ਕੋਟਕਪੂਰਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐੱਸ ਈ) ਦਿੱਲੀ ਵੱਲੋਂ ਦੇਸ਼ ਭਰ ਵਿੱਚ ਲਈ ਜਾਂਦੀ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਘੋਸ਼ਿਤ ਕੀਤੇ ਨਤੀਜੇ ਵਿੱਚ ਸਥਾਨਕ ਡੀਸੀਐੱਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ਸ਼ਤ-ਪ੍ਰਤੀਸ਼ਤ ਨਤੀਜਾ ਪ੍ਰਾਪਤ ਕੀਤਾ ਹੈ। ਸਕੂਲ ਦੇ 72 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ ਤੇ ਸਮੂਹ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕਰ ਲਈ ਹੈ। ਸਕੂਲ ਦੇ 8 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉੱਪਰ ਅੰੰਕ ਪ੍ਰਾਪਤ ਕੀਤੇ ਹਨ ਜਿੰਨਾਂ ਵਿੱਚ ਵਿਦਿਆਰਥੀ ਅਭਿਜੋਤ ਸਿੰਘ ਸੇਖੋ ਨੇ 99.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜਿਲ੍ਹਾ ਫਰੀਦਕੋਟ ਵਿਚ ਟਾਪ ਕੀਤਾ ਤੇ ਰਸ਼ਟਰ ਪੱਧਰ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਵਿਦਿਆਰਥੀ ਮਨਮੀਤ ਸਿੰਘ ਨੇ 98.8 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਨਵਨੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਬਰਾੜ ਨੇ ਕ੍ਰਮਵਾਰ 98.4 ਪ੍ਰਤੀਸ਼ਤ ਅਤੇ 98.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ, 80 ਪ੍ਰਤੀਸ਼ਤ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਵੀ ਸਕੂਲ ਦੀ ਸ਼ਾਨ ਵਿੱਚ ਬਹੂਤ ਵਾਧਾ ਕੀਤਾ ਹੈ, 48 ਵਿਦਿਆਰਥੀ ਫਸਟ ਡਵੀਜ਼ਨ ਵਿੱਚ ਪਾਸ ਹੋਏ ਹਨ। ਸਕੂਲ ਦੇ ਚੇਅਰਮੈਨ ਪਵਨ ਮਿੱਤਲ, ਸਰਪ੍ਰਸਤ ਅਸ਼ੋਕ ਚਾਵਲਾ ਨੇ ਇਸ ਪ੍ਰਾਪਤੀ ਲਈ ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਮੀਨਾਕਸ਼ੀ ਸ਼ਰਮਾ ਨੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਤੇ ਉਹਨਾਂ ਦੀ ਪ੍ਰੇਰਨਾ ਦੀ ਸਰਾਹਨਾ ਕਰਦੇ ਹੋਏ ਮਾਪਿਆਂ ਤੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਭਵਿੱਖ ਲਈ ਹੋਰ ਮਿਹਨਤਕਰਨ ਲਈ ਪ੍ਰੇਰਿਤ ਕੀਤਾ। ਉਚੇਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਹਨਾਂ ਦੇ ਮਾਤਾ ਪਿਤਾ ਦੀ ਹਾਜਰੀ ਵਿੱਚ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।