Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹਲਕਾ ਭੁੱਚੋ ਮੰਡੀ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਜਾਇਜ਼ਾ: ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਸਰਕਾਰ ਨੂੰ ਚੇਤਾਵਨੀ

April 17, 2026 07:35 PM
Rozana Sehaj times
ਬਠਿੰਡਾ /ਭੁੱਚੋ ਮੰਡੀ :  ਸ਼੍ਰੋਮਣੀ ਅਕਾਲੀ ਦਲ ਦਿਹਾਤੀ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਭੁੱਚੋ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਵੱਲੋਂ ਅੱਜ ਭੁੱਚੋ ਮੰਡੀ, ਲਹਿਰਾ ਮੁਹੱਬਤ ਅਤੇ ਲਹਿਰਾ ਬੇਗਾ ਦੀ ਅਨਾਜ ਮੰਡੀ ਵਿੱਚ ਪਹੁੰਚ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਦੀ ਬੋਲੀ ਦੀ ਉਡੀਕ ਕਰ ਰਹੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਕਿਸਾਨਾਂ ਨੇ ਦੱਸਿਆ ਕਿ ਮੰਡੀ ਵਿੱਚ ਬੋਲੀ ਵਿੱਚ ਦੇਰੀ, ਢੁੱਕਵੇਂ ਪ੍ਰਬੰਧਾਂ ਦੀ ਕਮੀ ਅਤੇ ਅਧਿਕਾਰੀਆਂ ਦੀ ਬੇਧਿਆਨੀ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਜਗਸੀਰ ਸਿੰਘ ਕਲਿਆਣ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਲਈ ਇਹ ਸਮਾਂ ਬਹੁਤ ਨਾਜ਼ੁਕ ਹੈ ਅਤੇ ਸਰਕਾਰ ਨੂੰ ਤੁਰੰਤ ਖਰੀਦ ਪ੍ਰਬੰਧਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਅੰਨਦਾਤੇ ਦਾ ਹੋ ਰਿਹਾ ਸ਼ੋਸ਼ਣ ਹੋਰ ਵੱਧੇਗਾ।
ਡਾ. ਦਲਜੀਤ ਸਿੰਘ ਗੁਰੂ ਨੇ ਵੀ ਸਰਕਾਰ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦਾ ਰਿਹਾ ਹੈ ਅਤੇ ਅੱਗੇ ਵੀ ਉਠਾਉਂਦਾ ਰਹੇਗਾ।
ਇਸ ਮੌਕੇ  ਸਿਕੰਦਰ ਸਿਕੰਦਰ ਸਿੰਘ ਲਹਿਰਾ ਬੇਗਾ, ਅਮਰੀਕ ਸਿੰਘ,ਦਰਸ਼ਨ ਸਿੰਘ,ਬਲਵੰਤ ਸਿੰਘ ਬਲਾਕ ਸੰਮਤੀ ਮੈਂਬਰ, ਲਾਭ ਸਿੰਘ ਨੰਬਰਦਾਰ ਸੇਮਾ, ਦਰਸ਼ਨ ਸਿੰਘ ਮਾਲਵਾ ਨੰਬਰਦਾਰ, ਨਰਦੀਪ ਸਾਬਕਾ ਪ੍ਰਧਾਨ, ਰਕੇਸ਼ ਕੁਮਾਰ ਸਾਬਕਾ ਪ੍ਰਧਾਨ ਅਤੇ ਨਵੀ ਭੁੱਚੋ ਮੰਡੀ  ਹੋਰ ਪਾਰਟੀ ਵਰਕਰ ਅਤੇ ਕਿਸਾਨ ਵੀ ਮੌਜੂਦ ਸਨ। 

Have something to say? Post your comment

 

More in Malwa

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ

ਸਾਬਕਾ ਪ੍ਰਧਾਨ ਵਿਨੋਦ ਜਿੰਦਲ ਦੀ ਅਕਾਲੀ ਦਲ ਚ ਵਾਪਸੀ ਜ਼ਿਲ੍ਹਾ ਪ੍ਰਧਾਨ ਹਰਿਆਊ ਅਤੇ ਲਾਲਵਾ ਵੱਲੋਂ ਭਰਵਾਂ ਸਵਾਗਤ