Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

April 17, 2026 09:22 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਪਿੰਡ ਤੜੌਲੀ, ਭਾਗੋ ਮਾਜਰਾ, ਰਾਏਪੁਰ, ਬਹਿਲੋਲਪੁਰ, ਬੜ ਮਾਜਰਾ ਕਲੋਨੀ, ਮੌਜਪੁਰ ਅਤੇ ਮਨਾਣਾ ਸਮੇਤ ਹੋਰ ਪਿੰਡਾਂ ਵਿੱਚ ਲਾਭਪਾਤਰੀਆਂ ਦੇ ਮਕਾਨਾਂ ਦੀ ਉਸਾਰੀ ਲਈ ਗ੍ਰਾਂਟਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਨਾਣਾ ਪਿੰਡ ਵਿੱਚ ਸਕੂਲ ਦੇ ਕਮਰੇ ਦੀ ਉਸਾਰੀ ਲਈ 8 ਲੱਖ ਰੁਪਏ, ਕੈਲੋ ਪਿੰਡ ਵਿੱਚ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਝਾਂਮਪੁਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ 6 ਲੱਖ ਰੁਪਏ ਦੇ ਚੈੱਕ ਵੀ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਕੁੱਲ 18 ਲੱਖ ਰੁਪਏ ਦੀ ਰਕਮ ਨੌ ਪਰਿਵਾਰਾਂ ਨੂੰ ਮਕਾਨਾਂ ਦੀ ਉਸਾਰੀ ਲਈ ਵੰਡੀ ਗਈ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਵਿੱਚ ਵੱਡੇ ਪੱਧਰ ’ਤੇ ਖੇਡ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਲਈ ਵੱਡੇ ਫੈਸਲੇ ਕੀਤੇ ਜਾ ਰਹੇ ਹਨ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਲੋਕ ਨੇੜਲੇ ਹਸਪਤਾਲਾਂ ਵਿੱਚ ਆਸਾਨੀ ਨਾਲ ਇਲਾਜ ਕਰਵਾ ਸਕਦੇ ਹਨ। ਵਿਧਾਇਕ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ, ਜਿਸ ਕਾਰਨ ਹੁਣ ਵਧ ਰਹੀ ਗਿਣਤੀ ਵਿੱਚ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਲੈ ਰਹੇ ਹਨ। ਇਸ ਨਾਲ ਅਧਿਆਪਕਾਂ ਦਾ ਮਨੋਬਲ ਵੀ ਵਧਿਆ ਹੈ ਅਤੇ ਮਾਪਿਆਂ ਵਿੱਚ ਵੀ ਸੰਤੁਸ਼ਟੀ ਦਾ ਮਾਹੌਲ ਬਣਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਭਰ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਆਪਣੀ ਜਾਂਚ ਕਰਵਾ ਰਹੇ ਹਨ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪੀ.ਐਚ.ਸੀ ਘੜੂੰਆਂ ਵੱਲੋਂ ਡ੍ਰਾਈ ਡੇਅ ਗਤੀਵਿਧੀ ਅਧੀਨ ਜਾਗਰੂਕਤਾ ਰੈਲੀ ਆਯੋਜਿਤ