Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

April 17, 2026 07:55 PM
Rozana Sehaj times
ਖਨੌਰੀ  : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੰਗਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ, ਕਿਉਂਕਿ ਇਹ ਸਕੀਮ ਉਨ੍ਹਾਂ ਨੂੰ ਆਪਣੇ ਘਰਾਂ ’ਤੇ ਕਾਨੂੰਨੀ ਹੱਕ ਪ੍ਰਦਾਨ ਕਰਦੀ ਹੈ, ਜੋ ਲੰਮੇ ਸਮੇਂ ਤੋਂ ਉਨ੍ਹਾਂ ਦੀ ਲੋੜ ਸੀ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ “ਮੇਰਾ ਘਰ ਮੇਰੇ ਨਾਮ” ਸਕੀਮ ਰਾਹੀਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਨਾਲ ਲਾਭਪਾਤਰੀਆਂ ਨੂੰ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣ ਸਦਕਾ ਨਾ ਸਿਰਫ਼ ਉਨ੍ਹਾਂ ਦੇ ਮਕਾਨਾਂ ਦੀ ਪਹਿਚਾਣ ਮਜ਼ਬੂਤ ਹੋਵੇਗੀ, ਸਗੋਂ ਭਵਿੱਖ ਵਿੱਚ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਹੋਰ ਸਰਕਾਰੀ ਸਹੂਲਤਾਂ ਹਾਸਲ ਕਰਨ ਵਿੱਚ ਵੀ ਆਸਾਨੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਤਕ ਸੁਵਿਧਾਵਾਂ ਪਹੁੰਚਾਉਣਾ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਇਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਲਾਭ ਹਰ ਯੋਗ ਵਿਅਕਤੀ ਤਕ ਪਹੁੰਚਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਤੀਵਰਤਾ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ