Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੇਂਦਰ ਨੇ ਕਣਕ ਦੇ ਖ਼ਰੀਦ ਮਾਪਦੰਡਾਂ 'ਚ ਦਿੱਤੀ ਰਾਹਤ

April 17, 2026 03:54 PM
ਦਰਸ਼ਨ ਸਿੰਘ ਚੌਹਾਨ

ਕਿਹਾ ਸੂਬਾ ਸਰਕਾਰ ਦੀ ਲਾਪ੍ਰਵਾਹੀ ਨੇ ਕਿਸਾਨ ਕੀਤੇ ਪ੍ਰੇਸ਼ਾਨ 

ਸੁਨਾਮ : ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੀ ਕੁਆਲਿਟੀ ਵਿੱਚ ਆਏ ਖ਼ਰਾਬੇ ਕਾਰਨ ਖਰੀਦ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਕਰਦਿਆਂ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਣਕ ਖਰੀਦ ਦੇ ਮਾਪਦੰਡਾਂ ਵਿੱਚ ਪੰਜਾਬ ਨੂੰ ਵੱਡੀ ਰਾਹਤ ਦਿੱਤੇ ਜਾਣ ਤੋਂ ਬਾਅਦ ਰਾਜਨੀਤੀ ਤੇਜ਼ ਹੋ ਗਈ ਹੈ। ਇਸੇ ਤਹਿਤ ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸੁਨਾਮ ਦੀ ਨਵੀਂ ਅਨਾਜ ਮੰਡੀ, ਵਿੱਚ ਪਹੁੰਚਕੇ ਕਿਸਾਨਾਂ ਨਾਲ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਭਾਜਪਾ ਆਗੂ ਦਾਮਨ ਬਾਜਵਾ ਨੇ ਕਿਹਾ ਕਿ ਕਣਕ ਦੇ ਖ਼ਰਾਬੇ ਦਾ ਮਾਮਲਾ ਜਿਉਂ ਹੀ ਕੇਂਦਰ ਸਰਕਾਰ ਦੇ ਧਿਆਨ ਵਿੱਚ ਆਇਆ, ਤੁਰੰਤ ਕਾਰਵਾਈ ਕਰਦਿਆਂ ਕਿਸਾਨਾਂ ਨੂੰ ਰਾਹਤ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਮਸਲੇ ਨੂੰ ਪ੍ਰਮੁੱਖਤਾ ਨਾਲ ਉਠਾਇਆ, ਜਿਸ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਫੈਸਲਾ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ। ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜ ਸਰਕਾਰ ਦੀ ਲਾਪਰਵਾਹੀ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਰੀਬ ਦੋ ਹਫ਼ਤਿਆਂ ਤੱਕ ਪਰੇਸ਼ਾਨੀ ਝੱਲਣੀ ਪਈ ਜੇਕਰ ਮੌਸਮ ਦਾ ਹਵਾਲਾ ਦੇਕੇ ਸਮੇਂ ਸਿਰ ਕੇਂਦਰ ਨੂੰ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਂਦੀ ਤਾਂ ਇਹ ਰਾਹਤ ਪਹਿਲਾਂ ਹੀ ਮਿਲ ਸਕਦੀ ਸੀ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ , ਹਰ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾਂ ਤਤਪਰ ਰਹੇਗੀ , ਕਿਸੇ ਵੀ ਪੱਧਰ ‘ਤੇ ਨੁਕਸਾਨ ਨਹੀਂ ਹੋਣ ਦੇਵੇਗੀ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਸਾਬਕਾ ਕੌਂਸਲਰ ਮੋਨਿਕਾ ਗੋਇਲ, ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਮੱਖਣ ਅਤੇ ਸੰਜੇ ਗੋਇਲ ਸਮੇਤ ਹੋਰ ਆਗੂ ਹਾਜ਼ਰ ਸਨ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ