Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਵਿਖੇ ਮਾਤਾ ਮਹਿੰਦਰ ਕੌਰ ਦੀ ਯਾਦ 'ਚ ਬਣਿਆ ਚੌਕ 

April 17, 2026 02:04 PM
ਦਰਸ਼ਨ ਸਿੰਘ ਚੌਹਾਨ
ਕਿਹਾ ਟਰੈਫਿਕ ਸੁਧਾਰ ਵਿਚ ਹੋਵੇਗਾ ਸਹਾਈ 
ਸੁਨਾਮ :  ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੇ ਮਾਤਾ ਮਹਿੰਦਰ ਕੌਰ ਦੀ ਯਾਦ ਵਿੱਚ ਨਵੇਂ ਉਸਾਰੇ ਗਏ ਚੌਕ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਬੁੱਧਵਾਰ ਦੇਰ ਸ਼ਾਮ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਕੂਲ ਆਫ ਐਮੀਨੈਂਸ (ਲੜਕੇ) ਨੇੜੇ ਚੌਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਚੌਕ ਨਾ ਸਿਰਫ਼ ਟਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ, ਸਗੋਂ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਜਖੇਪਲ, ਬਖ਼ਸੀਵਾਲਾ ਅਤੇ ਸੁਨਾਮ ਨੂੰ ਜੋੜਨ ਵਾਲੀ ਇਹ ਮਹੱਤਵਪੂਰਨ ਸੜਕ ‘ਤੇ ਬਣਿਆ ਚੌਕ ਲੋਕਾਂ ਨੂੰ ਆਵਾਜਾਈ ਦੌਰਾਨ ਆ ਰਹੀਆਂ ਦਿੱਕਤਾਂ ਤੋਂ ਰਾਹਤ ਪ੍ਰਦਾਨ ਕਰੇਗਾ।
 ਉਨ੍ਹਾਂ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ ਹਨ। ਪੰਜਾਬ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਰਾਹੀਂ ਰਾਜ ਦੇ ਹਰ ਖੇਤਰ ਵਿੱਚ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਹਰਪਾਲ ਸਿੰਘ, ਰਣਬੀਰ ਸਿੰਘ ਰਾਣਾ, ਰਿੰਪੀ ਥਿੰਦ, ਮਨਪ੍ਰੀਤ ਬਾਂਸਲ, ਹਰਮੇਸ਼ ਸਿੰਘ ਪੱਪੀ,  ਜੋਗਿੰਦਰ ਸਿੰਘ, ਮਨਪ੍ਰੀਤ ਸਿੰਘ ਮਨੀ, ਰਵੀ ਕਮਲ ਗੋਇਲ, ਪ੍ਰਿਤਪਾਲ ਸਿੰਘ ਕਾਲਾ ਸਮੇਤ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ