Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

April 16, 2026 10:13 PM
Rozana Sehaj times
ਅੰਮ੍ਰਿਤਸਰ  : ਬੀਤੇ ਦਿਨੀਂ ਪਏ ਬੇਮੌਸਮੇ ਮੀਂਹ ਅਤੇ ਖਰਾਬ ਮੌਸਮ ਕਾਰਨ ਰੁਕੀ ਕਣਕ ਦੀ ਖਰੀਦ ਪ੍ਰਕਿਰਿਆ ਹੁਣ ਮੁੜ ਪੂਰੀ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। ਮੌਸਮ ਖੁੱਲ੍ਹਦਿਆਂ ਹੀ ਮੰਡੀਆਂ ਵਿੱਚ ਰੌਣਕਾਂ ਪਰਤ ਆਈਆਂ ਹਨ ਅਤੇ ਸਰਕਾਰੀ ਖਰੀਦ ਏਜੰਸੀਆਂ ਨੇ ਫ਼ਸਲ ਦੀ ਚੁਕਾਈ ਅਤੇ ਪ੍ਰਚੇਜ (ਖਰੀਦ) ਦਾ ਕੰਮ ਸਰਗਰਮੀ ਨਾਲ ਵਿੱਢ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੂਬਾ ਸਕੱਤਰ ਲਖਵਿੰਦਰ ਸਿੰਘ ਲੱਖਾ ਨੇ ਦੱਸਿਆ ਕਿ ਮੌਸਮ ਦੀ ਮਾਰ ਕਾਰਨ ਖਰੀਦ ਵਿੱਚ ਥੋੜ੍ਹੀ ਦੇਰੀ ਜ਼ਰੂਰ ਹੋਈ ਸੀ, ਪਰ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦਾਣਾ ਮੰਡੀ ਵਿੱਚ 30 ਹਜ਼ਾਰ ਕੁਇੰਟਲ ਤੋਂ ਵੱਧ ਕਣਕ ਪਹੁੰਚ ਚੁੱਕੀ ਹੈ। ਲਖਵਿੰਦਰ ਸਿੰਘ ਲੱਖਾ ਨੇ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ।
ਮਾਰਕੀਟ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦਾਣਾ ਮੰਡੀ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੀਣ ਵਾਲੇ ਸਾਫ਼ ਪਾਣੀ, ਬਿਜਲੀ ਅਤੇ ਤਰਪਾਲਾਂ ਦੀ ਉਚਿਤ ਵਿਵਸਥਾ ਕੀਤੀ ਗਈ ਹੈ ਤਾਂ ਜੋ ਅਚਾਨਕ ਮੀਂਹ ਪੈਣ ਦੀ ਸੂਰਤ ਵਿੱਚ ਫ਼ਸਲ ਨੂੰ ਬਚਾਇਆ ਜਾ ਸਕੇ। ਮਾਰਕੀਟ ਕਮੇਟੀ ਦੇ ਅਧਿਕਾਰੀ ਲਗਾਤਾਰ ਮੰਡੀਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਖਰੀਦ ਅਤੇ ਅਦਾਇਗੀ ਵਿੱਚ ਕੋਈ ਮੁਸ਼ਕਲ ਨਾ ਆਵੇ। ਕਿਸਾਨਾਂ ਨੇ ਵੀ ਮੰਡੀਆਂ ਵਿੱਚ ਕੀਤੇ ਗਏ ਵਧੀਆ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਹੈ।

Have something to say? Post your comment

 

More in Majha

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼

ਐਡਿਸ਼ਨਲ ਕਮਿਸ਼ਨਰ ਨਗਰ ਨਿਗਮ ਵੱਲੋਂ ਕੀਤੀ ਗਈ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ