Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਾਬਕਾ ਪ੍ਰਧਾਨ ਵਿਨੋਦ ਜਿੰਦਲ ਦੀ ਅਕਾਲੀ ਦਲ ਚ ਵਾਪਸੀ ਜ਼ਿਲ੍ਹਾ ਪ੍ਰਧਾਨ ਹਰਿਆਊ ਅਤੇ ਲਾਲਵਾ ਵੱਲੋਂ ਭਰਵਾਂ ਸਵਾਗਤ

April 17, 2026 07:50 PM
Rozana Sehaj times
ਪਾਤੜਾਂ : ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਵਿਨੋਦ ਕੁਮਾਰ ਜਿੰਦਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ। ਜਿੰਦਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੁਲਾਰਾ ਮਿਲਿਆ ਹੈ। ਹਲਕਾ ਸ਼ੁਤਰਾਣਾ ਦੇ ਇੰਚਾਰਜ਼ ਬਾਬੂ ਕਬੀਰ ਦਾਸ ਦੀ ਅਗਵਾਈ ਵਿੱਚ ਦਲ ਵਿੱਚ ਸ਼ਾਮਲ ਹੋਏ ਵਿਨੋਦ ਕੁਮਾਰ ਜਿੰਦਲ ਦਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਪਟਿਆਲਾ ਜਥੇਦਾਰ ਜਗਮੀਤ ਸਿੰਘ ਹਰਿਆਊ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ਹੈ। ਸਾਬਕਾ ਪ੍ਰਧਾਨ ਵਿਨੋਦ ਕੁਮਾਰ ਜਿੰਦਲ ਦਾ ਸਵਾਗਤ ਕਰਦਿਆਂ ਜ਼ਿਲਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਜਿੰਦਲ ਦੇ ਪਾਰਟੀ ਵਿੱਚ ਆਉਣ ਨਾਲ ਹਲਕਾ ਸ਼ੁਤਰਾਣਾ ਵਿੱਚ ਪਾਰਟੀ ਮਜਬੂਤ ਹੋਵੇਗੀ, ਕਿਉਂਕਿ ਆਪਣਾ ਸ਼ਹਿਰ ਦੇ ਨਾਲ ਨਾਲ ਇਲਾਕੇ ਵਿੱਚ ਉਹਨਾਂ ਦਾ ਵੱਡਾ ਜਨਾ ਆਧਾਰ ਹੈ।  ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਲੋਕ ਧੜਾ ਧੜ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਡੱਟ ਜਾਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਸਰਕਲ ਪਾਤੜਾਂ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ, ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ, ਪੀਏਡੀਬੀ ਦੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ, ਅਜੈਬ ਸਿੰਘ ਮੱਲ੍ਹੀ, ਨੰਬਰਦਾਰ ਯਾਦਵਿੰਦਰ ਸਿੰਘ ਨਿਆਲ, ਜੋਗਾ ਸਿੰਘ ਸਿੱਧੂ, ਜੋਗਿੰਦਰ ਸਿੰਘ ਸ਼ੇਰਗੜ੍ਹ, ਤੇਜਵੀਰ ਸਿੰਘ ਖਾਂਗ, ਸੁਖਜੀਤ ਸਿੰਘ ਬਕਰਾਹਾ, ਲਖਵਿੰਦਰ ਸਿੰਘ ਜਲਾਲਪੁਰ, ਬਲਦੇਵ ਸਿੰਘ ਚੀਮਾ ਆਦਿ ਹਾਜ਼ਰ ਸਨ।
ਫੋਟੋ : ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਨੋਦ ਕੁਮਾਰ ਜਿੰਦਲ ਦਾ ਸਵਾਗਤ ਕਰਦੇ ਹੋਏ ਅਕਾਲੀ ਆਗੂ।

Have something to say? Post your comment

 

More in Malwa

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਨੂੰ ਵਾਰਦਾਤ ਤੋ ਪਹਿਲਾਂ ਹੀ ਕੀਤਾ ਕਾਬੂ