Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

April 17, 2026 09:25 PM
Rozana Sehaj times
ਡੇਰਾਬੱਸੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਡੇਰਾਬੱਸੀ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਚੱਲ ਰਹੇ ਖੇਡ ਮੈਦਾਨਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਮੌਜੂਦ ਸਨ। ਮੰਤਰੀ ਨੇ ਬੜਾਨਾ, ਭਾਗਸੀ, ਮੀਆਂਪੁਰ, ਮੁਕੰਦਪੁਰ ਪਿੰਡਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਪੈਦਾ ਕਰਨ ਅਤੇ ਉਨ੍ਹਾਂ ਨੂੰ ਢੁਕਵਾਂ ਖੇਡ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 3,100 ਖੇਡ ਮੈਦਾਨ ਆਧੁਨਿਕ ਸਹੂਲਤਾਂ ਅਤੇ ਸਾਜੋ-ਸਾਮਾਨ ਨਾਲ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕੁੱਲ 90 ਖੇਡ ਮੈਦਾਨ ਬਣ ਰਹੇ ਹਨ। ਇਨ੍ਹਾਂ ਮੈਦਾਨਾਂ ਵਿੱਚ ਜਗ੍ਹਾ ਦੀ ਉਪਲਬਧਤਾ ਅਨੁਸਾਰ ਚੇਨ-ਲਿੰਕ ਫੈਨਸਿੰਗ, ਟਾਇਲਟ, ਫੁੱਟਪਾਥ, ਫਲੱਡ ਲਾਈਟਾਂ, ਹਾਈ ਮਾਸਟ ਲਾਈਟਾਂ, ਵਾਲੀਬਾਲ ਕੋਰਟ ਅਤੇ ਫੁਟਬਾਲ ਮੈਦਾਨ ਆਦਿ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੰਤਰੀ ਨੇ ਦੁਹਰਾਇਆ ਕਿ ਰਾਜ ਸਰਕਾਰ ਪੰਜਾਬ ਦੇ ਲੋਕਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਸਹੂਲਤ ਪ੍ਰਦਾਨ ਕੀਤੀ ਗਈ ਹੈ, ਜਿਸ ਅਧੀਨ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਉਪਲਬਧ ਹੈ। ਪੇਂਡੂ ਵਿਕਾਸ ਸੰਬੰਧੀ ਯੋਜਨਾਵਾਂ ਬਾਰੇ ਗੱਲ ਕਰਦਿਆਂ ਮੰਤਰੀ ਸੌਂਦ ਨੇ ਕਿਹਾ ਕਿ ‘ਰੰਗਲਾ ਪੰਜਾਬ ਮਿਸ਼ਨ’ ਤਹਿਤ ਹਰ ਹਲਕੇ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ ਦੀ ਸਫਾਈ ਕੀਤੀ ਜਾ ਰਹੀ ਹੈ ਤਾਂ ਜੋ ਪਾਣੀ ਦੇ ਓਵਰਫਲੋ ਨੂੰ ਰੋਕਿਆ ਜਾ ਸਕੇ ਅਤੇ ਪਾਣੀ ਦਾ ਸਹੀ ਪ੍ਰਬੰਧ ਹੋ ਸਕੇ। ਨਾਲ ਹੀ ਪਿੰਡਾਂ ਵਿੱਚ ਨਿਕਾਸੀ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਠੋਸ ਕਚਰਾ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਜੀਵਨ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਕੀਤੀਆਂ ਜਾ ਰਹੀਆਂ ਹਨ।
 
 
 

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪੀ.ਐਚ.ਸੀ ਘੜੂੰਆਂ ਵੱਲੋਂ ਡ੍ਰਾਈ ਡੇਅ ਗਤੀਵਿਧੀ ਅਧੀਨ ਜਾਗਰੂਕਤਾ ਰੈਲੀ ਆਯੋਜਿਤ