ਹਾਂ ਮੰਗ ਕੀਤੀ ਕਿ:
ਪਹਿਲਾਂ ਜਾਤੀ ਜਨਗਣਨਾ ਕਰਵਾਈ ਜਾਵੇ।
ਉਸ ਦੇ ਆਧਾਰ 'ਤੇ ਨਿਰਪੱਖ ਹੱਦਬੰਦੀ ਹੋਵੇ।
ਮਹਿਲਾ ਰਾਖਵੇਂਕਰਨ ਦੇ ਅੰਦਰ OBC ਅਤੇ ਘੱਟ ਗਿਣਤੀ ਔਰਤਾਂ ਨੂੰ ਉਚਿਤ ਹਿੱਸੇਦਾਰੀ ਦਿੱਤੀ ਜਾਵੇ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਸਮਾਜਿਕ ਨਿਆਂ ਅਤੇ ਸੰਵਿਧਾਨ ਦੀ ਰਾਖੀ ਲਈ ਵਚਨਬੱਧ ਹੈ ਅਤੇ ਔਰਤਾਂ ਨੂੰ ਉਨ੍ਹਾਂ ਦਾ ਹੱਕ ਦਿਵਾ ਕੇ ਹੀ ਦਮ ਲਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼