Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

April 17, 2026 08:26 PM
Rozana Sehaj times
ਸਮਾਣਾ : ਸਿੱਖਿਆ ਦੇ ਖੇਤਰ ਵਿੱਚ ਲੰਬਾ ਤਜ਼ਰਬਾ ਰੱਖਣ ਵਾਲੇ ਅਤੇ ਸਿੱਖਿਆ ਸ਼ਾਸਤਰੀ ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ ਨੇ ਸਥਾਨਕ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਆਪਣੀ ਸਿੱਖਿਆ ਦੀ ਦੂਜੀ ਪਾਰੀ ਦੀ ਸ਼ੁਰੂਆਤ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼੍ਰੀ ਸ਼ਰਮਾ ਇਸ ਤੋਂ ਪਹਿਲਾਂ ਪੀ.ਐਮ. ਸ੍ਰੀ ਕੰਨਿਆਂ ਸਕੂਲ ਸਮਾਣਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸਨ ਅਤੇ 31 ਮਾਰਚ 2026 ਨੂੰ ਸਰਕਾਰੀ ਸੇਵਾ ਤੋਂ ਸਨਮਾਨਪੂਰਵਕ ਭਾਰ ਮੁਕਤ ਹੋਏ ਸਨ। ਉਨ੍ਹਾਂ ਦੀਆਂ ਵਿਦਿਅਕ ਸੇਵਾਵਾਂ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਨੂੰ ਦੇਖਦੇ ਹੋਏ ਐਸ.ਡੀ. ਮਾਡਲ ਸਕੂਲ ਦੀ ਮੈਨੇਜਮੈਂਟ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ  ਸਰਕਾਰੀ ਸੇਵਾ ਤੋਂ ਸੇਵਾਮੁਕਤੀ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਪ੍ਰਾਈਵੇਟ ਸਿੱਖਿਆ ਖੇਤਰ ਵਿੱਚ ਆਪਣਾ ਯੋਗਦਾਨ ਪਾਉਣਾ ਸ਼ੁਰੂ ਕਰ ਦਿੱਤਾ ਹੈ। ਕੰਨਿਆਂ ਸਕੂਲ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਕੂਲ ਨੇ ਕਈ ਪ੍ਰਾਪਤੀਆਂ ਹਾਸਲ ਕੀਤੀਆਂ ਸਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣਾ ਅਤੇ ਸਕੂਲ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਾ ਹੋਵੇਗਾ। ਇਸ ਮੌਕੇ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਸਿੱਖਿਆ ਜਗਤ ਨਾਲ ਜੁੜੀਆਂ ਸ਼ਖਸੀਅਤਾਂ ਨੇ ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ ਨੂੰ ਉਨ੍ਹਾਂ ਦੀ ਇਸ ਨਵੀਂ ਪਾਰੀ ਲਈ ਬਹੁਤ-ਬਹੁਤ ਮੁਬਾਰਕਬਾਦ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੇ ਆਉਣ ਨਾਲ ਸਕੂਲ ਦੀ ਸਾਖ ਵਿੱਚ ਹੋਰ ਵਾਧਾ ਹੋਵੇਗਾ।

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ