Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

April 17, 2026 07:47 PM
Rozana Sehaj times

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ। ਸੂਬੇ ਭਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਚੰਡੀਗੜ੍ਹ) ਵਿੱਚ ਹਰਿਆਣੇ ਦੀ ਤਰ੍ਹਾਂ ਕਣਕ ਦੇ ਦਾਣਿਆਂ ਵਿੱਚ ਚਮਕ ਦੀ ਕਮੀ ਸਬੰਧੀ ਸੀਮਾ ਵਿੱਚ 70 ਫੀਸਦ ਤੱਕ ਢਿੱਲ ਦਿੱਤੀ ਗਈ ਹੈ। ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੇ ਸਬੰਧ ਵਿੱਚ, ਸੂਬੇ ਭਰ ਵਿੱਚ ਬਰਾਬਰ ਮਾਪਦੰਡਾਂ ਅਧੀਨ 6 ਫੀਸਦ ਦੀ ਮੌਜੂਦਾ ਸੀਮਾ ਦੇ ਮੁਕਾਬਲੇ 15 ਫੀਸਦ ਤੱਕ ਢਿੱਲ ਦਿੱਤੀ ਗਈ ਹੈ। ਅੱਜ ਇੱਥੇ ਇੱਕ ਵੀਸੀ ਦੌਰਾਨ ਖਰੀਦ ਕਾਰਜਾਂ ਦੀ ਸਮੀਖਿਆ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਅਤੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਭਾਈਵਾਲਾਂ ਲਈ ਸਫਲ ਅਤੇ ਨਿਰਵਿਘਨ ਖਰੀਦ ਸੀਜ਼ਨ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਪਜ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਪਜ ਦੀ ਖਰੀਦ ਤੋਂ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦੀਆਂ ਗਈਆਂ ਫਸਲਾਂ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇ। ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਡੀਐਫਐਸਸੀਜ਼ ਨੂੰ ਮੰਡੀਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਪਰ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਬਾਰਦਾਨੇ ਦੀ ਜ਼ਰੂਰਤ ਹੈ ਤਾਂ ਅੰਤਰ-ਜ਼ਿਲ੍ਹਾ ਢੋਆ-ਢੋਆਈ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਸ਼ਾਮਲ ਸਨ।

 
 

Have something to say? Post your comment

 

More in Chandigarh

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪੀ.ਐਚ.ਸੀ ਘੜੂੰਆਂ ਵੱਲੋਂ ਡ੍ਰਾਈ ਡੇਅ ਗਤੀਵਿਧੀ ਅਧੀਨ ਜਾਗਰੂਕਤਾ ਰੈਲੀ ਆਯੋਜਿਤ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ