Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਤਲਵੰਡੀ ਰਾਏਦਾਦੂ ਦੇ ਸੱਕੀ ਨਾਲੇ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਵਾਰਿਸ ਲਾਸ਼ ਮਿਲੀ, ਇਲਾਕੇ ਵਿੱਚ ਫੈਲੀ ਸਨਸਨੀ

April 17, 2026 08:21 PM
Rozana Sehaj times
ਅਜਨਾਲਾ : ਅਜਨਾਲਾ ਦੇ ਨਜ਼ਦੀਕੀ ਪਿੰਡ ਤਲਵੰਡੀ ਰਾਏਦਾਦੂ ਦੇ ਸੱਕੀ ਨਾਲੇ ਵਿੱਚੋਂ ਅੱਜ ਸਵੇਰੇ ਇੱਕ ਅਣਪਛਾਤੇ ਵਿਅਕਤੀ ਦੀ ਲਵਾਰਿਸ ਲਾਸ਼ ਭੇਦਭਰੇ ਹਾਲਾਤਾਂ ਵਿੱਚ ਮਿਲਣ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ। ਸਵੇਰੇ ਦੇ ਸਮੇਂ ਜਦੋਂ ਕੁਝ ਪਿੰਡ ਵਾਸੀ ਆਪਣੇ ਰੋਜ਼ਾਨਾ ਕੰਮ ਲਈ ਬਾਹਰ ਨਿਕਲੇ ਤਾਂ ਉਨ੍ਹਾਂ ਦੀ ਨਜ਼ਰ ਨਾਲੇ ਵਿੱਚ ਪਈ ਲਾਸ਼ ‘ਤੇ ਪਈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਤੁਰੰਤ ਹੋਰ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪਿੰਡ ਵਾਸੀਆਂ ਨੇ ਬਿਨਾਂ ਦੇਰ ਕੀਤੇ ਪੁਲਿਸ ਥਾਣਾ ਅਜਨਾਲਾ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਵੱਲੋਂ ਮੌਕੇ ‘ਤੇ ਪ੍ਰਾਰੰਭਿਕ ਜਾਂਚ ਕੀਤੀ ਗਈ ਅਤੇ ਆਸ-ਪਾਸ ਦੇ ਇਲਾਕੇ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਜੋ ਮਾਮਲੇ ਨਾਲ ਸੰਬੰਧਿਤ ਕੋਈ ਸਬੂਤ ਮਿਲ ਸਕੇ। ਬਾਅਦ ਵਿੱਚ ਪੁਲਿਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਅਜਨਾਲਾ ਵਿੱਚ ਪੋਸਟਮਾਰਟਮ ਅਤੇ ਪਹਿਚਾਣ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਪਛਾਣ ਕਰਨ ਲਈ ਆਸ-ਪਾਸ ਦੇ ਥਾਣਿਆਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਤਲਵੰਡੀ ਰਾਏਦਾਦੂ ਦੇ ਸੱਕੀ ਨਾਲੇ ਵਿੱਚ ਇੱਕ ਲਾਸ਼ ਪਈ ਹੋਈ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਸਿਵਲ ਹਸਪਤਾਲ ਵਿੱਚ 72 ਘੰਟਿਆਂ ਲਈ ਪਛਾਣ ਵਾਸਤੇ ਰੱਖਿਆ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 35 ਸਾਲ ਦੇ ਲਗਭਗ ਲੱਗ ਰਹੀ ਹੈ। ਮ੍ਰਿਤਕ ਦੇ ਇੱਕ ਹੱਥ ‘ਤੇ “ਸੰਧੂ” ਲਿਖਿਆ ਹੋਇਆ ਹੈ ਜਦਕਿ ਦੂਜੇ ਹੱਥ ‘ਤੇ ਇੱਕ ਟੈਟੂ ਬਣਿਆ ਹੋਇਆ ਹੈ, ਜਿਸ ਦੇ ਆਧਾਰ ‘ਤੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Have something to say? Post your comment

 

More in Majha

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ, ਸੰਪਰਕਾਂ ਤੋਂ ਮੰਗੇ ਪੈਸੇ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ

ਗੁਰਦੁਆਰਾ ਕਮੇਟੀ ਨੇ ਕਰਵਾਏ ਦਸਤਾਰਬੰਦੀ ਤੇ ਗੁਰਮਤਿ ਮੁਕਾਬਲੇ

ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਵਿੱਚ ਬੁਜ਼ੁਰਗ ਮਹਿਲਾ ਨੂੰ ਜੰਜੀਰਾਂ ਨਾਲ ਬੰਨ੍ਹਣ ਦਾ ਮਾਮਲਾ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਜਨਾਲਾ ਦੇ ਪਿੰਡ ਨੇਪਾਲ ‘ਚ ਵੱਡਾ ਹਾਦਸਾ, ਖੇਤਾਂ ‘ਚ ਡਿੱਗੀ ਕਮਬਾਈਨ ਨੂੰ ਲੱਗੀ ਭਿਆਨਕ ਅੱਗ

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ