Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

April 17, 2026 07:08 PM
Rozana Sehaj times

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਰਜੀਹ ਦੇ ਆਧਾਰ ‘ਤੇ ਜਲਦੀ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੁੱਲ 174 ਕੰਮਾਂ ਵਿੱਚੋਂ 45 ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਿੰਨ ਹਲਕਿਆਂ ਲਈ 2.5-2.5 ਕਰੋੜ ਰੁਪਏ ਦੀ ਹੋਰ ਕਿਸ਼ਤ ਵੀ ਪ੍ਰਾਪਤ ਹੋ ਚੁੱਕੀ ਹੈ। ਮੋਹਾਲੀ, ਖਰੜ, ਡੇਰਾਬੱਸੀ ਅਤੇ ਬਨੂੰੜ ਦੇ ਇਹਨਾਂ ਵਿਕਾਸ ਕੰਮਾਂ ਵਿੱਚ ਕਮਿਊਨਿਟੀ ਸੈਂਟਰਾਂ, ਪੰਚਾਇਤ ਘਰਾਂ, ਧਰਮਸ਼ਾਲਾਵਾਂ, ਖੇਡ ਮੈਦਾਨਾਂ, ਗਲੀਆਂ, ਡਰੇਨੇਜ ਪ੍ਰਣਾਲੀ, ਸ਼ਮਸ਼ਾਨ ਘਾਟਾਂ ਦੀ ਚਾਰਦੀਵਾਰੀ, ਪਿੰਡਾਂ ਦੇ ਐਂਟਰੀ ਗੇਟ, ਡਿਸਪੈਂਸਰੀਆਂ ਦੀ ਮੁਰੰਮਤ, ਸਕੂਲਾਂ ਦੇ ਕਮਰਿਆਂ ਦਾ ਨਿਰਮਾਣ, ਸੌਲਰ ਲਾਈਟਾਂ ਲਾਉਣਾ ਅਤੇ ਗਰੀਬ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕੇ ਮਕਾਨਾਂ ਵਿੱਚ ਤਬਦੀਲ ਕਰਨ ਵਰਗੇ ਕੰਮ ਸ਼ਾਮਲ ਹਨ। ਮੰਤਰੀ ਨੇ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਉਪਰੰਤ ਹਰ ਹਲਕੇ ਲਈ ਹੋਰ 5 ਕਰੋੜ ਰੁਪਏ ਪ੍ਰਤੀ ਹਲਕਾ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡ ਅਤੇ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੜਕਾਂ, ਨਹਿਰਾਂ, ਸਿੱਖਿਆ ਅਤੇ ਸਿਹਤ ਸੇਵਾਵਾਂ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ, ਜੋ ਕਿ ‘ਰੰਗਲਾ ਪੰਜਾਬ’ ਮਿਸ਼ਨ ਦਾ ਹੀ ਹਿੱਸਾ ਹੈ। ਐਸ.ਪੀ. (ਪੀ ਬੀ ਆਈ) ਦੀਪਿਕਾ ਸਿੰਘ ਅਤੇ ਐਸ.ਪੀ. (ਹੈੱਡਕੁਆਰਟਰ) ਮੋਹਿਤ ਅਗਰਵਾਲ ਨੇ ਦੱਸਿਆ ਕਿ ਲਗਭਗ 333 ਪਿੰਡਾਂ/ਵਾਰਡਾਂ ਵਿੱਚ ਡਿਫੈਂਸ ਕਮੇਟੀਆਂ ਸਰਗਰਮ ਤੌਰ ‘ਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਨਸ਼ੇ ਦੇ ਹਾਟਸਪੌਟਸ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਸ਼ਾ ਛੁਡਾਉ ਕੇਂਦਰਾਂ ਰਾਹੀਂ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਹੋਰ ਅਧਿਕਾਰੀਆਂ ਵਿੱਚ ਮਿਊਂਸਪਲ ਕਾਰਪੋਰੇਸ਼ਨ ਮੋਹਾਲੀ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਏ.ਡੀ.ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ, ਡਿਪਟੀ ਆਰਥਿਕ ਤੇ ਅੰਕੜਾ ਸਲਾਹਕਾਰ ਗੁਰਮਿੰਦਰ ਕੌਰ ਅਤੇ ਖਰੜ, ਡੇਰਾਬੱਸੀ ਤੇ ਮਾਜਰੀ ਦੇ ਬੀ.ਡੀ.ਪੀ.ਓਜ਼ ਵੀ ਹਾਜ਼ਰ ਸਨ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਪੀ.ਐਚ.ਸੀ ਘੜੂੰਆਂ ਵੱਲੋਂ ਡ੍ਰਾਈ ਡੇਅ ਗਤੀਵਿਧੀ ਅਧੀਨ ਜਾਗਰੂਕਤਾ ਰੈਲੀ ਆਯੋਜਿਤ