Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

April 17, 2026 09:19 PM
Rozana Sehaj times

ਸੰਦੌੜ : ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾਂ ਦੇ  ਵਿਦਿਆਰਥੀਆਂ ਵੱਲੋਂ ਈਕੋ ਕਲੱਬ ਦੇ ਬੈਨਰ ਹੇਠ ਨੋਡਲ ਅਫ਼ਸਰ  ਪ੍ਰੋ.ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਮਿੱਠੇਵਾਲ ਪੰਛੀ ਪਿਆਰੇ ਮਿੰਨੀ ਜੰਗਲ ਅਤੇ ਨਰਸਰੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਵਾਤਾਵਰਣ ਪ੍ਰੇਮੀ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਵਾਤਾਵਰਨ ਨੂੰ ਸੰਭਾਲਣ ਦੀ ਬੜੀ ਵੱਡੀ ਲੋੜ ਹੈ ਕਿਉਂਕਿ ਵੱਧ ਰਹੀ ਆਬਾਦੀ ਅਤੇ ਵੱਖ-ਵੱਖ ਕਾਰਨਾਂ ਕਰਕੇ ਪੈਦਾ ਹੋ ਰਹੇ ਪ੍ਰਦੂਸ਼ਣ ਕਰਕੇ ਜਿੱਥੇ ਤਪਸ ਵੱਧ ਰਹੀ ਹੈ,ਉੱਥੇ ਮਨੁੱਖਾਂ ਦੀ ਸਿਹਤ ਤੇ ਵੀ ਮਾੜਾ ਅਸਰ ਹੋ ਰਿਹਾ ਹੈ। ਇਸ ਕਰਕੇ ਹਵਾ ਨੂੰ ਸ਼ੁੱਧ ਅਤੇ ਸਾਫ਼ ਰੱਖਣ ਦਾ ਇੱਕੋ ਇੱਕ ਵੱਡਾ ਹੱਲ ਹੈ ਕਿ ਆਪਾਂ ਸਾਰੇ ਰਲ ਮਿਲ ਕੇ ਵੱਧ ਤੋਂ ਵੱਧ ਪੌਦੇ ਲਗਾਈਏ ਅਤੇ ਕੁਦਰਤ ਨੂੰ ਪਿਆਰ ਕਰਦੇ ਹੋਏ ਪੰਛੀਆਂ ਅਤੇ ਜੀਵ -ਜੰਤੂਆਂ ਦੀ ਸੇਵਾ ਕਰੀਏ। ਇਸ ਕੈਂਪ ਦੌਰਾਨ ਬੀ.ਐੱਡ ਸਮੈਸਟਰ  ਦੂਜੇ ਦੀ ਵਿਦਿਆਰਥਣ ਕਮਲਦੀਪ ਕੌਰ ਨੇ ਵਾਤਾਵਰਨ ਨਾਲ ਸੰਬੰਧਤ ਇੱਕ ਗੀਤ ਵੀ ਸੁਣਾਇਆ।ਮਾਡਰਨ ਕਾਲਜ਼ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾਂ ਦੇ ਪ੍ਰਿੰਸੀਪਲ ਡਾ: ਨੀਤੂ ਸੇਠੀ ਨੇ ਕਿਹਾ ਕਿ ਰਾਜੇਸ਼ ਰਿਖੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੇਵਾ ਤੋਂ ਸਾਰਾ ਹੀ ਇਲਾਕਾ ਜਾਣੂ ਹੈ ਅਤੇ ਸਾਨੂੰ ਸਾਰਿਆਂ ਨੂੰ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਜਿੱਥੇ ਵੀ ਜਗ੍ਹਾ ਮਿਲਦੀ  ਹੈ ਵੱਧ ਤੋਂ ਵੱਧ ਦਰੱਖਤ ਲਗਾ ਕੇ ਛੋਟੇ ਵੱਡੇ ਜੰਗਲ ਲਗਾ ਕੇ ਉਹਨਾਂ ਨੂੰ ਪਾਲੀਏ। ਇਸ ਦੇ ਨਾਲ ਜਿੱਥੇ ਵਾਤਾਵਰਨ ਸ਼ੁੱਧ ਹੋਵੇਗਾ ਉੱਥੇ ਪੰਛੀਆਂ ਜੀਵ ਜੰਤੂਆਂ ਦੇ ਲਈ ਇਹ ਪੌਦੇ ਸਹਾਈ ਹੋਣਗੇ ਅਤੇ ਸਾਰਾ ਪੰਜਾਬ ਹਰਿਆ ਭਰਿਆ ਹੋਵੇਗਾ।ਇਸ ਮੌਕੇ ਉਹਨਾਂ ਨੇ ਵਾਤਾਵਰਨ ਅਤੇ ਸਿਹਤ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਵੱਡਮੁੱਲੀਆਂ ਸੇਵਾਵਾਂ ਬਦਲੇ ਰਾਜੇਸ਼ ਰਿਖੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਿਹਤ ਕਰਮਚਾਰੀ ਅਮਰਜੀਤ ਕੌਰ,ਕਾਲਜ ਸਟਾਫ਼ ਮੈਡਮ ਹਰਪ੍ਰੀਤ ਕੌਰ ਅਤੇ ਮੈਡਮ ਬਲਜੀਤ ਕੌਰ, ਮੈਡਮ ਗੁਰਿੰਦਰ ਕੌਰ, ਮੈਡਮ ਸ਼ਬੀਨਾ ਧਾਲੀਵਾਲ, ਆਸ਼ਾ ਕਰਮਜੀਤ ਕੌਰ, ਗੁਰਦੀਪ ਕੌਰ ਅਤੇ 100 ਦੇ ਕਰੀਬ ਵਿਦਿਆਰਥਣਾਂ ਹਾਜ਼ਰ ਸਨ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ