Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ

April 17, 2026 07:53 PM
Rozana Sehaj times
ਖਨੌਰੀ/ਲਹਿਰਾ : ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਅੰਦਰ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਤਹਿਤ ਕਰੀਬ 10 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਅਤੇ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਪਿੰਡ ਚੰਗਾਲੀਵਾਲਾ ਤੋਂ ਖੋਖਰ ਕਲਾਂ ਤੱਕ ਕਰੀਬ 2.20 ਕਿਲੋਮੀਟਰ ਲੰਮੀ ਸੜਕ, ਜੋ ਕਿ ਲਗਭਗ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ, ਦਾ ਉਦਘਾਟਨ ਕੀਤਾ ਗਿਆ। ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਪਿੰਡਾਂ ਦਰਮਿਆਨ ਕਨੈਕਟਿਵਿਟੀ ਹੋਰ ਮਜ਼ਬੂਤ ਹੋਵੇਗੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪਿੰਡ ਸੰਗਤਪੁਰਾ ਤੋਂ ਚੰਗਾਲੀਵਾਲਾ ਤੱਕ ਕਰੀਬ 3.5 ਕਿਲੋਮੀਟਰ ਲੰਮੀ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ, ਜਿਸ 'ਤੇ ਲਗਭਗ 1.65 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੜਕ ਇਲਾਕੇ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਪਿੰਡ ਅੜਕਵਾਸ ਤੋਂ ਚੰਗਾਲੀਵਾਲਾ ਤੱਕ ਕਰੀਬ 3 ਕਿਲੋਮੀਟਰ ਲੰਮੀ ਸੜਕ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ, ਜਿਸ ‘ਤੇ ਲਗਭਗ 58 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸੜਕਾਂ ਦੀ ਮੁਰੰਮਤ ਨਾਲ ਲੋਕਾਂ ਨੂੰ ਬਿਹਤਰ ਸੜਕ ਸਹੂਲਤਾਂ ਪ੍ਰਾਪਤ ਹੋਣਗੀਆਂ। ਇਸ ਮੌਕੇ ਉਨ੍ਹਾਂ ਸੁਨਾਮ-ਜਾਖਲ ਰੋਡ ਤੋਂ ਗੋਬਿੰਦਗੜ੍ਹ ਜੇਜੀਆਂ ਰਾਹੀਂ ਖੋਖਰ ਕਲਾਂ ਅਤੇ ਖੋਖਰ ਖੁਰਦ ਤੱਕ ਕਰੀਬ 7.27 ਕਿਲੋਮੀਟਰ ਲੰਮੀ ਸੜਕ ਨੂੰ 5 ਕਰੋੜ 45 ਲੱਖ ਰੁਪਏ ਦੀ ਲਾਗਤ ਨਾਲ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ 1 ਕਰੋੜ 33 ਲੱਖ ਰੁਪਏ ਨਾਲ ਖੋਖਰ ਤੋਂ ਨੰਗਲਾ ਤੱਕ 2.81 ਕਿਲੋਮੀਟਰ ਸੜਕ ਅਤੇ 38 ਲੱਖ ਰੁਪਏ ਦੀ ਲਾਗਤ ਨਾਲ ਖੋਖਰ ਕਲਾਂ ਅਤੇ ਖੋਖਰ ਖੁਰਦ ਦੀ ਫਿਰਨੀ ਦੇ ਕੰਮਾਂ ਦੀ ਵੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਧੀਆ ਸੜਕਾਂ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੁੰਦੀ ਹੈ, ਸਗੋਂ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕਾ ਦਿੜ੍ਹਬਾ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।

ਇਸ ਮੌਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ, ਪਿੰਡ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Have something to say? Post your comment

 

More in Malwa

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਸਾਬਕਾ ਪ੍ਰਧਾਨ ਵਿਨੋਦ ਜਿੰਦਲ ਦੀ ਅਕਾਲੀ ਦਲ ਚ ਵਾਪਸੀ ਜ਼ਿਲ੍ਹਾ ਪ੍ਰਧਾਨ ਹਰਿਆਊ ਅਤੇ ਲਾਲਵਾ ਵੱਲੋਂ ਭਰਵਾਂ ਸਵਾਗਤ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਨੂੰ ਵਾਰਦਾਤ ਤੋ ਪਹਿਲਾਂ ਹੀ ਕੀਤਾ ਕਾਬੂ