Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

April 16, 2026 10:07 PM
Rozana Sehaj times
ਅੰਮ੍ਰਿਤਸਰ  :  ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਚੌਂਕ ਪਰਾਗਦਾਸ ਦੇ 10ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਦਿਵਜੋਤ ਸਿੰਘ ਨੇ ਆਪਣੀ ਵਿਲੱਖਣ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਰਾਸ਼ਟਰੀ ਮੰਚ ਤੇ ਸੰਸਥਾ, ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪਿਛਲੇ ਦਿਨੀ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿਖੇ ਆਯੋਜਿਤ ‘‘ਮਾਈ ਭਾਰਤ ਬਜਟ ਕੂਐਸਟ ਇੰਡੀਆ—2026** ਦੇ ਚੁਣੌਤੀਪੂਰਨ ਰਾਊਡਜ਼ ਪਾਰ ਕਰਦਿਆਂ ਦਿਵਜੋਤ ਸਿੰਘ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਵਿਸ਼ੇਸ਼ ਵਰਚੁੂਅਲ ਸੰਬੋਧਨ ਵਿਚ ਹਿੱਸਾ ਲੈਣ ਦਾ ਮੌਕਾ ਮਿਲਿਆ। ਜਿਥੇ ਦੇਸ਼ ਦੇ ਚੌਣਵੇਂ ਨੌਜੁਆਨਾਂ ਵੱਲੋਂ ਦੇਸ਼ ਦੇ ਡਿਜੀਟਲ ਵਿਕਾਸ ਬਾਰੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਦੇ ਵਰਚਿਊਲ ਸੰਬੋਧਨ ਦੌਰਾਨ ਦਿਵਜੋਤ ਸਿੰਘ ਨੇ ਡਿਜੀਟਲ ਸਿੱਖਿਆ ਪ੍ਰਣਾਲੀ ਵਿਚ ਸੁਧਾਰਾਂ ਬਾਰੇ ਆਪਣਾ ਪੱਖ ਰੱਖਦਿਆਂ ਭਾਰਤ ਦੇ ਪੇਂਡੂ ਅਤੇ ਪੱਛੜੇ ਇਲਾਕਿਆਂ ਵਿਚ ਡਿਜੀਟਲ ਗਿਆਨ ਪਹੁੰਚਾ ਕੇ ਨੌਜੁਆਨਾਂ ਨੂੰ ਤਕਨੀਕੀ ਪੱਖੋਂ ਮਾਹਿਰ ਬਣਾਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਵੀ ਦਿਵਜੋਤ ਸਿੰਘ ਨੇ ਦਿੱਲੀ ਵਿਖੇ ‘‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ** ਵਿਚ ਵੀ 50 ਲੱਖ ਬਿਨੈਕਾਰਾਂ ਨੂੰ ਪਛਾੜ ਕੇ ਟਾਪ ਫਾਈਨਲਿਸਟਾਂ ਵਿਚ ਆਪਣੀ ਜਗ੍ਹਾਂ ਬਣਾਈ ਅਤੇ ਪ੍ਰਤੀਯੋਗਤਾ ਦੇ ਸਭ ਤੋ ਘੱਟ ਉਮਰ ਦੇ ਨੈਸ਼ਨਲ ਫਾਈਨਲਿਸਟ ਬਨਣ ਦਾ ਮਾਣ ਹਾਸਿਲ ਕੀਤਾ। ਇਸ ਦੌਰਾਨ ਦਿਵਜੋਤ ਸਿੰਘ ਵੱਲੋਂ ਕੇਂਦਰੀ ਮੰਤਰੀ ਸ੍ਰ.ਹਰਦੀਪ ਸਿੰਘ ਪੁਰੀ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ।
ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਦੀਵਾਨ ਪ੍ਰਬੰਧਕਾਂ ਵੱਲੋਂ ਦਿਵਜੋਤ ਸਿੰਘ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਸ ਦੀ ਮਾਣਮੱਤਿਆਂ ਪ੍ਰਾਪਤੀਆਂ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂਨੰਗਲ ਨੇ ਦਿਵਜੋਤ ਸਿੰਘ ਦੀ ਸੋਚ, ਮਿਹਨਤ ਅਤੇ ਸਮਾਜ ਪ੍ਰਤੀ ਵਚਨਬੱਧਤਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਦਿਵਜੋਤ ਸਿੰਘ ਵਰਗੇ ਹੋਣਹਾਰ ਵਿਦਿਆਰਥੀ ਸਾਡੀ ਸੰਸਥਾ ਤੇ ਪੂਰੇ ਪੰਜਾਬ ਦਾ ਮਾਣ ਹਨ। ਉਹਨਾਂ ਨੇ ਕਿਹਾ ਕਿ ਉਸ ਦੀਆਂ ਇਹ ਉਪਲੱਬਧੀਆਂ ਨੌਜੁਆਨਾਂ ਲਈ ਪ੍ਰੇਰਣਾਦਾਇਕ ਮਿਸਾਲ ਹਨ। ਆਨਰੇਰੀ ਸਕੱਤਰ ਸ੍ਰ.ਰਮਣੀਕ ਸਿੰਘ ਅਤੇ ਐਡੀ.ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ ਸ੍ਰ.ਹਰਵਿੰਦਰ ਪਾਲ ਸਿੰਘ ਚੁੱਘ ਅਤੇ ਹੋਰਨਾਂ ਦੀਵਾਨ ਪ੍ਰਬੰਧਕਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਦਿਵਜੋਤ ਸਿੰਘ, ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੂੰ ਵਧਾਈ ਦਿੰਦਿਆਂ ਦਿਲਜੋਤ ਸਿੰਘ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ, ਸਥਾਨਕ ਪ੍ਰਧਾਨ ਸ੍ਰ.ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਸ੍ਰ.ਰਮਣੀਕ ਸਿੰਘ , ਐਡੀ.ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ ਸ੍ਰ.ਹਰਵਿੰਦਰ ਪਾਲ ਸਿੰਘ ਚੁੱਘ ਐਡੀ.ਆਨਰੇਰੀ ਸਕੱਤਰ ਸ੍ਰ.ਜਸਪਾਲ ਸਿੰਘ ਢਿੱਲੋਂ, ਸਕੂਲ ਮੈਂਬਰ ਇੰਚਾਰਜ ਸ੍ਰ.ਕਮਲਜੀਤ ਸਿੰਘ ਕੋਹਲੀ, ਦੀਵਾਨ ਮੈਂਬਰਜ਼ ਸ੍ਰ.ਮਨਪ੍ਰੀਤ ਸਿੰਘ, ਡਾ.ਆਤਮਜੀਤ ਸਿੰਘ ਬਸਰਾ, ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਆਦਿ ਸ਼ਾਮਲ ਸਨ।

Have something to say? Post your comment

 

More in Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼

ਐਡਿਸ਼ਨਲ ਕਮਿਸ਼ਨਰ ਨਗਰ ਨਿਗਮ ਵੱਲੋਂ ਕੀਤੀ ਗਈ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ