ਜੇ ਪੰਜਾਬ ਅੰਦਰ ਇੱਕ ਵੀ ਅਧਿਆਪਕ ਦਾ ਨੁਕਸਾਨ ਹੁੰਦਾ ਹੈ, ਤਾਂ ਸਰਕਾਰ ਆਪਣਾ ਲਿਖਿਆ ਪੜ੍ਹਿਆ ਵਿਚਾਰ ਲਵੇ : ਜਸਵਿੰਦਰ ਸਿੱਧੂ
ਚੰਡੀਗੜ੍ਹ : ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ 19 ਅਪ੍ਰੈਲ ਨੂੰ ਲਈ ਜਾ ਰਹੀ ਟੈੱਟ ਦੀ ਵਿਭਾਗੀ ਪ੍ਰੀਖਿਆ ਜ਼ਿਲ੍ਹਿਆਂ ਨੂੰ ਛੱਡ ਕੇ ਚੰਡੀਗੜ੍ਹ ਵਿਖੇ ਬਣਾਏ ਗਏ ਪ੍ਰੀਖਿਆ ਕੇਂਦਰਾਂ ਨੇ ਪੰਜਾਬ ਭਰ ਦੇ ਲੱਖਾਂ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਅੰਦਰ ਵੱਡੀ ਬੇਚੈਨੀ ਪੈਦਾ ਕਰ ਦਿੱਤੀ ਹੈ। ਹਾਸੋਹੀਣੀ ਗੱਲ ਇਹ ਇਹ ਕਿ ਵਿਭਾਗ ਨੇ ਸਵੇਰੇ 7:30 ਵਜੇ ਸਬੰਧਤ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚਣ ਦੇ ਨਾਦਰਸ਼ਾਹੀ ਹੁਕਮ ਜਾਰੀ ਕਰ ਦਿੱਤੇ ਹਨ, ਇੱਥੋਂ ਤੱਕ ਕਿ ਇੱਕੋ ਪਰਿਵਾਰ ਦੇ ਮੈਂਬਰਾਂ ਜਾਂ ਅੰਗਹੀਣ ਕਰਮਚਾਰੀਆਂ ਨੂੰ ਵੀ ਵੱਡੀ ਦੂਰੀ ਨਾਲ ਚੰਡੀਗੜ੍ਹ ਵਿਖੇ ਸੈਂਟਰ ਦੇ ਕੇ ਆਪਣੇ ਤਾਨਾਸ਼ਾਹੀ ਰਵੱਈਏ ਦਾ ਪ੍ਰਮਾਣ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੁਰਮਾਨ ਤੇ ਰਾਜ ਭਰ ਦੇ ਮੁਲਾਜ਼ਮਾਂ ਦੇ ਅਜ਼ੀਜ਼ ਨੇਤਾ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੂਰੇ ਪੰਜਾਬ ਦੇ ਅਧਿਆਪਕਾਂ ਅੰਦਰ ਪਹਿਲਾਂ ਹੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਨੀਤੀਆਂ ਤਹਿਤ ਵੱਡੀ ਪੱਧਰ ਤੇ ਜਵਾਲਾ ਭੜਕ ਰਹੀ ਸੀ, ਪ੍ਰੰਤੂ ਸਰਕਾਰ ਦੇ ਇਸ ਹੁਕਮ ਨੇ ਅਧਿਆਪਕਾਂ ਦਾ ਸਬਰ ਦਾ ਪਿਆਲਾ ਤੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ, ਤਰਨਤਾਰਨ ਆਦਿ ਬਾਰਡਰ ਜ਼ਿਲ੍ਹਿਆਂ ਤੋਂ ਲੰਬੀ ਦੂਰੀ ਚੱਲ ਕੇ ਅਧਿਆਪਕ ਕਿਸ ਤਰ੍ਹਾਂ ਸਵੇਰੇ 7:30 ਵਜੇ ਨੂੰ ਚੰਡੀਗੜ੍ਹ ਦੇ ਸੈਂਟਰਾਂ ਵਿੱਚ ਪਹੁੰਚਣਗੇ। ਉਸ ਦਿਨ ਪੂਰੇ ਦੇ ਪੂਰੇ ਚੰਡੀਗੜ੍ਹ ਦਾ ਇਲਾਕਾ ਵੱਡੀ ਗਿਣਤੀ ਵਿੱਚ ਜ਼ਾਮ ਹੋ ਜਾਵੇਗਾ ਅਤੇ ਬਹੁਤ ਸਾਰੀਆਂ ਘਟਨਾਵਾਂ ਵਾਪਰ ਸਕਦੀਆਂ ਸਨ। ਜਿਸ ਕਰਕੇ ਪੰਜਾਬ ਭਰ ਦੇ ਲੱਖਾਂ ਅਧਿਆਪਕ ਅਤੇ ਉਨ੍ਹਾਂ ਦੇ ਪਰਿਵਾਰ ਡਿਪ੍ਰੈਸ਼ਰ ਵਿੱਚ ਹਨ।

ਸਿੱਧੂ ਨੇ ਕਿਹਾ ਕਿ ਇਹ ਮਸਲਾ ਮੈਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਧਿਆਨ ਲਿਆਂਦਾ ਸੀ, ਪ੍ਰੰਤੂ ਉਨ੍ਹਾਂ ਨੇ ਇਹ ਮਸਲਾ ਸੀਰੀਅਸ ਨਹੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਹੀ ਇਸ ਤਾਨਾਸ਼ਾਹੀ ਫੈਸਲੇ ਨੂੰ ਬਦਲੇ। ਇਸ ਸਬੰਧੀ ਉਨ੍ਹਾਂ ਕਿਹਾ ਕਿ ਅਗਰ ਇਸ ਤੇ ਸਰਕਾਰ ਨੇ ਗੋਰ ਨਾ ਕੀਤੀ, ਜੇਕਰ ਇਸ ਦਰਮਿਆਨ ਪੰਜਾਬ ਭਰ ਅੰਦਰ ਇੱਕ ਵੀ ਅਧਿਆਪਕ ਦਾ ਕਿਸੇ ਵੀ ਕਿਸਮ ਦਾ ਕੋਈ ਵੀ ਨੁਕਸਾਨ ਹੋਇਆ, ਤਾਂ ਪੰਜਾਬ ਸਰਕਾਰ ਆਪਣਾ ਲਿਖਿਆ ਪੜ੍ਹਿਆ ਵਿਚਾਰ ਲਵੇਂ ਅਤੇ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਤੋਂ ਲੈ ਕੇ ਜ਼ਿੰਮੇਵਾਰ ਅਧਿਕਾਰੀ ਪੰਜਾਬ ਅੰਦਰ ਵੜਨਾ ਭੁੱਲ ਜਾਣ। ਇੱਥੇ ਇਹ ਵੀ ਦੱਸਣਾ ਬਣਦਾ ਹੈ ਹੈ ਕਿ ਇਹ ਪ੍ਰੀਖਿਆ ਐਤਵਾਰ ਨੂੰ ਲਈ ਜਾ ਰਹੀ ਹੈ, ਬਹੁਤ ਸਾਰੇ ਅਧਿਆਪਕਾਂ ਦੇ ਸਵੇਰੇ-ਸ਼ਾਮ 2-2 ਪੇਪਰ ਹਨ, ਜੇਕਰ ਅਧਿਆਪਕ ਇੱਕ ਦਿਨ ਪਹਿਲਾਂ ਅਤੇ ਇੱਕ ਦਿਨ ਬਾਅਦ ਵੀ ਜਾਣ ਦਾ ਪ੍ਰੋਗਰਾਮ ਬਣਾਉੰਦੇ ਹਨ, ਤਾਂ ਰਾਜ ਭਰ ਦੇ ਸਕੂਲ 2 ਦਿਨ ਵੱਡੀ ਗਿਣਤੀ ਵਿੱਚ ਪ੍ਰਭਾਵਿਤ ਹੁੰਦੇ ਹਨ, ਕਿਉਂ ਕਿ ਸ਼ਨੀਵਾਰ ਅਤੇ ਸੋਮਵਾਰ ਦਾ ਵਰਕਿੰਗ ਦਿਨ ਹੈ। ਇਸ ਮੋਕੇ ਜੰਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਭਰ ਦੇ ਮੁਲਾਜ਼ਮਾਂ ਦਾ ਹੋਰ ਇਮਤਿਹਾਨ ਨਾ ਲਵੇ, ਨਹੀਂ ਤਾਂ ਪੰਜਾਬ ਦੀਆਂ ਸੜਕਾਂ ਤੇ ਮੁਲਾਜ਼ਮਾਂ ਦੇ ਹੜ੍ਹ ਨੂੰ ਸਾਂਭਣਾ ਔਖਾ ਹੋ ਜਾਵੇਗਾ। ਅਧਿਆਪਕਾਂ ਨੇ ਇਹ ਵੀ ਇਸ਼ਾਰਾਂ ਕਰਦੇ ਹੋਏ ਕਿਹਾ ਕਿ ਅੱਕੇ ਹੋਏ ਅਧਿਆਪਕਾਂ ਦੇ ਹੜ੍ਹ ਉਸ ਦਿਨ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਖੇ ਰਿਹਾਇਸ਼ ਦਾ ਵੀ ਘਿਰਾਉ ਕਰ ਸਕਦੇ ਹਨ। ਇਸ ਮੌਕੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ, ਸੀਨੀਅਰ ਮੀਤ ਪ੍ਰਧਾਨਾਂ ਸਵਰਨਜੀਤ ਸਿੰਘ ਭਗਤਾ, ਬਲਰਾਜ ਸਿੰਘ ਘਲੋਟੀ ਤੇ ਉਂਕਾਰ ਸਿੰਘ ਗੁਰਦਾਸਪੁਰ, ਜਨਰਲ ਸਕੱਤਰ ਹਰਜੀਤ ਸਿੰਘ ਸੈਣੀ, ਸਕੱਤਰ ਜਨਰਲ ਬੂਟਾ ਸਿੰਘ ਮੋਗਾ, ਕੁਲਵਿੰਦਰ ਸਿੰਘ ਜਹਾਂਗੀਰ, ਜਸਵਿੰਦਰ ਬਰਗਾੜੀ ਫਰੀਦਕੋਟ, ਜਗਤਾਰ ਸਿੰਘ ਮਨੈਲਾ ਫਤਿਹਗੜ੍ਹ ਸਾਹਿਬ, ਸ਼ਿਵਰਾਜ ਸਿੰਘ ਜਲੰਧਰ, ਸੰਪੂਰਨ ਵਿਰਕ ਫਿਰੋਜ਼ਪੁਰ, ਅਨੂਪ ਸ਼ਰਮਾਂ ਪਟਿਆਲਾ, ਸ਼ਿਵ ਰਾਣਾ ਮੁਹਾਲੀ, ਸਿਰੀ ਰਾਮ ਚੌਧਰੀ ਨਵਾਂਸ਼ਹਿਰ, ਸਾਹਿਬ ਰਾਜਾ ਕੋਹਲੀ ਫਾਜ਼ਿਲਕਾ, ਸੋਮਨਾਥ ਹੁਸ਼ਿਆਰਪੁਰ, ਵਿਪਨ ਲੋਟਾ ਫਿਰੋਜ਼ਪੁਰ, ਚਰਨਜੀਤ ਸਿੰਘ ਵਿਛੋਆ ਸ਼੍ਰੀ ਅੰਮ੍ਰਿਤਸਰ, ਬਲਦੇਵ ਰਾਜ ਪਠਾਨਕੋਟ ਅਤੇ ਜੰਥੇਬੰਦੀ ਦੇ ਜ਼ਿਲਾ ਪ੍ਰਧਾਨ ਪਰਮਜੀਤ ਸਿੰਘ ਮਾਨ ਲੁਧਿਆਣਾ, ਗੁਰਜੀਤ ਸਿੰਘ ਘਨੌਰ ਸੰਗਰੂਰ, ਗੁਰਜੀਤ ਸਿੰਘ ਜੱਸੀ ਬਠਿੰਡਾ, ਗੁਰਪ੍ਰੀਤ ਸਿੰਘ ਬਰਾੜ ਮੁਕਤਸਰ, ਕਰਮਜੀਤ ਸਿੰਘ ਬੈਂਸ ਰੋਪੜ, ਕੁਲਦੀਪ ਸਿੰਘ ਸੱਭਰਵਾਲ ਫਾਜ਼ਿਲਕਾ, ਮਨਮੀਤ ਸਿੰਘ ਰਾਏ ਮੋਗਾ, ਕੇਵਲ ਸਿੰਘ ਹੁੰਦਲ ਜਲੰਧਰ, ਧਰਿੰਦਰ ਬੱਧਣ ਨਵਾਂਸ਼ਹਿਰ, ਗੁਰਜੀਤ ਸੋਢੀ ਫਿਰੋਜ਼ਪੁਰ, ਖੁਸ਼ਵਿੰਦਰ ਬਰਾੜ ਮਾਨਸਾ, ਗੁਰਿੰਦਰ ਸਿੰਘ ਗੁਰਮ ਫਤਿਹਗੜ੍ਹ ਸਾਹਿਬ, ਮੇਜਰ ਸਿੰਘ ਪਟਿਆਲਾ, ਵਰਿੰਦਰ ਅਮਰ ਫਰੀਦਕੋਟ, ਨਵਰੂਪ ਸਿੰਘ ਤਰਨਤਾਰਨ, ਭੁਪਿੰਦਰ ਭਾਟੀਆ ਹੁਸ਼ਿਆਰਪੁਰ, ਸਤਨਾਮ ਸਿੰਘ ਗੁਰਦਾਸਪੁਰ, ਜਸਪਾਲ ਸਿੰਘ ਕਪੂਰਥਲਾ, ਗੁਰਪ੍ਰੀਤ ਸਿੰਘ ਸ਼੍ਰੀ ਅੰਮ੍ਰਿਤਸਰ, ਮੱਖਣ ਸਿੰਘ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਹੀ ਇਸ ਤਾਨਾਸ਼ਾਹੀ ਫੈਸਲੇ ਨੂੰ ਬਦਲੇ।