Monday, April 29, 2024
BREAKING NEWS
ਗਗਨਦੀਪ ਕੌਰ ਢੀਂਡਸਾ ਨੇ ਪਾਰਟੀ ਆਗੂਆਂ ਨੂੰ ਦਿੱਤੀ ਹੱਲਾਸ਼ੇਰੀਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

Chandigarh

ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਮੋਦੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਚੀਮਾ

June 18, 2021 05:36 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦੀ ਸਖਤ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਤੇਲ ਕੀਮਤਾਂ ਵਿੱਚ ਹੋ ਰਹੇ ਵਾਧੇ ਨਾਲ ਪਹਿਲਾਂ ਹੀ ਕੋਰੋਨਾ ਮਹਾਮਾਰੀ ਨਾਲ ਪੀੜਤ ਲੋਕਾਂ 'ਤੇ ਹੋਰ ਭਾਰੀ ਆਰਥਿਕ ਬੋਝ ਪਵੇਗਾ।
ਸੁੱਕਰਵਾਰ ਨੂੰ ਇੱਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਆਮ ਲੋਕਾਂ ਪ੍ਰਤੀ ਮੋਦੀ ਸਰਕਾਰ ਦੀ ਉਦਾਸੀਨਤਾ ਨੂੰ ਦਰਸਾਉਂਦਾ ਹੈ। ਮੋਦੀ ਸਰਕਾਰ ਦਾ ਇਹ ਵਿਵਹਾਰ ਲੋਕ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਵਰਤੋਂ ਦੀਆਂ ਚੀਜਾਂ ਦੇ ਮੁੱਲ ਵੀ ਬਹੁਤ ਵੱਧ ਗਏ ਹਨ, ਜਿਸ ਕਰਕੇ ਗਰੀਬ ਵਰਗ ਸਮੇਤ ਮੱਧ ਵਰਗ ਦੇ ਪਰਿਵਾਰਾਂ 'ਤੇ ਮਾੜਾ ਅਸਰ ਪੈ ਰਿਹਾ ਹੈ।
ਚੀਮਾ ਨੇ ਕਿਹਾ ਕਿ ਜਦੋਂ ਦੇਸ ਦੇ ਲੋਕ ਕੋਰੋਨਾ ਮਹਾਮਾਰੀ ਨਾਲ ਬੇਰੁਜਗਾਰ ਹੋ ਰਹੇ ਹਨ ਅਤੇ ਭਾਰੀ ਆਰਥਿਕ ਸੰਕਟ ਵਿੱਚ ਫਸ ਗਏ ਹਨ, ਉਦੋਂ ਹੀ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜਲ ਦੇ ਮੁੱਲ ਵਿੱਚ 30 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਹੈ। ਇਸ ਕਾਰਨ ਪੈਟਰੋਲ ਦੀ ਕੀਮਤ ਹੁਣ 100 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ਅਤੇ ਡੀਜਲ ਦੀ ਕੀਮਤ 100 ਰੁਪਏ ਤੱਕ ਪਹੁੰਚਣ ਵਾਲੀ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਕਾਰਨ ਆਮ ਲੋਕਾਂ ਦੇ ਨਾਲ ਨਾਲ ਕਿਸਾਨਾਂ 'ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ। ਖੇਤੀ ਲਾਗਤਾਂ ਵਧਣ ਕਾਰਨ ਅਨਾਜ, ਦਾਲਾਂ, ਸਬਜੀਆਂ ਅਤੇ ਖਾਣ ਵਾਲੇ ਤੇਲ ਮਹਿੰਗੇ ਹੋ ਗਏ ਹਨ। ਤੇਲ ਕੀਮਤਾਂ ਵਿੱਚ ਹੋ ਰਹੇ ਵਾਧੇ ਤੋਂ ਪਤਾ ਲੱਗਦਾ ਕਿ ਲੋਕਾਂ ਦੀ ਭਲਾ ਕਰਨਾ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਏਜੰਡੇ ਵਿੱਚ ਹੀ ਨਹੀਂ ਹੈ।
ਤੇਲ ਕੀਮਤਾਂ ਦੇ ਮੁੱਦੇ 'ਤੇ ਪੰਜਾਬ ਵਿੱਚਲੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੈਟਰੋਲ ਤੇ ਡੀਜਲ 'ਤੇ ਭਾਰੀ ਟੈਕਸ ਲਾਗੂ ਕੀਤੇ ਹੋਏ ਹਨ। ਇਹ ਟੈਕਸ ਹੋਰਨਾਂ ਰਾਜਾਂ ਨਾਲੋਂ ਬਹੁਤ ਜਅਿਾਦਾ ਹਨ, ਜਿਸ ਕਾਰਨ ਪੰਜਾਬ 'ਚ ਪੈਟਰੋਲ ਗੁਆਂਢੀ ਰਾਜਾਂ ਨਾਲੋਂ ਮਹਿੰਗਾ ਵੇਚਿਆ ਜਾ ਰਿਹਾ ਹੈ। ਚੀਮਾ ਨੇ ਦੋਸ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਆਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਹ 'ਤੇ ਹੀ ਚੱਲ ਰਹੇ ਹਨ, ਕਿਉਂਕਿ ਕੈਪਟਨ ਨੂੰ ਵੀ ਪੰਜਾਬ ਦੇ ਲੋਕਾਂ ਦੀ ਸਮੱਸਿਆਵਾਂ ਦੀ ਕੋਈ ਚਿੰਤਾਂ ਨਹੀਂ ਹੈ। ਕੈਪਟਨ ਸਰਕਾਰ ਵੀ ਕੇਂਦਰ ਸਰਕਾਰ ਦੀ ਤਰ੍ਹਾਂ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸਾਂ ਹੀ ਲੋਕਾਂ ਦੇ ਮੁੱਦਿਆਂ 'ਤੇ ਆਵਾਜ ਬੁਲੰਦ ਕਰਦੀ ਰਹੀ ਹੈ ਅਤੇ ਹੁਣ ਵੀ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ ਕਰ ਰਹੀ ਹੈ। ਇਸ ਲਈ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਪੈਟਰੋਲ ਅਤੇ ਡੀਜਲ 'ਤੇ ਲਾਗੂ ਭਾਰੀ ਟੈਕਸਾਂ ਨੂੰ ਹਟਾਇਆ ਜਾਵੇ ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।

Have something to say? Post your comment

 

More in Chandigarh

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ