Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

April 17, 2026 01:53 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੀਬੀਐਸਈ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਡੀਏਵੀ ਪਬਲਿਕ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਸਕੂਲ ਦਾ ਨਤੀਜਾ ਸੌ ਫੀਸਦੀ ਰਹਿਣ ਤੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ। ਡੀਏਵੀ ਪਬਲਿਕ ਸਕੂਲ ਦੇ ਵਾਈਸ ਪ੍ਰਿੰਸੀਪਲ ਅੰਤੂ ਗਰਗ ਵੱਲੋਂ ਦਿੱਤੀ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਸਕੂਲ ਦੇ 15 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ ਜਦਕਿ 12 ਵਿਦਿਆਰਥੀ 85 ਤੋਂ 90 ਫੀਸਦੀ ਨੰਬਰ ਲੈਣ ਵਿੱਚ ਸਫਲ ਰਹੇ ਹਨ। ਉਨ੍ਹਾਂ ਆਖਿਆ ਕਿ ਮੋਹਰੀ ਵਿਦਿਆਰਥੀਆਂ ਵਿੱਚ ਆਰਿਅਨ ਟੱਕਰ, ਲਕਸ਼ਦੀਪ ਸ਼ਰਮਾ, ਕ੍ਰਿਸ਼ਨਾ ਸਿੰਗਲਾ, ਕਨਿਕਸ਼ਾ ਸ਼ਰਮਾ, ਹਿਤੇਸ਼ ਬਾਂਸਲ, ਵਾਸੂ ਕੁਮਾਰ, ਅਭਿਸ਼ੇਕ ਜਿੰਦਲ (ਤੁਸ਼ਾਂਤ ਬਾਂਸਲ , ਅਵਿਨਾਸ਼ ਸਿੰਘ, ਅਨੰਨਿਆ, ਜਸਕਰਨ ਸਿੰਘ, ਉਪਾਸਨਾ ਅਗਰਵਾਲ, ਲਾਵਣਿੰਆ, ਕੁਨਾਲ ਗੋਇਲ, ਕ੍ਰਿਤਿਕਾ, ਨਮਨ ਜਿੰਦਲ, ਅਵਨੀਤ ਕੌਰ, ਕਿੰਜਲ ਪਾਹੂਜਾ, ਕਿੰਜਲ ਪਹੂਜਾ, ਅਨਨਿਆ, ਰਣਬੀਰ ਸਿੰਘ, ਅਨੀਸ਼ ਬਾਂਸਲ, ਭੂਮਿਕਾ, ਏਕਮਪ੍ਰੀਤ ਕੌਰ, ਹਿਸ਼ਾ, ਪਲਕ, ਹਰਗੁਣ ਕੌਰ, ਰਣਵੀਰ ਸਿੰਘ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਨਿਰੁੱਧ ਵਸ਼ਿਸ਼ਟ, ਡਾਇਰੈਕਟਰ ਪੀ.ਐਸ. ਧਾਲੀਵਾਲ, ਮੈਨੇਜਰ ਅਤੇ ਸਿੱਖਿਆ ਸਲਾਹਕਾਰ ਡਾ. ਡੌਲੀ ਰਾਏ, ਪ੍ਰਬੰਧਕੀ ਕਮੇਟੀ ਦੇ ਸੀਨੀਅਰ ਮੈਂਬਰ ਡਾ. ਪੁਰਸ਼ੋਤਮ ਵਸ਼ਿਸ਼ਟ,. ਸਤਿੰਦਰ ਸਿੰਘ ਧਾਲੀਵਾਲ, ਡਾ. ਅੰਬਰੀਸ਼ ਰਾਏ, ਪ੍ਰਿੰਸੀਪਲ ਵਿਜੇ ਪ੍ਰਕਾਸ਼ ਗੁਪਤਾ ਅਤੇ ਵਾਈਸ ਪ੍ਰਿੰਸੀਪਲ ਅੰਤੂ ਗਰਗ ਨੇ ਅਧਿਆਪਕਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ।

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ